29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਟਿੱਬਾ ਨੰਗਲ ਸਕੂਲ ਦੇ ਕਬੱਡੀ ਖਿਡਾਰੀਆਂ ਨੇ ਹਾਸਿਲ ਕੀਤਾ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ

ਨੂਰਪੁਰ ਬੇਦੀ, 29 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਤਖਤਗੜ੍ਹ ਜ਼ੋਨ ਦੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿਚ ਮਹਾਰਾਜ ਭੂਰੀ ਵਾਲੇ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਨੰਗਲ ਦੇ ਅੰਡਰ-19 ਵਰਗ ਦੇ ਕਬੱਡੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਭੂਰੀ ਵਾਲਿਆਂ ਦੇ ਅਸ਼ੀਰਵਾਦ ਨਾਲ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪਹੁੰਚਣ ਤੇ ਉਕਤ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-08-2026
ਨੂਰਪੁਰ ਬੇਦੀ, 29 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਤਖਤਗੜ੍ਹ ਜ਼ੋਨ ਦੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿਚ ਮਹਾਰਾਜ ਭੂਰੀ ਵਾਲੇ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਨੰਗਲ ਦੇ ਅੰਡਰ-19 ਵਰਗ ਦੇ ਕਬੱਡੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਭੂਰੀ ਵਾਲਿਆਂ ਦੇ ਅਸ਼ੀਰਵਾਦ ਨਾਲ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪਹੁੰਚਣ ਤੇ ਉਕਤ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਅਚਾਰੀਆ ਸਵਾਮੀ ਚੇਤਨਾ ਨੰਦ ਜੀ ਭੂਰੀ ਵਾਲੇ ਅਤੇ ਟਰਸਟ ਦੇ ਸਮੂਹ ਮੈਂਬਰਾਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਕਬੱਡੀ ਟੀਮ ਦੀ ਇਹ ਜਿੱਤ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨਾਂ ਖਿਡਾਰੀਆਂ ਦੇ ਨਾਲ ਸਕੂਲ ਸਟਾਫ਼ ਅਤੇ ਕੋਚ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਖਿਡਾਰੀ ਆਉਣ ਵਾਲੇ ਸਮੇਂ ਵਿਚ ਵੀ ਉੱਚ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀਆਂ ਨੇ ਯੂਰਪ ਦੇ ਦੇਸ਼ ਕ੍ਰੋਏਸ਼ੀਆ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੜੌਲੀ ਕਲਾਂ ਵਿਖੇ ਕੁਸ਼ਤੀ ਦੰਗਲ ਅੱਜ
Ad Position 24