30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਕਬੱਡੀ ਖਿਡਾਰੀਆਂ ਦਾ ਸਕੂਲ ਪੁੱਜਣ ’ਤੇ ਵਿਸ਼ੇਸ਼ ਸਨਮਾਨ

ਕਾਹਨਪੁਰ ਖੂਹੀ, 29 ਅਗਸਤ (ਗੁਰਬੀਰ ਸਿੰਘ ਵਾਲੀਆ)-ਸਿੱਖਿਆ ਵਿਭਾਗ ਦੇ ਆਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਕਰਵਾਈਆਂ ਜਾ ਰਹੀਆਂ ਸਰਕਲ ਸਟਾਈਲ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਦੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵਲੋਂ ਖਿਡਾਰੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 30-08-2026
ਕਾਹਨਪੁਰ ਖੂਹੀ, 29 ਅਗਸਤ (ਗੁਰਬੀਰ ਸਿੰਘ ਵਾਲੀਆ)-ਸਿੱਖਿਆ ਵਿਭਾਗ ਦੇ ਆਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਕਰਵਾਈਆਂ ਜਾ ਰਹੀਆਂ ਸਰਕਲ ਸਟਾਈਲ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਦੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵਲੋਂ ਖਿਡਾਰੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਜੋਸ਼ੀ ਅਤੇ ਸਕੂਲ ਇੰਚਾਰਜ ਤਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਦੇ ਵਿਦਿਆਰਥੀਆਂ ਨੇ ਨੂਰਪੁਰ ਬੇਦੀ ਜ਼ੋਨ ਦੀ ਨੁਮਾਇੰਦਗੀ ਕਰਦਿਆਂ ਕਬੱਡੀ ਪੰਜਾਬ ਸਟਾਈਲ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਲੜਕਿਆਂ ਦੀ ਅੰਡਰ-14 ਟੀਮ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ, ਜਦਕਿ ਅੰਡਰ-17 ਲੜਕਿਆਂ ਦੀ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੀ ਅੰਡਰ-14 ਅਤੇ ਅੰਡਰ-17 ਟੀਮਾਂ ਨੇ ਵੀ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਸਕੂਲ ਮੁਖੀਆਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਕਾਮਯਾਬੀ ਪਿੱਛੇ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਨੁਸ਼ਾਸਨ ਦੇ ਨਾਲ-ਨਾਲ ਕੋਚਾਂ ਅਤੇ ਅਧਿਆਪਕਾਂ ਦਾ ਵੀ ਅਹਿਮ ਯੋਗਦਾਨ ਹੈ। ਉਨ੍ਹਾਂ ਨੇ ਲੈਕਚਰਾਰ ਸੁਖਪ੍ਰੀਤ ਸਿੰਘ, ਜਸਬੀਰ ਕੌਰ ਅਤੇ ਜਸਪ੍ਰੀਤ ਸਿੰਘ ਵਲੋਂ ਖਿਡਾਰੀਆਂ ਨੂੰ ਕਰਵਾਈ ਗਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਹੋਰਨਾਂ ਬੱਚਿਆਂ ਨੂੰ ਵੀ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ‘ਏ.ਆਈ. ਫਿਊਜ਼ਨ-2026’ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਨੇ ਤਕੀਆ ਵਾਲਾ ਮੰਦਰ ਵਿਖੇ ਸ਼੍ਰੀਮਦ ਭਾਗਵਤ ਕਥਾ ’ਚ ਕੀਤੀ ਸ਼ਿਰਕਤ
Ad Position 24