02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੁਖਇੰਦਰਪਾਲ ਸਿੰਘ ਬੋਬੀ ਬੋਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਅੱਜ 8 ਜ਼ਿਲਿ੍ਹਆਂ ਦੀ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕੀਤਾ ਗਿਆ। ਇਸ ਤਹਿਤ ਸਮਾਜ ਸੇਵੀ, ਵਾਤਾਵਰਣ ਪ੍ਰੇਮੀ ਅਤੇ ਪਾਰਟੀ ਦੇ ਮਿਹਨਤੀ ਵਰਕਰ ਸੁਖਇੰਦਰਪਾਲ ਸਿੰਘ ਬੋਬੀ ਬੋਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਅੱਜ 8 ਜ਼ਿਲਿ੍ਹਆਂ ਦੀ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕੀਤਾ ਗਿਆ। ਇਸ ਤਹਿਤ ਸਮਾਜ ਸੇਵੀ, ਵਾਤਾਵਰਣ ਪ੍ਰੇਮੀ ਅਤੇ ਪਾਰਟੀ ਦੇ ਮਿਹਨਤੀ ਵਰਕਰ ਸੁਖਇੰਦਰਪਾਲ ਸਿੰਘ ਬੋਬੀ ਬੋਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸੁਖਇੰਦਰਪਾਲ ਸਿੰਘ ਬੋਬੀ ਬੋਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਬੋਬੀ ਬੋਲਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਸ ’ਤੇ ਖਰਾ ਉਤਰਨ ਲਈ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ 70 ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ’ ਚ ਮਿਡਲ ਸਕੂਲ ਗੰਗੂਵਾਲ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਇੱਕ ਔਰਤ ਸਮੇਤ 4 ਜਣੇ ਹੋਏ ਗੰਭੀਰ ਜ਼ਖਮੀ , 2 ਚੰਡੀਗੜ੍ਹ ਰੈਫ਼ਰ
Ad Position 24