31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

‘ ਮਿਸ਼ਨ ਕਲੀਨ ਪੰਜਾਬ’ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਫ਼ਾਈ ਮੁਹਿੰਮ ਜਾਰੀ ਗੁਰੂ ਨਗਰੀ ਦੇ ਵੱਖ-ਵੱਖ ਹਿੱਸਿਆਂ ਤੇ ਲਗਾਤਾਰ ਕੀਤੀ ਜਾ ਰਹੀ ਸਫ਼ਾਈ

ਸ੍ਰੀ ਅਨੰਦਪੁਰ ਸਾਹਿਬ, 30 ਅਗਸਤ (ਜੇ ਐਸ ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਚ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ ਜਾਰੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ, ਮੁੱਖ ਸੜਕਾਂ, ਰਿਹਾਇਸ਼ੀ ਇਲਾਕਿਆਂ ਅਤੇ ਜਨਤਕ ਸਥਾਨਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 31-08-2026
ਸ੍ਰੀ ਅਨੰਦਪੁਰ ਸਾਹਿਬ, 30 ਅਗਸਤ (ਜੇ ਐਸ ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਚ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ ਜਾਰੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ, ਮੁੱਖ ਸੜਕਾਂ, ਰਿਹਾਇਸ਼ੀ ਇਲਾਕਿਆਂ ਅਤੇ ਜਨਤਕ ਸਥਾਨਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਗੁਰੂ ਨਗਰੀ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਵੱਛ ਬਣਾਉਣਾ ਹੈ।ਇਸੇ ਤਹਿਤ ਨੈਣਾਂ ਦੇਵੀ ਸੜਕ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿਚ ਸਫ਼ਾਈ ਕਰਮਚਾਰੀਆਂ ਵਲੋਂ ਨਿਯਮਤ ਤੌਰ ‘ਤੇ ਸਫ਼ਾਈ ਕੀਤੀ ਜਾ ਰਹੀ ਹੈ।ਸੜਕਾਂ ਦੇ ਕਿਨਾਰਿਆਂ, ਨਾਲੀਆਂ ਅਤੇ ਹੋਰ ਜਨਤਕ ਥਾਵਾਂ ਤੋਂ ਕੂੜਾ-ਕਰਕਟ ਹਟਾਇਆ ਜਾ ਰਿਹਾ ਹੈ ਅਤੇ ਇਕੱਠੇ ਹੋਏ ਕੂੜੇ ਨੂੰ ਯੋਗ ਢੰਗ ਨਾਲ ਚੁਕਵਾਇਆ ਜਾ ਰਿਹਾ ਹੈ। ਸਫ਼ਾਈ ਕਾਰਜਾਂ ਦੌਰਾਨ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਸ਼ਰਧਾਲੂਆਂ ਅਤੇ ਸਥਾਨਕ ਵਸਨੀਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਵਲੋਂ ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਵੱਖ-ਵੱਖ ਖੇਤਰਾਂ ਵਿਚ ਰੋਜ਼ਾਨਾ ਸਫ਼ਾਈ ਕਰ ਰਹੇ ਹਨ ਅਤੇ ਜਿੱਥੇ ਵੀ ਗੰਦਗੀ ਜਾਂ ਕੂੜੇ ਦੀ ਸਮੱਸਿਆ ਸਾਹਮਣੇ ਆਉਂਦੀ ਹੈ, ਉੱਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਫ਼ਾਈ ਮੁਹਿੰਮ ਵਿਚ ਆਪਣਾ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਹਰਜੋਤ ਬੈਂਸ ਨੇ ਨੰਗਲ ਨੂੰ ਕੂੜਾ-ਮੁਕਤ ਬਣਾਉਣ ਲਈ ਜਨਤਾ ਨੂੰ ਕੀਤੀ ਸਹਿਯੋਗ ਦੀ ਅਪੀਲ ‘ਮਿਸ਼ਨ ਕਲੀਨ ਗਰੀਨ’ ਤਹਿਤ 10 ਦਿਨ... ਅਗਲੀ ਖ਼ਬਰ ਸੇਵਾ ਮੁਕਤੀ ’ਤੇ ਵਿਸ਼ੇਸ਼-ਮੈਡਮ ਰਾਜ ਕਮਲ ਪੀ. ਟੀ. ਆਈ.
Ad Position 24