ਵਿਧਾਇਕ ਦਿਨੇਸ਼ ਚੱਢਾ ਨੇ ਤਕੀਆ ਵਾਲਾ ਮੰਦਰ ਵਿਖੇ ਸ਼੍ਰੀਮਦ ਭਾਗਵਤ ਕਥਾ ’ਚ ਕੀਤੀ ਸ਼ਿਰਕਤ
ਰੂਪਨਗਰ, 29 ਅਗਸਤ (ਸਤਨਾਮ ਸਿੰਘ ਸੱਤੀ)- ਸ੍ਰੀ ਸ੍ਰੀ 1008 ਬ੍ਰਹਮਲੀਨ ਮਹੰਤ ਮੋਹਣ ਗਿਰੀ ਜੀ ਸੇਵਾ ਸੁਸਾਇਟੀ ਵਲੋਂ ਤਕੀਆ ਵਾਲਾ ਮੰਦਰ, ਰੋਪੜ ਵਿਖੇ ਕਰਵਾਈ ਗਈ ਸ੍ਰੀਮਦ ਭਾਗਵਤ ਕਥਾ ਵਿਚ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਪ੍ਰਬੰਧਕਾਂ ਤੇ ਸੰਗਤ ਨੂੰ ਧਾਰਮਿਕ ਸਮਾਗਮ ਲਈ ਵਧਾਈ ਦਿੱਤੀ।
ਰੂਪਨਗਰ, 29 ਅਗਸਤ (ਸਤਨਾਮ ਸਿੰਘ ਸੱਤੀ)- ਸ੍ਰੀ ਸ੍ਰੀ 1008 ਬ੍ਰਹਮਲੀਨ ਮਹੰਤ ਮੋਹਣ ਗਿਰੀ ਜੀ ਸੇਵਾ ਸੁਸਾਇਟੀ ਵਲੋਂ ਤਕੀਆ ਵਾਲਾ ਮੰਦਰ, ਰੋਪੜ ਵਿਖੇ ਕਰਵਾਈ ਗਈ ਸ੍ਰੀਮਦ ਭਾਗਵਤ ਕਥਾ ਵਿਚ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਪ੍ਰਬੰਧਕਾਂ ਤੇ ਸੰਗਤ ਨੂੰ ਧਾਰਮਿਕ ਸਮਾਗਮ ਲਈ ਵਧਾਈ ਦਿੱਤੀ। ਸਮਾਗਮ ਦੌਰਾਨ ਸੰਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਰਧਾ ਨਾਲ ਹਿੱਸਾ ਲਿਆ। ਵਿਧਾਇਕ ਚੱਢਾ ਨੇ ਕਿਹਾ ਕਿ ਧਾਰਮਿਕ ਸਮਾਗਮ ਆਤਮਿਕ ਸ਼ਾਂਤੀ ਦੇ ਨਾਲ-ਨਾਲ ਆਪਸੀ ਭਾਈਚਾਰਾ, ਸਦਭਾਵਨਾ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਸੰਤਾਂ-ਮਹਾਂਪੁਰਖਾਂ ਵਲੋਂ ਦਰਸਾਏ ਸੇਵਾ, ਸਿਮਰਨ ਅਤੇ ਨੇਕਦਿਲੀ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਬੰਧਕਾਂ ਵਲੋਂ ਵਿਧਾਇਕ ਦਿਨੇਸ਼ ਚੱਢਾ ਨੂੰ ਦੁਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਸੁਸਾਇਟੀ ਦੇ ਅਹੁਦੇਦਾਰਾਂ, ਸੇਵਾਦਾਰਾਂ ਤੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ।