29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੰਦੀ ਸਿੰਘਾਂ ਦੀ ਰਿਹਾਈ ਤੇ ਪੰਥਕ ਏਕਤਾ ਲਈ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਕਰਵਾਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ

ਸ੍ਰੀ ਅਨੰਦਪੁਰ ਸਾਹਿਬ, 29 ਅਗਸਤ (ਕਰਨੈਲ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ, ਪੰਥਕ ਏਕਤਾ, ਸਿੱਖ ਕੌਮ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਨੂੰ ਸਮਰਪਿਤ ਇਕ ਵਿਸ਼ੇਸ਼ ਧਾਰਮਿਕ ਸਮਾਗਮ ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਜਿਸ ’ਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਸਮੂਹ ਸਟਾਫ਼ ਨੇ ਸ਼ਰਧਾ ਸਹਿਤ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 30-08-2026
ਸ੍ਰੀ ਅਨੰਦਪੁਰ ਸਾਹਿਬ, 29 ਅਗਸਤ (ਕਰਨੈਲ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ, ਪੰਥਕ ਏਕਤਾ, ਸਿੱਖ ਕੌਮ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਨੂੰ ਸਮਰਪਿਤ ਇਕ ਵਿਸ਼ੇਸ਼ ਧਾਰਮਿਕ ਸਮਾਗਮ ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਜਿਸ ’ਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਸਮੂਹ ਸਟਾਫ਼ ਨੇ ਸ਼ਰਧਾ ਸਹਿਤ ਸ਼ਮੂਲੀਅਤ ਕੀਤੀ। ਪਾਠ ਦੀ ਸਮਾਪਤੀ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਬੰਦੀ ਸਿੰਘਾਂ ਦੀ ਰਿਹਾਈ, ਸਿੱਖ ਪੰਥ ਦੀ ਏਕਤਾ, ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ, ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਸਮੁੱਚੀ ਮਨੁੱਖਤਾ ਦੇ ਭਲੇ ਲਈ ਗੁਰੂ ਚਰਨਾਂ ’ਚ ਅਰਦਾਸ ਕੀਤੀ ਗਈ। ਬੰਦੀ ਸਿੰਘਾਂ ਦਾ ਮਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਡੂੰਘੇ ਤੌਰ ’ਤੇ ਜੁੜਿਆ ਹੋਇਆ ਹੈ। ਪ੍ਰਿੰ: ਸਤਨਾਮ ਸਿੰਘ ਨੇ ਕਿਹਾ ਕਿ ਜਿਹੜੇ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਹਨ, ਉਨ੍ਹਾਂ ਦੀ ਰਿਹਾਈ ਲਈ ਪੰਥਕ ਪੱਧਰ ’ਤੇ ਲਗਾਤਾਰ ਆਵਾਜ਼ ਉਠਦੀ ਰਹੀ ਹੈ। ਇਸ ਮਸਲੇ ਦੇ ਹੱਲ ਲਈ ਸਿੱਖ ਪੰਥ ਵਲੋਂ ਸ਼ਾਂਤੀਪੂਰਨ, ਲੋਕਤੰਤਰਿਕ ਤੇ ਸੰਵਿਧਾਨਕ ਢੰਗ ਨਾਲ ਯਤਨ ਜਾਰੀ ਰੱਖਣ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਗੋਲੀ ਮਾਰ ਕੇ ਨੌਜਵਾਨ ਨੂੰ ਜ਼ਖਮੀ ਕਰਨ ਦੇ ਮਾਮਲੇ ਵਿਚ ਤਿੰਨ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਰੂਪਨਗਰ ਨੇੜੇ 800 ਏਕੜ ਸ਼ਾਮਲਾਟ ਜ਼ਮੀਨ ਦੀ ਖਰੀਦੋ-ਫਰੋਖ਼ਤ ’ਤੇ ਰੋਕ, ਕਥਿਤ 1500 ਕਰੋੜੀ ਮਾਮਲੇ ਦੀ ਜਾਂਚ ਨੇ ਫੜੀ ਰਫ਼ਤਾਰ
Ad Position 24