ਹਲਕਾ ਇੰਚਾਰਜ ਗੜ੍ਹੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸ੍ਰੀ ਚਮਕੌਰ ਸਾਹਿਬ,31 ਅਗਸਤ (ਜਗਮੋਹਣ ਸਿੰਘ ਨਾਰੰਗ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਿਯੁਕਤ ਕੀਤੇ ਹਲਕਾ ਇੰਚਾਰਜ ਜਸਵੀਰ ਸਿੰਘ ਗੜੀ ਨੇ ਸਥਾਨਕ ਐਸ. ਡੀ.
ਸ੍ਰੀ ਚਮਕੌਰ ਸਾਹਿਬ,31 ਅਗਸਤ (ਜਗਮੋਹਣ ਸਿੰਘ ਨਾਰੰਗ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਿਯੁਕਤ ਕੀਤੇ ਹਲਕਾ ਇੰਚਾਰਜ ਜਸਵੀਰ ਸਿੰਘ ਗੜੀ ਨੇ ਸਥਾਨਕ ਐਸ. ਡੀ. ਐਮ. ਦਫ਼ਤਰ ਦੇ ਮੀਟਿੰਗ ਹਾਲ ਵਿਚ ਸਬ ਡਵੀਜਨ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਪ੍ਰਸਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਦੇਸ਼ ਦਿੱਤੇ ਕਿ ਕਿਸੇ ਵੀ ਸਰਕਾਰੀ ਦਫ਼ਤਰ ਵਿਚ ਭ੍ਰਿਸ਼ਟਾਚਾਰ ਬਰਦਾਸਤ ਨਹੀ ਕਤਿਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੇਠਲੇ ਸਮੂਹ ਕਰਮਚਾਰੀਆਂ ਨੂੰ ਆਦੇਸ਼ ਦੇਣ ਕੇ ਸਰਕਾਰੀ ਦਫ਼ਤਰ ਵਿਚ ਕੰਮ ਕਰਵਾਉਣ ਆਏ ਹਰ ਵਿਅਕਤੀ ਨੂੰ ਪੂਰਾ ਸਤਿਕਾਰ ਦੇਣ ਤੇ ਕਿਸੇ ਵੀ ਕੰਮ ਦਾ ਕੋਈ ਵੀ ਵਾਧੂ ਪੈਸਾ ਨਾ ਵਸੂਲਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਥਰੇ ਤੇ ਭਿਰਸ਼ਟਾਚਾਰ ਰਹਿਤ ਪ੍ਰਸਾਸਨਿਕ ਸੇਵਾਵਾਂ ਦੇਣ ਦੇ ਸੂਬਾ ਵਾਸੀਆਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨਾ ਹਰ ਪ੍ਰਸਾਸਨਿਕ ਅਧਿਕਾਰੀ ਦਾ ਫਰਜ ਹੈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਇਲਾਕੇ ਦੀਆਂ ਹੋਰ ਸਮੱਸਿਆਵਾਂ ਤੇ ਲੋੜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਸ੍ਰੀ ਗੜ੍ਹੀ ਨੇ ਇਹ ਵੀ ਕਿਹਾ ਕਿ ਸਰਕਾਰੀ ਦਫਤਰਾਂ ਵਿਚ ਤੈਅ ਸਮੇਂ ਤੇ ਕੰਮ ਕੀਤੇ ਜਾਣ ਤੇ ਲੋਕਾਂ ਦੀ ਖੱਜਲਖੁਆਰੀ ਬੰਦ ਕੀਤੀ ਜਾਵੇ। ਇਸ ਮੌਕੇ ਸਥਾਨਕ ਐਸ. ਡੀ. ਐਮ. ਪ੍ਰਦੀਪ ਸਿੰਘ ਬੈਂਸ, ਤਹਿਸੀਲਦਾਰ ਕੁਲਵਿੰਦਰ ਸਿੰਘ, ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ, ਡੀ. ਐਸ. ਪੀ. ਮਨਜੀਤ ਸਿੰਘ ਔਲਖ, ਐਸ. ਐਮ. ਓ. ਡਾ. ਗੋਬਿੰਦ ਟੰਡਨ,ਥਾਣਾ ਮੁਖੀ ਇੰਸਪੈਕਟਰ ਸਮਿੰਦਰ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ, ਨਗਰ ਕੌਂਸਲ ਦੇ ਈ. ਓ. ਗੁਰਬਖਸ਼ੀਸ ਸਿੰਘ , ਭੁਪਿੰਦਰ ਸਿੰਘ ਭੂਰਾ ਸਮੇਤ ਸਮੂਹ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।