ਮੋਟਰਾਂ ਦੀਆਂ ਚੋਰੀ ਹੋ ਰਹੀਆਂ ਕੇਬਲਾਂ ਅਤੇ ਹੋਰ ਸਮਾਨ ਸਬੰਧੀ ਕਿਸਾਨਾਂ ਨੇ ਥਾਣਾ ਮੁਖੀ ਨੂੰ ਦਿੱਤਾ ਮੰਗ ਪੱਤਰ
ਸ੍ਰੀ ਚਮਕੌਰ ਸਾਹਿਬ, 28 ਅਗਸਤ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਦੇ ਕਿਸਾਨਾਂ ਨੇ ਥਾਣਾ ਮੁਖੀ ਨੂੰ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਇਲਾਕੇ ਅੰਦਰ ਗਸ਼ਤ ਵਧਾਈ ਜਾਵੇ, ਕਿਉਂਕਿ ਅਨੇਕਾਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਤੇ ਹੋਰ ਕੀਮਤੀ ਸਮਾਨ ਚੋਰਾਂ ਵਲੋਂ ਚੋਰੀ ਕੀਤਾ ਜਾ ਚੁੱਕਾ ਹੈ। ਜਿਸ ਕਾਰਨ ਕਿਸਾਨ ਕਾਫੀ ਪ੍ਰੇਸ਼ਾਨ ਹਨ।
ਸ੍ਰੀ ਚਮਕੌਰ ਸਾਹਿਬ, 28 ਅਗਸਤ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਦੇ ਕਿਸਾਨਾਂ ਨੇ ਥਾਣਾ ਮੁਖੀ ਨੂੰ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਇਲਾਕੇ ਅੰਦਰ ਗਸ਼ਤ ਵਧਾਈ ਜਾਵੇ, ਕਿਉਂਕਿ ਅਨੇਕਾਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਤੇ ਹੋਰ ਕੀਮਤੀ ਸਮਾਨ ਚੋਰਾਂ ਵਲੋਂ ਚੋਰੀ ਕੀਤਾ ਜਾ ਚੁੱਕਾ ਹੈ। ਜਿਸ ਕਾਰਨ ਕਿਸਾਨ ਕਾਫੀ ਪ੍ਰੇਸ਼ਾਨ ਹਨ। ਕਿਸਾਨ ਆਗੂ ਹਰਿੰਦਰ ਸਿੰਘ ਢਿੱਲੋਂ ਸਲ੍ਹੋਮਾਜਰਾ, ਜੱਗਾ ਸਿੰਘ, ਬਲਬੀਰ ਸਿੰਘ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ ਆਦਿ ਕਿਸਾਨਾ ਨੇ ਦੱਸਿਆ ਕਿ ਪਿਛਲੇ ਕੁੱਝ ਸਮੇਂ ਦੌਰਾਨ ਹੀ ਉਨ੍ਹਾਂ ਦੇ ਖੇਤਾਂ ਵਿਚਲੀਆਂ ਮੋਟਰਾਂ ਦੀਆਂ ਕੇਬਲਾਂ ਕਈ ਵਾਰ ਚੋਰੀ ਹੋ ਚੁੱਕੀਆਂ ਹਨ। ਜਿਸ ਕਾਰਨ ਜਿਥੇ ਉਨ੍ਹਾਂ ਦਾ ਹਜਾਰਾਂ ਰੁਪਏ ਦਾ ਨੁਕਸਾਨ ਹੋਇਆ ਹੈ, ਉਥੇ ਹੀ ਫਸਲਾਂ ਵੀ ਬਰਬਾਦ ਹੋ ਰਹੀਆਂ ਹਨ। ਇਸ ਮੌਕੇ ਉਨ੍ਹਾਂ ਪੁਲਿਸ ਨੂੰ ਅਪੀਲ ਕੀਤੀ ਕਿ ਪਿੰਡਾਂ ਵਿਚ ਗਸ਼ਤ ਵਧਾਈ ਜਾਵੇ। ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਸਵਿੰਦਰ ਸਿੰਘ ਨੇ ਕਿਸਾਨਾ ਨੂੰ ਭਰੋਸਾ ਦਵਾਇਆ ਕਿ ਰਾਤ ਨੂੰ ਗਸ਼ਤ ਹੋਰ ਤੇਜ ਕੀਤੀ ਜਾਵੇਗੀ।