31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪਿੰਡ ਹੰਬੇਵਾਲ ਵਿਖੇ ਲੋਕਾਂ ਨਾਲ ‘ਮਨ ਕੀ ਬਾਤ’ ਪ੍ਰੋਗਰਾਮ ਸੁਣਦੇ ਹੋਏ ਅਰਵਿੰਦ ਮਿੱਤਲ ਤੇ ਹੋਰ। ਹੰਬੇਵਾਲ ਵਿਖੇ ਅਰਵਿੰਦ ਮਿੱਤਲ ਨੇ ਲੋਕਾਂ ਨਾਲ ਸੁਣੀ ‘ਮਨ ਕੀ ਬਾਤ’ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਨਿਰਮਾਣ ’ਚ ਯੋਗਦਾਨ ਪਾਉਣ ਦਾ ਸੱਦਾ

ਨੰਗਲ, 30 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਵਾਸੀਆਂ ਨਾਲ ‘ਮਨ ਕੀ ਬਾਤ’ ਦੇ 137ਵੇਂ ਪ੍ਰੋਗਰਾਮ ਰਾਹੀਂ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਪਿੰਡ ਹੰਬੇਵਾਲ ਵਿਖੇ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਅਤੇ ਨੌਜਵਾਨ ਆਗੂ ਅਰਵਿੰਦ ਮਿੱਤਲ ਵਲੋਂ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਪ੍ਰਧਾਨ ਮੰਤਰੀ ਦਾ ਸੰਬੋਧਨ ਸੁਣਿਆ ਗਿਆ।

Ad Position 21
No active advertisement
ਅਜੀਤ ਡੈਸਕ 31-08-2026
ਨੰਗਲ, 30 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਵਾਸੀਆਂ ਨਾਲ ‘ਮਨ ਕੀ ਬਾਤ’ ਦੇ 137ਵੇਂ ਪ੍ਰੋਗਰਾਮ ਰਾਹੀਂ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਪਿੰਡ ਹੰਬੇਵਾਲ ਵਿਖੇ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਅਤੇ ਨੌਜਵਾਨ ਆਗੂ ਅਰਵਿੰਦ ਮਿੱਤਲ ਵਲੋਂ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਪ੍ਰਧਾਨ ਮੰਤਰੀ ਦਾ ਸੰਬੋਧਨ ਸੁਣਿਆ ਗਿਆ। ਇਸ ਦੌਰਾਨ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਰਹੇ। ‘ਮਨ ਕੀ ਬਾਤ’ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ, ਨੌਜਵਾਨਾਂ ਦੀ ਭੂਮਿਕਾ, ਨਸ਼ਾ ਮੁਕਤ ਭਾਰਤ, ਵਿਗਿਆਨ ਤੇ ਤਕਨਾਲੋਜੀ, ਮਹਿਲਾਵਾਂ ਦੇ ਆਰਥਿਕ ਸ਼ਕਤੀਕਰਨ ਅਤੇ ਰਾਸ਼ਟਰੀ ਏਕਤਾ ਸਮੇਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ‘ਤੇ ਗੱਲਬਾਤ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਊਰਜਾ ਨੂੰ ਦੇਸ਼ ਨਿਰਮਾਣ ਅਤੇ ਰਚਨਾਤਮਿਕ ਗਤੀਵਿਧੀਆਂ ਵੱਲ ਲਗਾਉਣ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ‘ਹਰ ਘਰ ਤਿਰੰਗਾ’ ਮੁਹਿੰਮ ਪ੍ਰਤੀ ਲੋਕਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਇਸ ਮੌਕੇ ਅਰਵਿੰਦ ਮਿੱਤਲ ਨੇ ਕਿਹਾ ਕਿ ‘ਮਨ ਕੀ ਬਾਤ’ ਪ੍ਰਧਾਨ ਮੰਤਰੀ ਵਲੋਂ ਦੇਸ਼ ਵਾਸੀਆਂ ਨਾਲ ਸਿੱਧਾ ਸੰਵਾਦ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਮਾਜ ਦੇ ਹਰ ਵਰਗ ਨੂੰ ਇੱਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਰੁਜ਼ਗਾਰ ਤੇ ਰਚਨਾਤਮਿਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕੀਰਤਪੁਰ ਸਾਹਿਬ ਦੇ ਦਬੂੜ ਵਿਖੇ ਗੱਲਬਾਤ ਕਰਦੇ ਹੋਏ ਪ੍ਰਿੰਸੀਪਲ ਸੁਰਜੀਤ ਸਿੰਘ ਖੱਟੜਾ ਤੇ ਹੋਰ। ਸਰਕਾਰੀ ਆਈ.ਟੀ.ਆਈ... ਅਗਲੀ ਖ਼ਬਰ ਖੇੜੀ ਵਿਖੇ ਸਿਲਾਈ ਕਢਾਈ ਦਾ ਕੋਰਸ ਕਰ ਚੁੱਕੀਆਂ ਲੜਕੀਆਂ ਨੂੰ ਸਰਟੀਫਿਕੇਟ ਤੇ ਸਿਲਾਈ ਮਸ਼ੀਨਾਂ ਵੰਡੀਆਂ
Ad Position 24