03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ 6 ਨੂੰ

ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵਲੋਂ 6 ਸਤੰਬਰ ਨੂੰ ਰੂਪਨਗਰ ਵਿਖੇ ਵਿਸ਼ੇਸ਼ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਭਲਾਈ ਦੀਆਂ ਸਿੱਖਿਆਵਾਂ ਦਾ ਸੰਦੇਸ਼ ਦੇਣ ਦੇ ਨਾਲ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਅਤੇ ਖੇਡਾਂ ਨਾਲ ਜੋੜਨਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵਲੋਂ 6 ਸਤੰਬਰ ਨੂੰ ਰੂਪਨਗਰ ਵਿਖੇ ਵਿਸ਼ੇਸ਼ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਭਲਾਈ ਦੀਆਂ ਸਿੱਖਿਆਵਾਂ ਦਾ ਸੰਦੇਸ਼ ਦੇਣ ਦੇ ਨਾਲ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਅਤੇ ਖੇਡਾਂ ਨਾਲ ਜੋੜਨਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਰਾਥਨ ਵਿਚ ਭਾਗ ਲੈਣ ਵਾਲਿਆਂ ਦੀ ਰਿਪੋਰਟਿੰਗ ਸਵੇਰੇ 5 ਵਜੇ ਅੰਬੇਡਕਰ ਭਵਨ ਵਿਖੇ ਹੋਵੇਗੀ ਅਤੇ ਮੈਰਾਥਨ ਨੂੰ ਸਵੇਰੇ 6 ਵਜੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਨੌਜਵਾਨਾਂ, ਖਿਡਾਰੀਆਂ ਅਤੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਮੈਰਾਥਨ ਅੰਬੇਡਕਰ ਭਵਨ ਤੋਂ ਸ਼ੁਰੂ ਹੋ ਕੇ ਕਮੇਟੀ ਘਰ, ਰਾਮ ਲੀਲ੍ਹਾ ਗਰਾਊਂਡ, ਸਿਵਲ ਹਸਪਤਾਲ, ਬੇਲਾ ਚੌਂਕ, ਕਲਿਆਣ ਸਿਨੇਮਾ ਅਤੇ ਅੰਬੇਡਕਰ ਚੌਕ ਰਾਹੀਂ ਪਟਵਾਰਖਾਨਾ ਤੱਕ ਜਾਵੇਗੀ। ਪਟਵਾਰਖ਼ਾਨਾ ਟਰੇਨਿੰਗ ਪੁਆਇੰਟ ਹੋਵੇਗਾ, ਜਿੱਥੋਂ ਭਾਗੀਦਾਰ ਵਾਪਸ ਅੰਬੇਡਕਰ ਭਵਨ ਪਹੁੰਚ ਕੇ ਮੈਰਾਥਨ ਪੂਰੀ ਕਰਨਗੇ। ਉਨ੍ਹਾਂ ਦੱਸਿਆ ਕਿ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ, ਮੈਡਲ ਅਤੇ ਟੀ-ਸ਼ਰਟ ਵੀ ਦਿੱਤੀ ਜਾਵੇਗੀ। ਮੈਰਾਥਨ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸਸਕੌਰ ਤੋਂ ਤੀਰਥ ਯਾਤਰਾ ਬੱਸ ਰਵਾਨਾ ਅਗਲੀ ਖ਼ਬਰ ਕੋਟਲਾ ਨਿਹੰਗ ਵਿਖੇ ਸਾਲਾਨਾ ਗੁੱਗਾ ਮਾੜੀ ਮੇਲਾ 5 ਨੂੰ
Ad Position 24