03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜ਼ਿਲ੍ਹਾ ਰੂਪਨਗਰ ਵਿਚ ਜਨਗਣਨਾ -2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ

ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)-ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਦੀ ਗਿਣਤੀ) ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਡਾ. ਨਵਜੋਤ ਖੋਸਾ, ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)-ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਦੀ ਗਿਣਤੀ) ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਡਾ. ਨਵਜੋਤ ਖੋਸਾ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਹੋਈ। ਮੀਟਿੰਗ ਵਿਚ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਫ਼ਸਰ, ਰੂਪਨਗਰ, ਐੱਸ.ਡੀ.ਐੱਮਜ਼, ਤਹਿਸੀਲਦਾਰ/ਕਾਰਜਕਾਰੀ ਅਫ਼ਸਰ, ਚਾਰਜ ਅਫ਼ਸਰ ਅਤੇ ਸਬੰਧਿਤ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਡਾ. ਨਵਜੋਤ ਖੋਸਾ ਨੇ ਜਨਗਣਨਾ ਦੇ ਪਹਿਲੇ ਪੜਾਅ ਤਹਿਤ ਘਰਾਂ ਦੀ ਸੂਚੀ ਅਤੇ ਰਿਹਾਇਸ਼ੀ ਮਕਾਨਾਂ ਦੀ ਜਨਗਣਨਾ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਨਾਲ ਸਬੰਧਿਤ ਸਾਰੀਆਂ ਬਕਾਇਆ ਗਤੀਵਿਧੀਆਂ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰੀਆਂ ਕੀਤੀਆਂ ਜਾਣ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਸੁਚੱਜਾ ਤਾਲਮੇਲ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਜਨਗਣਨਾ-2027 ਦੇ ਦੂਜੇ ਪੜਾਅ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਸ਼ਾਸਨਿਕ ਪ੍ਰਬੰਧਾਂ ਅਤੇ ਵਿਸਥਾਰਤ ਰੂਪ-ਰੇਖਾ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਜਨਗਣਨਾ ਹੈਂਡਬੁੱਕ ਦੀ ਤਿਆਰੀ ਦਾ ਜਾਇਜ਼ਾ ਲੈਂਦਿਆਂ ਪੇਂਡੂ ਅਤੇ ਸ਼ਹਿਰੀ ਡਾਇਰੈਕਟਰੀ ਦੇ ਡਾਟੇ ਦੀ ਜਾਂਚ-ਪੜਤਾਲ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ। ਡਾਇਰੈਕਟਰ ਨੇ ਦੱਸਿਆ ਕਿ ਇਸ ਕਾਰਜ ਦੀ ਆਖ਼ਰੀ ਮਿਤੀ 8 ਸਤੰਬਰ 2026 ਹੈ ਅਤੇ ਸਾਰੇ ਚਾਰਜ ਅਫ਼ਸਰਾਂ ਨੂੰ ਇਸ ਤੋਂ ਪਹਿਲਾਂ ਕੰਮ ਹਰ ਹਾਲਤ ਵਿਚ ਮੁਕੰਮਲ ਕਰਨ ਲਈ ਕਿਹਾ ਗਿਆ। ਡਿਪਟੀ ਕਮਿਸ਼ਨਰ ਨੇ ਜਨਗਣਨਾ ਦੇ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਲੋੜੀਂਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਬੱਦੀ ਤੋਂ ਸਰਸਾ , ਸਤਲੁਜ ਤੇ ਨਹਿਰੀ ਪ੍ਰਣਾਲੀ ਤੱਕ ਪ੍ਰਦੂਸ਼ਿਤ ਪਾਣੀ ਪਹੁੰਚਣ ਦਾ ਮਾਮਲਾ ਗੰਭੀਰ - ਦਿਨੇਸ਼ ਚੱਢਾ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਗੰਭੀਰਪੁਰ ’ ਚ ਸੂਬਾ ਪੱਧਰੀ ਕਾਲਾ ਦਿਵਸ ਮਨਾਉਣਗੇ ਏਡਿਡ ਸਕੂਲ ਅਧਿਆਪਕ
Ad Position 24