31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ੍ਰੀ ਕੀਰਤਪੁਰ ਸਾਹਿਬ ਦੇ ਦਬੂੜ ਵਿਖੇ ਗੱਲਬਾਤ ਕਰਦੇ ਹੋਏ ਪ੍ਰਿੰਸੀਪਲ ਸੁਰਜੀਤ ਸਿੰਘ ਖੱਟੜਾ ਤੇ ਹੋਰ। ਸਰਕਾਰੀ ਆਈ.ਟੀ.ਆਈ. ਦਬੂੜ ਵਿਖੇ ਵਿਦਿਆਰਥੀਆਂ ਨੂੰ ਦਾਖ਼ਲੇ ਦਾ ਦਿੱਤਾ ਆਖ਼ਰੀ ਮੌਕਾ

ਸ੍ਰੀ ਕੀਰਤਪੁਰ ਸਾਹਿਬ, 30 ਅਗਸਤ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਇੱਥੋਂ ਦੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦਬੂੜ ਵਿਚ ਪੰਜਾਬ ਸਰਕਾਰ ਵਲੋਂ ਇਲਾਕੇ ਦੇ ਵਿਦਿਆਰਥੀਆਂ ਨੂੰ ਦਾਖ਼ਲੇ ਦਾ ਆਖ਼ਰੀ ਮੌਕਾ ਦਿੱਤਾ ਗਿਆ ਹੈ। ਤਾਂ ਜੋ ਵਿਦਿਆਰਥੀ ਇਸ ਦਾ ਲਾਭ ਲੈ ਸਕਣ।

Ad Position 21
No active advertisement
ਅਜੀਤ ਡੈਸਕ 31-08-2026
ਸ੍ਰੀ ਕੀਰਤਪੁਰ ਸਾਹਿਬ, 30 ਅਗਸਤ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਇੱਥੋਂ ਦੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦਬੂੜ ਵਿਚ ਪੰਜਾਬ ਸਰਕਾਰ ਵਲੋਂ ਇਲਾਕੇ ਦੇ ਵਿਦਿਆਰਥੀਆਂ ਨੂੰ ਦਾਖ਼ਲੇ ਦਾ ਆਖ਼ਰੀ ਮੌਕਾ ਦਿੱਤਾ ਗਿਆ ਹੈ।ਤਾਂ ਜੋ ਵਿਦਿਆਰਥੀ ਇਸ ਦਾ ਲਾਭ ਲੈ ਸਕਣ।ਇਸ ਸਬੰਧੀ ਪ੍ਰਿੰਸੀਪਲ ਸੁਰਜੀਤ ਸਿੰਘ ਖੱਟੜਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਸਰਕਾਰੀ ਆਈ.ਟੀ.ਆਈ. ਵਿਚ ਨਵੇਂ ਯੁੱਗ ਨਾਲ ਸਬੰਧਿਤ ਮਸ਼ੀਨਰੀ ਲੱਗ ਚੁੱਕੀ ਹੈ।ਜਿਸ ਉੱਤੇ ਸੂਬਾ ਸਰਕਾਰ ਵਲੋਂ ਕਰੋੜਾ ਰੁਪਏ ਖ਼ਰਚ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਆਈ.ਟੀ.ਆਈ. ਵਿਚ ਦਾਖ਼ਲਿਆਂ ਦਾ ਅੰਤਿਮ ਪੜਾਅ 5 ਸਤੰਬਰ ਨੂੰ ਸਮਾਪਤ ਹੋਣ ਜਾ ਰਿਹਾ ਹੈ । ਜਿਸ ਤਹਿਤ ਪਹਿਲ ਆਓ, ਪਹਿਲਾਂ ਪਾਓ ਨਾਅਰੇ ਰਾਹੀਂ ਦਾਖਲਾ ਹੋਵੇਗਾ । ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਿਚ ਪਲੰਬਰ, ਵੈਲਡਰ, ਇਲੈਕਟ੍ਰੀਕਲ ਗੱਡਿਆਂ ਦੇ ਮਕੈਨਿਕ, ਇਲੈਕਟ੍ਰੀਅਸ਼ਨ, ਰੈਫਰੀਜਰੇਸ਼ਨ ਅਤੇ ਏਅਰ ਕੰਡੀਸ਼ਨਰ ਆਦਿ ਦੇ ਕੋਰਸ ਚੱਲ ਰਹੇ ਹਨ । ਜਿਨ੍ਹਾਂ ਵਿਚੋਂ ਕੁੱਝ ਸੀਟਾਂ ਖ਼ਾਲੀ ਹਨ।ਇਸ ਮੌਕੇ ਗੁਰਮੇਲ ਸਿੰਘ, ਜਗਜੀਤ ਸਿੰਘ, ਪਰਮਿੰਦਰ ਸਿੰਘ, ਗਗਨਪ੍ਰੀਤ ਸਿੰਘ, ਮਨਜਿੰਦਰ ਸਿੰਘ, ਆਦਿ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਬੈਂਸ ਵਿਖੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਅਗਲੀ ਖ਼ਬਰ ਪਿੰਡ ਹੰਬੇਵਾਲ ਵਿਖੇ ਲੋਕਾਂ ਨਾਲ ‘ਮਨ ਕੀ ਬਾਤ’ ਪ੍ਰੋਗਰਾਮ ਸੁਣਦੇ ਹੋਏ ਅਰਵਿੰਦ ਮਿੱਤਲ ਤੇ ਹੋਰ। ਹੰਬੇਵਾਲ ਵਿਖੇ ਅਰਵਿੰਦ...
Ad Position 24