02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ‘ ਆਪ ’ ਨੇ ਪੁਰਖਾਲੀ ਵਿਖੇ ਖੋਲ੍ਹਿਆ ਦਫ਼ਤਰ

ਪੁਰਖਾਲੀ, 2 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)- ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਲੋਂ ਪੁਰਖਾਲੀ ਵਿਖ਼ੇ ਆਪਣਾ ਦਫ਼ਤਰ ਖੋਲਿਆ ਗਿਆ, ਜਿੱਥੇ ਕਿ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਸਮੱਸਿਆਵਾਂ ਦਾ ਹੱਲ ਵੀ ਕੀਤਾ ਜਾਇਆ ਕਰੇਗਾ। ਦਫਤਰ ਦਾ ਉਦਘਾਟਨ ਐਸ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪਿੰਕੀ, ਬਲਾਕ ਪ੍ਰਧਾਨ ਚਰਨ ਸਿੰਘ ਅਤੇ ਸੁਰਜੀਤ ਸਿੰਘ ਸਾਬਕਾ ਸਰਪੰਚ ਰਾਮਪੁਰ ਵਲੋਂ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਪੁਰਖਾਲੀ, 2 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)- ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਲੋਂ ਪੁਰਖਾਲੀ ਵਿਖ਼ੇ ਆਪਣਾ ਦਫ਼ਤਰ ਖੋਲਿਆ ਗਿਆ, ਜਿੱਥੇ ਕਿ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਸਮੱਸਿਆਵਾਂ ਦਾ ਹੱਲ ਵੀ ਕੀਤਾ ਜਾਇਆ ਕਰੇਗਾ। ਦਫਤਰ ਦਾ ਉਦਘਾਟਨ ਐਸ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪਿੰਕੀ, ਬਲਾਕ ਪ੍ਰਧਾਨ ਚਰਨ ਸਿੰਘ ਅਤੇ ਸੁਰਜੀਤ ਸਿੰਘ ਸਾਬਕਾ ਸਰਪੰਚ ਰਾਮਪੁਰ ਵਲੋਂ ਕੀਤਾ ਗਿਆ। ਇਸ ਮੌਕੇ ਇਨਾ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੇ ਮਕਸਦ ਨਾਲ ਪੁਰਖਾਲੀ ਵਿਖੇ ਪਾਰਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।ਦਫ਼ਤਰ ਦੇ ਉਦਘਾਟਨ ਉਪਰੰਤ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਦਫ਼ਤਰ ਨੂੰ ਖੋਲ੍ਹਣ ਦਾ ਮੁੱਖ ਮਕਸਦ ਇਲਾਕਾ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਹੁਣ ਪੁਰਖਾਲੀ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਕੰਮਾਂ-ਕਾਰਾਂ ਜਾਂ ਸਮੱਸਿਆਵਾਂ ਦੇ ਹੱਲ ਲਈ ਦੂਰ ਨਹੀਂ ਜਾਣਾ ਪਵੇਗਾ। ਇਸ ਦਫ਼ਤਰ ਵਿਚ ਨਿਯਮਿਤ ਰੂਪ ਵਿੱਚ ਇਲਾਕਾ ਵਾਸੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਪ੍ਰਸ਼ਾਸਨਿਕ ਪੱਧਰ ’ਤੇ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦਫਤਰ ਵਿਖ਼ੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਖੁਦ ਵੀ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਮੌਕੇ ਹਾਜ਼ਰ ਸਖਸ਼ੀਅਤਾਂ ਨੇ ਪਾਰਟੀ ਦੇ ਇਸ ਉਪਰਾਲੇ ਦਾ ਸਵਾਗਤ ਕੀਤਾ। ਇਸ ਮੌਕੇ ਅਜੈਬ ਸਿੰਘ ਸਰਪੰਚ ਸਰਾੜੀ, ਮਨਪ੍ਰੀਤ ਸਿੰਘ ਸਰਪੰਚ ਭੱਦਲ, ਮੋਹਨ ਸਿੰਘ ਸਰਪੰਚ ਬੜੀ, ਬਿੱਲਾ ਬਬਾਨੀ, ਰਣਜੋਧ ਸਿੰਘ ਸਰਪੰਚ ਰਾਮਪੁਰ, ਬਲਵਿੰਦਰ ਸਿੰਘ ਸਰਪੰਚ ਹਿਰਦਾਪੁਰ, ਦੀਪਿੰਦਰ ਸਿੰਘ ਸਰਪੰਚ ਟੱਪਰੀਆਂ, ਸੁੱਖਾ ਖੇੜੀ, ਨੌਨਿਹਾਲ ਸਿੰਘ ਭੱਦਲ, ਕ੍ਰਿਸ਼ਨ ਸਿੰਘ ਬਿੰਦਰਖ, ਤਰਲੋਚਨ ਸਿੰਘ ਰਾਮਪੁਰ ਤੇ ਇਲਾਕੇ ਦੀਆਂ ਹੋਰ ਸਖਸ਼ੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਸੀ ਗੁੱਜਰਾਂ ਦੀਆਂ ਕੰਗ ਯਾਦਗਾਰੀ ਸਿੱਖਿਆ ਸੰਸਥਾਵਾਂ ’ ਚ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਲੈ ਕੇ ਭਾਈ ਚਾਵਲਾ ਵਲੋਂ ਕੀਰਤਪੁਰ ਸਾਹਿਬ ਵਿਖੇ ਮੀਟਿੰਗ
Ad Position 24