16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਡੀ . ਏ . ਵੀ . ਸਕੂਲ ਦੀ ਕ੍ਰਿਕਟ ਟੀਮ ਜ਼ਿਲ੍ਹੇ ’ ਚੋਂ ਅੱਵਲ

ਰੂਪਨਗਰ, 2 ਸਤੰਬਰ (ਯਸ਼ਵੰਤ ਬੱਸੀ)- ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲੇ ਵਿਚ ਡੀ. ਏ.

Ad Position 21
No active advertisement
ਅਜੀਤ ਡੈਸਕ 03-09-2026
ਰੂਪਨਗਰ, 2 ਸਤੰਬਰ (ਯਸ਼ਵੰਤ ਬੱਸੀ)- ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲੇ ਵਿਚ ਡੀ.ਏ.ਵੀ. ਸਕੂਲ ਦੀ ਟੀਮ ਨੇ ਅੰਡਰ- 14 ਸਾਲ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਟੀਮ ਨੇ ਜੋਨਲ ਖੇਡਾਂ ਵਿਚ ਪਹਿਲਾ ਸਥਾਨ ਹਾਸਿਲ ਕਰਨ ਤੋਂ ਬਾਅਦ ਖਿਡਾਰੀਆਂ ਨੇ ਰੂਪਨਗਰ ਜੋਨ ਵਲੋਂ ਖੇਡਦੇ ਹੋਏ ਪ੍ਰੀ ਕੁਆਰਟਰ ਫਾਈਨਲ ਮੈਚ ਵਿਚ ਮੋਰਿੰਡਾ ਜੋਨ ਨੂੰ, ਕੁਆਰਟਰ ਫਾਈਨਲ ਵਿਚ ਘਨੌਲੀ ਜੋਨ ਨੂੰ ਸੈਮੀ ਫਾਈਨਲ ਵਿਚ ਨੰਗਲ ਜੋਨ ਨੂੰ ਅਤੇ ਫਾਈਨਲ ਮੈਚ ਵਿਚ ਨੂਰਪੁਰ ਬੇਦੀ ਜੋਨ ਨੂੰ ਹਰਾ ਕੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਦੇ ਮੈਨੇਜਰ ਰਵਿੰਦਰ ਤਲਵਾੜ, ਚੇਅਰਮੈਨ ਮੋਹਿਤ ਜੈਨ ਅਤੇ ਉਪ ਚੇਅਰਮੈਨ ਯੋਗੇਸ਼ ਮੋਹਨ ਪੰਕਜ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸੀਪਲ ਸੰਗੀਤਾ ਰਾਣੀ ਨੇ ਵਿਦਿਆਰਥੀਆਂ ਨੂੰ ਸਟੇਟ ਪੱਧਰੀ ਮੁਕਾਬਲਿਆਂ ਵਿਚ ਵੀ ਵਧੀਆ ਪ੍ਰਦਰਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਸਟਾਫ਼ ਅਤੇ ਡੀ.ਪੀ.ਈ. ਰਵੀ ਇੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ 16 ਤੋਂ 19 ਅਕਤੂਬਰ ਤੱਕ ਹੋਵੇਗਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਖੇਤਰੀ ਯੁਵਕ ਮੇਲਾ ਅਗਲੀ ਖ਼ਬਰ ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਰਾਣਾ ਕੁਲਬੀਰ ਸਿੰਘ ਸਨਮਾਨਿਤ
Ad Position 24