31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਿਧਾਇਕ ਚੱਢਾ ਨੇ ਚਨੌਲੀ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਨੂਰਪੁਰ ਬੇਦੀ, 31 ਅਗਸਤ (ਵਿੰਦਰਪਾਲ ਝਾਂਡੀਆਂ)- ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਚਨੌਲੀ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਨੀਂਹ ਪੱਥਰ ਰੱਖਿਆ। ਇਸ ਇਮਾਰਤ ਦੇ ਨਿਰਮਾਣ ’ਤੇ ਕਰੀਬ 55 ਲੱਖ ਰੁਪਏ ਦੀ ਲਾਗਤ ਆਵੇਗੀ।

Ad Position 21
No active advertisement
ਅਜੀਤ ਡੈਸਕ 01-09-2026
ਨੂਰਪੁਰ ਬੇਦੀ, 31 ਅਗਸਤ (ਵਿੰਦਰਪਾਲ ਝਾਂਡੀਆਂ)- ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਚਨੌਲੀ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਨੀਂਹ ਪੱਥਰ ਰੱਖਿਆ। ਇਸ ਇਮਾਰਤ ਦੇ ਨਿਰਮਾਣ ’ਤੇ ਕਰੀਬ 55 ਲੱਖ ਰੁਪਏ ਦੀ ਲਾਗਤ ਆਵੇਗੀ। ਨਵਾਂ ਸਿਹਤ ਕੇਂਦਰ ਤਿਆਰ ਹੋਣ ਨਾਲ ਚਨੌਲੀ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਨੇੜੇ ਹੀ ਬਿਹਤਰ ਸਿਹਤ ਸਹੂਲਤਾਂ ਮਿਲ ਸਕਣਗੀਆਂ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਸਿਹਤ ਸਹੂਲਤਾਂ ਹਰ ਵਿਅਕਤੀ ਦੀ ਮੁੱਢਲੀ ਲੋੜ ਹਨ ਤੇ ਪੰਜਾਬ ਸਰਕਾਰ ਵਲੋਂ ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚਨੋਲੀ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਾਪਤ ਕਰਨ ਵਿਚ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਅਮਰੀਕ ਸਿੰਘ ਚਨੌਲੀ ਫਾਰਮੇਸੀ ਅਫ਼ਸਰ, ਭਗਤ ਸਿੰਘ ਚਨੌਲੀ, ਸਰਪੰਚ ਕੁਲਵਿੰਦਰ ਸਿੰਘ ਚਨੋਲੀ , ਤਰਲੋਚਨ ਸਿੰਘ, ਭੁਪਿੰਦਰ ਸਿੰਘ, ਭਾਗ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ, ਹਰਿੰਦਰ ਸਿੰਘ ਭਲੜੀ, ਹਰਿੰਦਰ ਪਾਲ ਸਿੰਘ ਅਬਿਆਣਾ, ਕਿਰਨਜੀਤ ਕੌਰ ਸੀ.ਐਚ.ਓ., ਬਲਵਿੰਦਰ ਕੌਰ , ਜਸਵਿੰਦਰ ਕੌਰ, ਮੱਖਣ ਸਿੰਘ ਚਨੋਲੀ, ਕਰਨੈਲ ਸਿੰਘ , ਗੁਰਨੈਬ ਸਿੰਘ, ਕੁਲਦੀਪ ਸਿੰਘ ਸੈਕਟਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਚੀਮਾ ਵਲੋਂ ਮਾ. ਕਰਮਜੀਤ ਸਿੰਘ ਬੈਂਸ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਹਲਕਾ ਇੰਚਾਰਜ ਗੜ੍ਹੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Ad Position 24