03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੀਰੀ - ਪੀਰੀ ਖ਼ਾਲਸਾ ਮਾਰਚ ਨੂੰ ਲੈ ਕੇ ਢੇਰ ਵਿਖੇ ਮੀਟਿੰਗ ਸੰਗਤਾਂ ਹੁੰਮ ਹੁਮਾ ਕੇ ਚਾਰ ਸਤੰਬਰ ਨੂੰ ਤਖਤ ਸਾਹਿਬ ਪਹੁੰਚਣ-ਭਾਈ ਚਾਵਲਾ

ਢੇਰ, 2 ਸਤੰਬਰ (ਸ਼ਿਵ ਕੁਮਾਰ ਕਾਲੀਆ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਕੱਢਿਆ ਜਾ ਰਿਹਾ ਮੀਰੀ ਪੀਰੀ ਖ਼ਾਲਸਾ ਮਾਰਚ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਰਿਹਾ ਹੈ। ਇਸ ਦੇ ਸੰਬੰਧ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਨਜ਼ਦੀਕੀ ਪਿੰਡ ਢੇਰ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਢੇਰ, 2 ਸਤੰਬਰ (ਸ਼ਿਵ ਕੁਮਾਰ ਕਾਲੀਆ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਕੱਢਿਆ ਜਾ ਰਿਹਾ ਮੀਰੀ ਪੀਰੀ ਖ਼ਾਲਸਾ ਮਾਰਚ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਰਿਹਾ ਹੈ। ਇਸ ਦੇ ਸੰਬੰਧ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਨਜ਼ਦੀਕੀ ਪਿੰਡ ਢੇਰ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਭਾਈ ਚਾਵਲਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 4 ਸਤੰਬਰ ਨੂੰ ਸ਼ਾਮ 5 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੁਮ ਹੁਮਾ ਕੇ ਪਹੁੰਚਣ ਅਤੇ ਖ਼ਾਲਸਾ ਮਾਰਚ ਦਾ ਸਵਾਗਤ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਸਰਬ ਦਿਆਲ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸੀਨੀਅਰ ਅਕਾਲੀ ਆਗੂ ਮੋਹਨ ਸਿੰਘ ਢਾਹੇ, ਜਸਵੀਰ ਸਿੰਘ ਢੇਰ, ਹਰਦੇਵ ਸਿੰਘ ਦੇਬੀ, ਵਧੀਕ ਮੈਨੇਜਰ ਹਰਦੇਵ ਸਿੰਘ ਹੈਪੀ, ਮਲਕੀਤ ਸਿੰਘ ਢਾਹੇ ਪ੍ਰਧਾਨ ਐਸ.ਸੀ. ਵਿੰਗ, ਦੇਵੀ ਦਿਆਲ ਸਿੰਘ ਗੰਭੀਰਪੁਰ ਅੱਪਰ, ਹਲਕਾ ਯੂਥ ਪ੍ਰਧਾਨ ਦਵਿੰਦਰ ਸਿੰਘ ਢਿੱਲੋਂ, ਮਲਕੀਤ ਸਿੰਘ ਢੇਰ , ਜਰਨੈਲ ਸਿੰਘ ਸੂਰੇਵਾਲ, ਪ੍ਰਕਾਸ਼ ਸਿੰਘ, ਸਰਪੰਚ ਜਗਤਾਰ ਸਿੰਘ ਸੂਰੇਵਾਲ ਅੱਪਰ, ਸਰਬਜੀਤ ਸਿੰਘ ਬਹਿਲੂ, ਸਰਪੰਚ ਕਮਲਜੀਤ ਸਿੰਘ ਮਹੈਣ, ਕਰਮ ਸਿੰਘ ਡੱਬਰੀ, ਗੁਰਦਿਆਲ ਸਿੰਘ ਬਹਿਲੂ, ਗਿਆਨ ਸਿੰਘ ਖਮੇੜਾ, ਅਜਮੇਰ ਸਿੰਘ ਬੀਕਾਪੁਰ, ਬਾਬਾ ਸਰਬਣ ਸਿੰਘ, ਬਾਬਾ ਅਵਤਾਰ ਸਿੰਘ ਸੂਰੇਵਾਲ, ਦਲਜੀਤ ਸਿੰਘ ਪੰਮਾ ਢੇਰ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਅੱਜ ਦੇ ਸਮਾਗਮ ਦੀਆਂ ਤਿਆਰੀਆਂ ਦਾ ਅਜੈਵੀਰ ਸਿੰਘ ਲਾਲਪੁਰਾ ਨੇ ਲਿਆ... ਅਗਲੀ ਖ਼ਬਰ ਚੌਧਰੀ ਮਹਿੰਦਰ ਪਾਲ ਭੂੰਬਲਾ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ
Ad Position 24