31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬੈਂਸ ਵਿਖੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਨੂਰਪੁਰ ਬੇਦੀ, 30 ਅਗਸਤ (ਹਰਦੀਪ ਸਿੰਘ ਢੀਂਡਸਾ)-’’ਮੇਰਾ ਸਪਨਾ ਆਤਮ ਨਿਰਭਰ ਹੋਵੇ ਰੋਪੜ ਆਪਣਾ’’ ਮੁਹਿੰਮ ਦੀ ਪਿੰਡ ਬੈਂਸਾਂ ਤੋਂ ਗੁਰਮੀਤ ਗੋਗੀ ਜ਼ਿਲ੍ਹਾ ਪ੍ਰਧਾਨ ਬੀ. ਸੀ.

Ad Position 21
No active advertisement
ਅਜੀਤ ਡੈਸਕ 31-08-2026
ਨੂਰਪੁਰ ਬੇਦੀ, 30 ਅਗਸਤ (ਹਰਦੀਪ ਸਿੰਘ ਢੀਂਡਸਾ)-’’ਮੇਰਾ ਸਪਨਾ ਆਤਮ ਨਿਰਭਰ ਹੋਵੇ ਰੋਪੜ ਆਪਣਾ’’ ਮੁਹਿੰਮ ਦੀ ਪਿੰਡ ਬੈਂਸਾਂ ਤੋਂ ਗੁਰਮੀਤ ਗੋਗੀ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਆਮ ਆਦਮੀ ਪਾਰਟੀ ਨੇ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਉਨ੍ਹਾਂ ਨੇ ਔਰਤਾਂ ਨੂੰ ਆਤਮ-ਨਿਰਭਰ ਤੇ ਸਵੈ-ਰੁਜ਼ਗਾਰ ਬਣਾਉਣ ਦੇ ਉਦੇਸ਼ ਨਾਲ ਗ਼ਰੀਬ, ਵਿਧਵਾ ਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ। ਉਨ੍ਹਾਂ ਨੇ ਔਰਤਾਂ ਨੂੰ ਆਪਣੇ ਘਰ ਬੈਠੇ ਸਿਲਾਈ-ਕਢਾਈ ਦਾ ਕੰਮ ਕਰਕੇ ਆਮਦਨ ਕਮਾਉਣ ਤੇ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਲੋੜਵੰਦ ਤੇ ਯੋਗ ਔਰਤਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜਨ ਲਈ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ। ਇਸ ਮੌਕੇ ਉਨ੍ਹਾਂ ਨੇ ਅਪਾਹਜ ਵਿਅਕਤੀਆਂ ਨੂੰ ਵੀਲ੍ਹ ਚੇਅਰਾਂ ਵੀ ਦਿੱਤੀਆਂ। ਪਿੰਡ ਵਾਸੀਆਂ ਨੇ ਗੁਰਮੀਤ ਗੋਗੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ। ਇਸ ਮੌਕੇ ਰਾਮ ਕੁਮਾਰ ਮੁਕਾਰੀ ਚੇਅਰਮੈਨ ਸੈਣੀ ਵੈੱਲਫੇਅਰ ਬੋਰਡ, ਮਨਦੀਪ ਸਿੰਘ ਬੈਂਸ, ਪਿਆਰਾ ਸਿੰਘ ਪੰਚ, ਸੁਰਿੰਦਰ ਸਿੰਘ, ਰਜਿੰਦਰ ਕੁਮਾਰ ਪੰਚ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ, ਹਰਜੀਤ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਥਾ ਕੀਤਾ ਰਵਾਨਾ ਅਗਲੀ ਖ਼ਬਰ ਸ੍ਰੀ ਕੀਰਤਪੁਰ ਸਾਹਿਬ ਦੇ ਦਬੂੜ ਵਿਖੇ ਗੱਲਬਾਤ ਕਰਦੇ ਹੋਏ ਪ੍ਰਿੰਸੀਪਲ ਸੁਰਜੀਤ ਸਿੰਘ ਖੱਟੜਾ ਤੇ ਹੋਰ। ਸਰਕਾਰੀ ਆਈ.ਟੀ.ਆਈ...
Ad Position 24