03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰਾਖਵਾਂਕਰਨ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ - ਭਾਰਤੀ

ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)- ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)- ਐਸ. ਸੀ.- ਬੀ. ਸੀ. ਅਧਿਆਪਕ ਜਥੇਬੰਦੀ ਪੰਜਾਬ ਵਲੋਂ ਸੀਨੀਅਰ ਮੀਤ ਪ੍ਰਧਾਨ ਤੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਪਰਵਿੰਦਰ ਭਾਰਤੀ ਦੀ ਅਗਵਾਈ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਰੂਪਨਗਰ ਕੰਪਲੈਕਸ ਦੇ ਮੁੱਖ ਦੁਆਰ ’ਤੇ ਭਲਾਈ ਮੰਤਰੀ, ਸਿੱਖਿਆ ਮੰਤਰੀ ਅਤੇ ਦੋਵਾਂ ਵਿਭਾਗਾਂ ਦੇ ਸਕੱਤਰਾਂ ਦੇ ਪੁਤਲੇ ਫੂਕੇ ਗਏ। ਜਥੇਬੰਦੀ ਦੇ ਆਗੂ ਕੁਲਵਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਲੈਕਚਰਾਰਾਂ ਦੀਆਂ ਵੱਖ-ਵੱਖ ਵਿਸ਼ਿਆਂ ਦੀਆਂ 1013 ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿਚ ਅਨੁਸੂਚਿਤ ਜਾਤੀ ਅਤੇ ਪਛੜੀ ਸ਼੍ਰੇਣੀ ਦਾ ਰਾਖਵਾਂਕਰਨ ਸੰਵਿਧਾਨਕ ਵਿਵਸਥਾ ਅਨੁਸਾਰ ਨਹੀਂ ਦਿੱਤਾ ਗਿਆ। ਇਸ ਦੇ ਵਿਰੋਧ ਵਿਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ। ਪਰਵਿੰਦਰ ਭਾਰਤੀ ਨੇ ਦੋਸ਼ ਲਗਾਇਆ ਕਿ ਇਸ ਤੋਂ ਪਹਿਲਾਂ 6635, 2364 ਅਤੇ 5994 ਈ.ਟੀ.ਟੀ. ਅਸਾਮੀਆਂ ਭਰਨ ਸਮੇਂ ਵੀ ਰਾਖਵਾਂਕਰਨ ਨੀਤੀ ਦੀ ਅਣਦੇਖੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਵਾਰ-ਵਾਰ ਸਰਕਾਰ ਤੇ ਸਬੰਧਤ ਵਿਭਾਗਾਂ ਕੋਲ ਮਾਮਲਾ ਉਠਾਉਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਰਾਖਵਾਂਕਰਨ ਦੇ ਸੰਵਿਧਾਨਕ ਹੱਕ ਨਾਲ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਥੇਬੰਦੀ ਦੇ ਸਰਪ੍ਰਸਤ ਜਗਦੀਸ਼ ਸਿੰਘ ਹਵੇਲੀ ਤੇ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਰੂਪਨਗਰ ਦੇ ਪ੍ਰਧਾਨ ਸੁਖਦੇਵ ਸਿੰਘ ਸੁਰਤਾ ਪੁਰੀ ਨੇ ਵੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਕਰਮਜੀਤ ਸਕਰੁੱਲਾਂ ਪੁਰੀ, ਹਰਜਿੰਦਰ ਅਰਜ਼, ਹਰਵਿੰਦਰ ਸਿੰਘ, ਅਮਨਦੀਪ ਸਿੰਘ, ਸੰਦੀਪ ਕੌਰ, ਅਸ਼ੋਕ ਕੁਮਾਰ, ਬਲਜੀਤ ਬੈਂਸ, ਹਰਪ੍ਰੀਤ ਸੰਧੂ ਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ . ਜੀ . ਆਈ . ਚੰਡੀਗੜ੍ਹ ਦੇ ਮਰੀਜ਼ਾਂ ਲਈ ਲੰਗਰ ਭੇਜਿਆ ਆਚਾਰਿਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਨੇ ਕੀਤਾ ਰਵਾਨਾ ਅਗਲੀ ਖ਼ਬਰ ਨਾਇਲਿਟ ਯੂਨੀਵਰਸਿਟੀ ਵਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ
Ad Position 24