ਜਸਵੀਰ ਸਿੰਘ ਗੜ੍ਹੀ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ
ਸ੍ਰੀ ਚਮਕੌਰ ਸਾਹਿਬ, 30 ਅਗਸਤ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਿਯੁਕਤ ਕੀਤੇ ਨਵੇਂ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ (ਸਾਬਕਾ ਚੇਅਰਮੈਨ ਐਸ. ਸੀ.
ਸ੍ਰੀ ਚਮਕੌਰ ਸਾਹਿਬ, 30 ਅਗਸਤ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਿਯੁਕਤ ਕੀਤੇ ਨਵੇਂ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ (ਸਾਬਕਾ ਚੇਅਰਮੈਨ ਐਸ. ਸੀ. ਕਮਿਸ਼ਨ ਪੰਜਾਬ) ਅੱਜ ਵੱਡੇ ਕਾਫ਼ਲੇ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸ਼ਹੀਦਾਂ ਤੋਂ ਅਸ਼ੀਰਵਾਦ ਲਿਆ। ਉਪਰੰਤ ਉਹ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਤੇ ਪੁਰਾਤਨ ਸ਼ਿਵ ਮੰਦਰ ਵਿਖੇ ਵੀ ਨਤਮਸਤਕ ਹੋਏ। ਇਸ ਤੋਂ ਪਹਿਲਾਂ ਉਨ੍ਹਾਂ ਦਾ ਪਿੰਡ ਭੋਜੇਮਾਜਰਾ ਦੇ ਪੁਲ ’ਤੇ ਅਮਨਦੀਪ ਸਿੰਘ ਮਾਂਗਟ ਦੀ ਅਗਵਾਈ ਹੇਠ ਕੀਤੇ ਭਰਵੇਂ ਇਕੱਠ ਵਲੋਂ ਨਿੱਘਾ ਸਵਾਗਤ ਕੀਤਾ, ਜਿੱਥੋਂ ਵੱਡੇ ਕਾਫ਼ਲੇ ਰਾਹੀਂ ਉਨ੍ਹਾਂ ਨੂੰ ਸ੍ਰੀ ਚਮਕੌਰ ਸਾਹਿਬ ਲਿਆਂਦਾ ਗਿਆ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ੁਲਮ ਦੇ ਜਾਬਰ ਖ਼ਿਲਾਫ਼ ਲੜਨ ਦਾ ਸੁਨੇਹਾ ਦਿੰਦੀ ਸ੍ਰੀ ਚਮਕੌਰ ਸਾਹਿਬ ਦੀ ਧਰਤੀ ਤੋਂ ਅਸ਼ੀਰਵਾਦ ਲੈ ਕੇ ਉਹ ਪਾਰਟੀ ਪ੍ਰਤੀ ਆਪਣਿਆਂ ਸਰਗਰਮੀਆਂ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਇਸ ਧਰਤੀ ’ਤੇ ਸਿਆਸਤ ਨਹੀਂ ਬਲਕਿ ਸੇਵਾ ਕਰਨ ਆਏ ਹਨ। ਹਲਕਾ ਵਿਧਾਇਕ ਰਹੇ ਗੈਰ ਹਾਜ਼ਰ ਹਲਕਾ ਵਿਧਾਇਕ ਦੀ ਗੈਰ ਹਾਜ਼ਰੀ ਤੇ ਇਲਾਕੇ ਦੀਆਂ ਕਈ ਪੰਚਾਇਤਾਂ ਵਲੋਂ ਵਿਰੋਧ ‘ਚ ਪਾਏ ਮਤੇ ਸੰਬੰਧੀ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਤਾਂ ਸ੍ਰੀ ਗੜ੍ਹੀ ਨੇ ਕਿਹਾ ਕਿ ਉਹ ਅੱਜ ਪਹਿਲੇ ਦਿਨ ਇਸ ਧਰਤੀ ਤੋਂ ਅਸ਼ੀਰਵਾਦ ਲੈਣ ਆਏ, ਕੋਣ ਆਇਆ ਕੋਣ ਨਹੀਂ ਆਇਆ, ਇਸ ਇਸ ਦਾ ਮੰਥਨ ਜ਼ਰੂਰ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਗੌਤਮ, ਬੱਸੀ ਪਠਾਣਾ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ., ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਹਲਕਾ ਸੰਗਠਨ ਇੰਚਾਰਜ ਅਮਨਦੀਪ ਸਿੰਘ ਮਾਂਗਟ, ਬਲਦੇਵ ਸਿੰਘ ਹਾਫਿਜਾਬਾਦ, ਭੁਪਿੰਦਰ ਸਿੰਘ ਭੂਰਾ, ਸਿਕੰਦਰ ਸਿੰਘ ਸਹੇੜੀ, ਐਨ. ਪੀ. ਰਾਣਾ, ਸਮਸ਼ੇਰ ਸਿੰਘ ਮੰਗੀ, ਜਿੰਦੂ ਖੋਖਰਾਂ, ਗੁਰਵਿੰਦਰ ਸਿੰਘ ਬੋਬੀ, ਸੁਖਦੇਵ ਸਿੰਘ ਸੁਰਤਾਪੁਰ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਾਰ ਤੇ ਵਲੰਟੀਅਰ ਹਾਜ਼ਰ ਸਨ।