31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

‘ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬੱਸ ਨੂੰ ਕੈਬਨਿਟ ਮੰਤਰੀ ਬੈਂਸ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸ਼੍ਰੀ ਅਨੰਦਪੁਰ ਸਾਹਿਬ 31 ਅਗਸਤ (ਜੇ ਐਸ ਨਿੱਕੂਵਾਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ’ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਮੀਢਵਾਂ ਲੋਅਰ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਕੈਬਨਿਟ ਬੈਂਸ ਨੇ ਸੰਗਤ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 01-09-2026
ਸ਼੍ਰੀ ਅਨੰਦਪੁਰ ਸਾਹਿਬ 31 ਅਗਸਤ (ਜੇ ਐਸ ਨਿੱਕੂਵਾਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ’ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਮੀਢਵਾਂ ਲੋਅਰ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਕੈਬਨਿਟ ਬੈਂਸ ਨੇ ਸੰਗਤ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਜਿਸ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਆਪਸੀ ਭਾਈਚਾਰਾ ਤੇ ਸਦਭਾਵਨਾ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਲੋਕਾਂ ਨੂੰ ਆਪਣੀਆਂ ਧਾਰਮਿਕ ਅਤੇ ਸਭਿਆਚਾਰਕ ਜੜ੍ਹਾਂ ਨਾਲ ਜੋੜਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਰਪੰਚ ਜਰਨੈਲ ਸਿੰਘ ਮੀਢਵਾ, ਪ੍ਰਿਤਪਾਲ ਸਿੰਘ ਕੂਨਰ, ਕਿਸ਼ਨ ਚੰਦ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਹਰਜਿੰਦਰ ਸਿੰਘ ਭਾਉਵਾਲ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਭੋਜੇਮਾਜਰਾ ਨਹਿਰ ਕਿਨਾਰੇ ਲਗਾਇਆ ਬਿਜਲੀ ਦਾ ਖੰਭਾ ਪਾਣੀ ’ਚ ਡੁੱਬਿਆ, ਕਦੇ ਵੀ ਵਾਪਰ ਸਕਦਾ ਹਾਦਸਾ
Ad Position 24