29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਕਰਮਚਾਰੀਆਂ ਵਲੋਂ 5 ਨੂੰ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ’

ਨੂਰਪੁਰ ਬੇਦੀ, 28 ਅਗਸਤ (ਹਰਦੀਪ ਸਿੰਘ ਢੀਂਡਸਾ)- ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਏਡਿਡ ਸਕੂਲਾਂ ਦੇ ਕਰਮਚਾਰੀਆਂ ਨੂੰ ਪਿਛਲੇ ਲਗਭਗ 8 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਅਤੇ ਸੇਵਾ ਮੁਕਤ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪੈਨਸ਼ਨ ਦੇ ਪੀ.

Ad Position 21
No active advertisement
ਅਜੀਤ ਡੈਸਕ 29-08-2026
ਨੂਰਪੁਰ ਬੇਦੀ, 28 ਅਗਸਤ (ਹਰਦੀਪ ਸਿੰਘ ਢੀਂਡਸਾ)- ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਏਡਿਡ ਸਕੂਲਾਂ ਦੇ ਕਰਮਚਾਰੀਆਂ ਨੂੰ ਪਿਛਲੇ ਲਗਭਗ 8 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਅਤੇ ਸੇਵਾ ਮੁਕਤ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪੈਨਸ਼ਨ ਦੇ ਪੀ.ਪੀ.ਓ. ਜਾਰੀ ਨਾ ਕੀਤੇ ਜਾਣ ‘ਤੇ ਡੂੰਘਾ ਰੋਸ ਪ੍ਰਗਟ ਕੀਤਾ ਗਿਆ। ਮੀਟਿੰਗ ਵਿਚ ਆਗੂਆਂ ਨੇ ਕਿਹਾ ਕਿ ਅਧਿਆਪਕ ਅਤੇ ਕਰਮਚਾਰੀ ਲੰਮੇ ਸਮੇਂ ਤੋਂ ਆਪਣੀਆਂ ਤਨਖ਼ਾਹਾਂ ਅਤੇ ਪੈਨਸ਼ਨ ਸਬੰਧੀ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਇਸ ਮਸਲੇ ਦਾ ਅਜੇ ਤੱਕ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਤਨਖ਼ਾਹਾਂ ਵਿਚ ਲੰਮੀ ਦੇਰੀ ਕਾਰਨ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਸੇਵਾ ਮੁਕਤ ਕਰਮਚਾਰੀ ਵੀ ਆਪਣੇ ਪੈਨਸ਼ਨਰੀ ਲਾਭਾਂ ਲਈ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਹਨ। ਸੂਬਾ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਕਿ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ‘ਕਾਲਾ ਅਧਿਆਪਕ ਦਿਵਸ’ ਮਨਾਇਆ ਜਾਵੇਗਾ। ਇਸ ਮੌਕੇ ਸੂਬਾ ਪੱਧਰੀ ਰੋਸ ਰੈਲੀ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਜਾਵੇਗਾ ਅਤੇ ਤਨਖ਼ਾਹਾਂ ਤੁਰੰਤ ਜਾਰੀ ਕਰਨ, ਸੇਵਾ ਮੁਕਤ ਅਧਿਆਪਕਾਂ ਦੇ ਪੈਨਸ਼ਨ ਪੀ.ਪੀ.ਓ. ਜਾਰੀ ਕਰਨ ਸਮੇਤ ਹੋਰ ਲੰਬਿਤ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਜਾਵੇਗੀ । ਉਨ੍ਹਾਂ ਸਮੂਹ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ 5 ਸਤੰਬਰ ਦੀ ਸੂਬਾ ਪੱਧਰੀ ਰੋਸ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿਚ ਰੋਪੜ ਜ਼ਿਲ੍ਹੇ ਦੇ ਪ੍ਰਧਾਨ ਅਮਰਜੀਤ ਸਿੰਘ ਭੁੱਲਰ, ਸਕੱਤਰ ਸੁਰਿੰਦਰ ਕੁਮਾਰ ਸ਼ਰਮਾ, ਸੂਬਾ ਪ੍ਰੈੱਸ ਸਕੱਤਰ ਹਰਦੀਪ ਸਿੰਘ, ਸੂਬਾ ਕਮੇਟੀ ਮੈਂਬਰ ਰਣਜੀਤ ਸਿੰਘ, ਹਰਸ਼ਰਨ ਸਿੰਘ ਰਾਣਾ, ਰਣਵੀਰ ਸਿੰਘ ਬ੍ਰਹਮਪੁਰ, ਹਰੀਸ਼ ਸੋਨੀ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਧਮਾਣਾ ਦੇ ਖਿਡਾਰੀਆਂ ਦਾ ਜ਼ੋਨਲ ਫੁੱਟਬਾਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪ੍ਰਾਚੀਨ ਗੁੱਗਾ ਮਾੜੀ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24