ਟੀ. ਐਸ. ਯੂ. ਤੇ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਧਰਨਾ
ਪਾਵਰਕਾਮ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ
ਰੂਪਨਗਰ, 28 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਦੀ ਹਮਾਇਤ ਵਿਚ ਪੀ. ਐਸ.
ਰੂਪਨਗਰ, 28 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਦੀ ਹਮਾਇਤ ਵਿਚ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ਼ ਜੇ.ਈਜ਼, ਮੁਲਾਜ਼ਮ ਯੂਨਾਈਟਡ ਆਰਗੇਨਾਈਜ਼ੇਸ਼ਨ ਤੇ ਪਾਵਰਕਾਮ-ਟਰਾਂਸਕੋ ਪੈਨਸ਼ਨਰ ਯੂਨੀਅਨ ਵਲੋਂ ਸਰਕਲ ਦਫ਼ਤਰ ਰੋਪੜ ਵਿਖੇ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿਚ ਵੱਖ-ਵੱਖ ਡਵੀਜ਼ਨਾਂ ਤੇ ਸਬ-ਡਵੀਜ਼ਨਾਂ ਤੋਂ ਬਿਜਲੀ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਰਕਲ ਪ੍ਰਧਾਨ ਸੁਖਜਿੰਦਰ ਸਿੰਘ, ਸਰਕਲ ਸਕੱਤਰ ਗੁਰਮੁੱਖ ਸਿੰਘ, ਜੋਨ ਸਕੱਤਰ ਨਿਰਮੈਲ ਸਿੰਘ, ਐਮ. ਐਸ. ਯੂ. ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਦੀ ਨਿਖੇਧੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਸਰਕਾਰ ਵਲੋਂ ਗੱਲਬਾਤ ਕਰਨ ਦੀ ਬਜਾਏ ਦਬਾਅ ਦੀ ਨੀਤੀ ਅਪਣਾਈ ਜਾ ਰਹੀ ਹੈ। ਆਗੂਆਂ ਨੇ ਐਲਾਨ ਕੀਤਾ ਕਿ 28 ਅਗਸਤ ਨੂੰ ਪੰਜਾਬ ਭਰ ਵਿਚ ਦਫ਼ਤਰਾਂ ਅੱਗੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮੰਗਾਂ ਦਾ ਤੁਰੰਤ ਹੱਲ ਨਾ ਹੋਣ ’ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ਵਿਚ ਕਾਮਰੇਡ ਦਲੀਪ ਸਿੰਘ ਧਨੌਲਾ, ਜੀ.ਐੱਸ. ਬਾਲੀ, ਕਾਮਰੇਡ ਗੁਰਦੇਵ ਸਿੰਘ ਬਾਗੀ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵੱਡੀ ਗਿਣਤੀ ਵਿਚ ਬਿਜਲੀ ਕਾਮੇ ਹਾਜ਼ਰ ਸਨ।