31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਹਰਜੋਤ ਬੈਂਸ ਨੇ ਨੰਗਲ ਨੂੰ ਕੂੜਾ-ਮੁਕਤ ਬਣਾਉਣ ਲਈ ਜਨਤਾ ਨੂੰ ਕੀਤੀ ਸਹਿਯੋਗ ਦੀ ਅਪੀਲ ‘ਮਿਸ਼ਨ ਕਲੀਨ ਗਰੀਨ’ ਤਹਿਤ 10 ਦਿਨਾਂ ਵਿਚ ਸ਼ਹਿਰ ਦੇ ਹਰ ਵਾਰਡ ਤੇ ਕੋਨੇ ਦੀ ਸਫ਼ਾਈ ਦਾ ਟੀਚਾ

ਨੰਗਲ, 30 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਤੰਦਰੁਸਤ ਬਣਾਉਣ ਦੇ ਟੀਚੇ ਤਹਿਤ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 10 ਰੋਜ਼ਾ ‘ਮਿਸ਼ਨ ਕਲੀਨ ਗਰੀਨ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਵਿਚ ਸਫ਼ਾਈ ਕਾਰਜਾਂ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁਹਿੰਮ ਦੌਰਾਨ ਨੁਮਾਇੰਦੇ ਅਤੇ ਅਧਿਕਾਰੀ ਹਰ ਰੋਜ਼ ਸਵੇਰੇ ਮੈਦਾਨ ਵਿਚ ਰਹਿ ਕੇ ਸ਼ਹਿਰਾਂ ਤੇ ਕਸਬਿਆਂ ਵਿਚ ਕੂੜਾ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕਰਨਗੇ ਅਤੇ ਉਨ੍ਹਾਂ ਨੂੰ ਖ਼ਤਮ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 31-08-2026
ਨੰਗਲ, 30 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਤੰਦਰੁਸਤ ਬਣਾਉਣ ਦੇ ਟੀਚੇ ਤਹਿਤ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 10 ਰੋਜ਼ਾ ‘ਮਿਸ਼ਨ ਕਲੀਨ ਗਰੀਨ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਵਿਚ ਸਫ਼ਾਈ ਕਾਰਜਾਂ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁਹਿੰਮ ਦੌਰਾਨ ਨੁਮਾਇੰਦੇ ਅਤੇ ਅਧਿਕਾਰੀ ਹਰ ਰੋਜ਼ ਸਵੇਰੇ ਮੈਦਾਨ ਵਿਚ ਰਹਿ ਕੇ ਸ਼ਹਿਰਾਂ ਤੇ ਕਸਬਿਆਂ ਵਿਚ ਕੂੜਾ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕਰਨਗੇ ਅਤੇ ਉਨ੍ਹਾਂ ਨੂੰ ਖ਼ਤਮ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੰਗਲ ਦੇ ਹਰ ਵਾਰਡ ਅਤੇ ਹਰ ਕੋਨੇ ਵਿਚ ਸਫ਼ਾਈ ਯਕੀਨੀ ਬਣਾਈ ਜਾਵੇਗੀ। ਵਾਰਡ ਨੰਬਰ 13 ਵਿਚ ਵੀ ਸਫ਼ਾਈ ਕਾਰਜ ਜਾਰੀ ਹਨ ਅਤੇ ਗੰਦਗੀ ਵਾਲੀਆਂ ਥਾਵਾਂ ਨੂੰ ਤਰਜੀਹੀ ਆਧਾਰ ‘ਤੇ ਸਾਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਮੁਹਿੰਮ ਨੂੰ ਸਥਾਈ ਸਫਲਤਾ ਦੇਣ ਲਈ ਲੋਕਾਂ ਦੀ ਸੋਚ ਅਤੇ ਆਦਤ ਵਿਚ ਤਬਦੀਲੀ ਲਿਆਉਣਾ ਜ਼ਰੂਰੀ ਹੈ। ਸਰਕਾਰ ਵਲੋਂ ਐਮ-ਸੇਵਾ ਐਪ ਰਾਹੀਂ ਵੀ ਸਫ਼ਾਈ ਪ੍ਰਬੰਧਾਂ ਨੂੰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਲੋਕ ਕੂੜਾ ਸੰਵੇਦਨਸ਼ੀਲ ਸਥਾਨਾਂ ਦੀਆਂ ਤਸਵੀਰਾਂ ਅੱਪਲੋਡ ਕਰਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਅਤੇ ਕਾਰਵਾਈ ਦੀ ਸਥਿਤੀ ਵੀ ਟਰੈਕ ਕਰ ਸਕਦੇ ਹਨ। ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ ਨਿਰਧਾਰਿਤ ਸਥਾਨਾਂ ‘ਤੇ ਹੀ ਸੁੱਟਿਆ ਜਾਵੇ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖਰਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ 10 ਦਿਨਾਂ ਦੀ ਮੁਹਿੰਮ ਨਹੀਂ, ਸਗੋਂ ਸਫ਼ਾਈ ਨੂੰ ਰੋਜ਼ਾਨਾ ਦੀ ਆਦਤ ਬਣਾਉਣਾ ਹੀ ਸਵੱਛ ਸਮਾਜ ਦੀ ਅਸਲ ਨੀਂਹ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਿਰਨ ਬਾਲਾ, ਕੌਂਸਲਰ ਰਾਜੇਸ਼ ਕੁਮਾਰ ਆਂਗਰਾ, ਹਰਦੀਪ ਬੈਂਸ ਬਰਾਰੀ, ਸੰਦੀਪ ਪੁਰੀ, ਅਮਿਤ ਦਿਵੇਦੀ, ਮਾਨਵ ਖੰਨਾ, ਨੰਦ ਲਾਲ, ਹਰਪ੍ਰੀਤ ਕੌਰ, ਦਵਿੰਦਰ ਕੌਰ, ਮੋਨਿਕਾ, ਜਸਪ੍ਰੀਤ ਕੌਰ, ਕੰਚਨ, ਬਬਲੀ, ਅਨੀਤਾ, ਤਰਲੋਕ ਸਿੰਘ, ਬਖ਼ਸ਼ੀਸ਼ ਸਿੰਘ, ਪਿੰਕੀ, ਸੀਮਾ, ਰਾਮਪਾਲ, ਦਵਿੰਦਰ ਫ਼ੌਜੀ, ਦਰਸ਼ਨਾਂ ਸਮੇਤ ਵੱਡੀ ਗਿਣਤੀ ਵਿਚ ‘ਆਪ’ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਨਹਿਰ ਵਿਚ ਬਸੰਤ ਨਗਰ ਦਾ ਸੀਵਰੇਜ ਪਾਣੀ ਸੁੱਟਣ ਦਾ ਦਾਅਵਾ ਝੂਠਾ : ਇੰਦਰਪਾਲ ਸਿੰਘ ਰਾਜੂ ਸਤਿਆਲ ਅਗਲੀ ਖ਼ਬਰ ‘ ਮਿਸ਼ਨ ਕਲੀਨ ਪੰਜਾਬ’ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਫ਼ਾਈ ਮੁਹਿੰਮ ਜਾਰੀ ਗੁਰੂ ਨਗਰੀ ਦੇ ਵੱਖ-ਵੱਖ ਹਿੱਸਿਆਂ ਤੇ ਲਗ...
Ad Position 24