ਅਜੀਤ, ਜਲੰਧਰ
ਮੀਰੀ ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਸਬੰਧੀ ਸ੍ਰੀ ਚਮਕੌਰ ਸਾਹਿਬ ਵਿਖੇ ਮੀਟਿੰਗ
ਸ੍ਰੀ ਚਮਕੌਰ ਸਾਹਿਬ, 30 ਅਗਸਤ (ਜਗਮੋਹਣ ਸਿੰਘ ਨਾਰੰਗ)-’ਮੀਰੀ ਪੀਰੀ ਖ਼ਾਲਸਾ ਮਾਰਚ’ ਦੇ 2 ਸਤੰਬਰ ਨੂੰ ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਪੁੱਜਣ ’ਤੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਰਾਤਰੀ ਦੇ ਵਿਸ਼ਰਾਮ ਸੰਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਨੂੰ ਲੈ ਕੇ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਨਾਲ ਇਕ ਭਰਵੀਂ ਮੀਟਿੰਗ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਨਗਰ ਕੀਰਤਨ ਦੇ ਸਵਾਗਤ ਤੇ ਹੋਰ ਤਿਆਰੀਆਂ ਸੰਬੰਧੀ ਹੋਈ ਵਿਚਾਰਾਂ ਤੋਂ ਬਾਅਦ ਜਥੇਦਾਰ ਲੱਖੇਵਾਲ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ ਨੇ ਦੱਸਿਆ ਕਿ ਨਗਰ ਕੀਰਤਨ ਦੇ ਮਾਛੀਵਾੜਾ ਸਾਹਿਬ ਤੋਂ ਚੱਲ ਕੇ ਜ਼ਿਲ੍ਹਾ ਰੂਪਨਗਰ ਵਿਚ ਪ੍ਰਵੇਸ਼ ਕਰਨ ਮੌਕੇ ਟੱਪਰੀਆਂ ਅਮਰ ਸਿੰਘ ਵਿਖੇ ਸਵਾਗਤ ਕੀਤਾ ਜਾਵੇਗਾ। ਉਸ ਤੋਂ ਬਾਅਦ ਬੇਟ ਖੇਤਰ ਦੀ ਸੰਗਤ ਵਲੋਂ ਬਹਿਰਾਮਪੁਰ ਬੇਟ ਵਿਖੇ ਸਵਾਗਤ ਕੀਤਾ ਜਾਣ ਹੈ, ਉੱਥੇ ਦਰਜਨਾਂ ਪਿੰਡਾਂ ਦੀ ਸੰਗਤਾਂ ਸ਼ਮੂਲੀਅਤ ਕਰਨਗੀਆਂ ਤੇ ਉੱਥੋਂ ਹੀ ਨਗਰ ਕੀਰਤਨ ਨਾਲ ਬੇਟ ਖੇਤਰ ਦੀ ਸੰਗਤ ਵੀ ਸ਼ਾਮਿਲ ਹੋਵੇਗੀ।
ਸ
ਸਨਿਚਰਵਾਰ, 1 ਅਗਸਤ, 2026
31-08-2026
ਸ੍ਰੀ ਚਮਕੌਰ ਸਾਹਿਬ, 30 ਅਗਸਤ (ਜਗਮੋਹਣ ਸਿੰਘ ਨਾਰੰਗ)-’ਮੀਰੀ ਪੀਰੀ ਖ਼ਾਲਸਾ ਮਾਰਚ’ ਦੇ 2 ਸਤੰਬਰ ਨੂੰ ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਪੁੱਜਣ ’ਤੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਰਾਤਰੀ ਦੇ ਵਿਸ਼ਰਾਮ ਸੰਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਨੂੰ ਲੈ ਕੇ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਨਾਲ ਇਕ ਭਰਵੀਂ ਮੀਟਿੰਗ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਨਗਰ ਕੀਰਤਨ ਦੇ ਸਵਾਗਤ ਤੇ ਹੋਰ ਤਿਆਰੀਆਂ ਸੰਬੰਧੀ ਹੋਈ ਵਿਚਾਰਾਂ ਤੋਂ ਬਾਅਦ ਜਥੇਦਾਰ ਲੱਖੇਵਾਲ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ ਨੇ ਦੱਸਿਆ ਕਿ ਨਗਰ ਕੀਰਤਨ ਦੇ ਮਾਛੀਵਾੜਾ ਸਾਹਿਬ ਤੋਂ ਚੱਲ ਕੇ ਜ਼ਿਲ੍ਹਾ ਰੂਪਨਗਰ ਵਿਚ ਪ੍ਰਵੇਸ਼ ਕਰਨ ਮੌਕੇ ਟੱਪਰੀਆਂ ਅਮਰ ਸਿੰਘ ਵਿਖੇ ਸਵਾਗਤ ਕੀਤਾ ਜਾਵੇਗਾ। ਉਸ ਤੋਂ ਬਾਅਦ ਬੇਟ ਖੇਤਰ ਦੀ ਸੰਗਤ ਵਲੋਂ ਬਹਿਰਾਮਪੁਰ ਬੇਟ ਵਿਖੇ ਸਵਾਗਤ ਕੀਤਾ ਜਾਣ ਹੈ, ਉੱਥੇ ਦਰਜਨਾਂ ਪਿੰਡਾਂ ਦੀ ਸੰਗਤਾਂ ਸ਼ਮੂਲੀਅਤ ਕਰਨਗੀਆਂ ਤੇ ਉੱਥੋਂ ਹੀ ਨਗਰ ਕੀਰਤਨ ਨਾਲ ਬੇਟ ਖੇਤਰ ਦੀ ਸੰਗਤ ਵੀ ਸ਼ਾਮਿਲ ਹੋਵੇਗੀ। ਉੱਥੋਂ ਚੱਲ ਕੇ ਮਾਰਗ ’ਤੇ ਪੈਣ ਵਾਲੇ ਪਿੰਡਾਂ ਦੀਆਂ ਸੰਗਤਾਂ ਵਲੋਂ ਵੀ ਸਵਾਗਤ ਦੇ ਪ੍ਰੋਗਰਾਮ ਉਲੀਕੇ ਗਏ ਹਨ ਤੇ ਦੇਰ ਸ਼ਾਮ ਨੂੰ ਸ੍ਰੀ ਚਮਕੌਰ ਸਾਹਿਬ ਦੀ ਸੰਗਤ ਅਤੇ ਹੋਰ ਧਾਰਮਿਕ ਸੰਸਥਾਵਾਂ ਤੇ ਸੰਗਤਾਂ ਵਲੋਂ ਪਾਰਕਿੰਗ ਵਾਲੇ ਗੇਟ ਕੋਲ ਸਵਾਗਤ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਜਥੇਦਾਰ ਲੱਖੇਵਾਲ ਨੇ ਦੱਸਿਆ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਨਗਰ ਕੀਰਤਨ ਦੇ ਸੇਵਾਦਾਰਾਂ ਤੇ ਸ਼ਾਮਿਲ ਸੰਗਤਾਂ ਲਈ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 3 ਸਤੰਬਰ ਨੂੰ ਸਵੇਰ 9 ਵਜੇ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਟੀ ਪੁਆਇੰਟ (ਘੋੜੇ ਵਾਲੇ ਚੌਕ ਤੋਂ ਹੁੰਦਾ ਹੋਇਆ ਬੇਲਾ ਵੱਲ ਰਵਾਨਾ ਹੋਵੇਗਾ। ਇਸ ਮੌਕੇ ਸੇਵਾਦਾਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ । ਮੀਟਿੰਗ ’ਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ, ਨਰਿੰਦਰ ਸਿੰਘ ਸੋਲਖੀਆਂ, ਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਪੁਰਬ ਸੇਵਾ ਸੁਸਾਇਟੀ ਦੇ ਪ੍ਰਧਾਨ ਮਨੋਹਰ ਸਿੰਘ ਮੱਕੜ, ਨਿਰਭੈਅ ਸਿੰਘ, ਜਗਜੀਤ ਸਿੰਘ ਭੰਗੂ, ਮਨਮੋਹਣ ਸਿੰਘ, ਰਘਵੀਰ ਸਿੰਘ ਰੁੜਕੀ, ਮੋਹਣ ਸਿੰਘ, ਦਿਲਾਵਰ ਸਿੰਘ ਬੂਰਮਾਜਰਾ, ਕੁਲਦੀਪ ਸਿੰਘ ਕੰਗ ਰੀਵਰਲੈਂਡ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।