31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਹਰਜਿੰਦਰ ਸਿੰਘ ਭਾਉਵਾਲ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਨੂਰਪੁਰ ਬੇਦੀ, 31 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਹਰਜਿੰਦਰ ਸਿੰਘ ਭਾਉਵਾਲ ਨੂੰ ਪਾਰਟੀ ਹਾਈਕਮਾਂਡ ਵੱਲੋਂ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਰੋਸ ਮਾਰਚ ਕੱਢ ਰਹੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਹੋਰ ਮੈਂਬਰ। 01-09-2026
ਨੂਰਪੁਰ ਬੇਦੀ, 31 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਹਰਜਿੰਦਰ ਸਿੰਘ ਭਾਉਵਾਲ ਨੂੰ ਪਾਰਟੀ ਹਾਈਕਮਾਂਡ ਵੱਲੋਂ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਭਾਉਵਾਲ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਆਪਣੀ ਭੂਮਿਕਾ ਨਿਭਾਉਂਦੇ ਆ ਰਹੇ ਹਨ। ਭਾਉਵਾਲ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਵਰਕਰਾਂ ਨਾਲ ਮਿਲ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਭਾਉਵਾਲ ਦੇ ਦਾਦਾ ਬਚਨ ਸਿੰਘ 1982 ਵਿਚ ਹੋਏ ਧਰਮ ਯੁੱਧ ਮੋਰਚੇ ਦੌਰਾਨ ਸ਼ਹੀਦ ਹੋ ਗਏ ਸਨ ਤੇ ਪਰਿਵਾਰ ਲਈ ਇਹ ਮਾਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਇਲਾਕੇ ਦੇ ਆਗੂਆਂ ਤੇ ਵਰਕਰਾਂ ਨੇ ਭਾਉਵਾਲ ਨੂੰ ਜਨਰਲ ਕੌਂਸਲ ਦਾ ਮੈਂਬਰ ਬਣਾਏ ਜਾਣ ’ਤੇ ਵਧਾਈ ਦਿੱਤੀ ਹੈ। ਭਾਉਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਤੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ-16 ਵਿਚ ਵੱਡੀ ਗਿਣਤੀ ਨੌਜਵਾਨ ਭਾਜਪਾ ਵਿਚ ਸ਼ਾਮਿਲ ਅਗਲੀ ਖ਼ਬਰ ‘ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬੱਸ ਨੂੰ ਕੈਬਨਿਟ ਮੰਤਰੀ ਬੈਂਸ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Ad Position 24