04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪਿੰਡ ਸੰਭਾਲਕੀ ਵਿਖੇ ਸਾਬਕਾ ਮੇਅਰ ਜੀਤੀ ਸਿੱਧੂ ਅਤੇ ਯੂਥ ਕਾਂਗਰਸੀ ਆਗੂ ਰੂਬੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਕਾਂਗਰਸ ’ ਚ ਸ਼ਾਮਿਲ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਐੱਸ. ਏ. ਐੱਸ. ਨਗਰ, 3 ਸਤੰਬਰ (ਪ੍ਰੋ. ਅਵਤਾਰ ਸਿੰਘ)-ਪਿੰਡ ਸੰਭਾਲਕੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਮੁਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਯੂਥ ਕਾਂਗਰਸੀ ਆਗੂ ਕੰਵਰਬੀਰ ਸਿੰਘ ਰੂਬੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨਾਂ ਨੇ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਨਵੇਂ ਮੈਂਬਰਾਂ ਦਾ ਪਾਰਟੀ ‘ਚ ਸਵਾਗਤ ਕਰਦਿਆਂ ਸਾਬਕਾ ਮੇਅਰ ਜੀਤੀ ਸਿੱਧੂ ਅਤੇ ਰੂਬੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਨੂੰ ਨਾਲ ਲੈ ਕੇ ਚੱਲਣ ‘ਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਰੁਜ਼ਗਾਰ, ਚੰਗੀ ਸਿੱਖਿਆ, ਖੇਡਾਂ ਦੇ ਮੌਕੇ ਅਤੇ ਨਸ਼ਿਆਂ ਤੋਂ ਮੁਕਤ ਭਵਿੱਖ ਚਾਹੁੰਦਾ ਹੈ ਅਤੇ ਕਾਂਗਰਸ ਇਨ੍ਹਾਂ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ‘ਚ ਕਾਂਗਰਸ ਪ੍ਰਤੀ ਲਗਾਤਾਰ ਵਧ ਰਿਹਾ ਉਤਸ਼ਾਹ ਆਉਣ ਵਾਲੇ ਸਮੇਂ ‘ਚ ਪਾਰਟੀ ਦੀ ਮਜ਼ਬੂਤੀ ਦਾ ਆਧਾਰ ਬਣੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ‘ਚੋਂ ਨੌਜਵਾਨਾਂ ਦਾ ਵੱਡੀ ਗਿਣਤੀ ‘ਚ ਕਾਂਗਰਸ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਸੂਬੇ ‘ਚ ਇਕ ਮਜ਼ਬੂਤ, ਜਵਾਬਦੇਹ ਅਤੇ ਲੋਕ ਹਿੱਤਾਂ ਨੂੰ ਸਮਰਪਿਤ ਸਰਕਾਰ ਚਾਹੁੰਦੇ ਹਨ। ਇਸੇ ਦੌਰਾਨ ਪਾਰਟੀ ‘ਚ ਨਵੇਂ ਸ਼ਾਮਿਲ ਹੋਏ ਨੌਜਵਾਨਾਂ ਅੰਸ਼ੁਲ ਪਹਿਲਵਾਨ, ਗੁਰਸੇਵਕ ਸਿੰਘ, ਯਸ਼ਪਾਲ, ਸੰਦੀਪ ਸਿੰਘ, ਮੰਗਾ ਮਨੌਲੀ, ਕੁਲਦੀਪ ਸਿੰਘ, ਗ ੁਰਵਿੰਦਰ ਸਿੰਘ, ਕ੍ਰਿਸ਼ਨ ਚੰਦ, ਜਸਬੀਰ ਸਿੰਘ, ਸੁਖਵਿੰਦਰ ਸਿੰਘ, ਗੁਰੀ, ਸ਼ਿਵਾ ਮਨੌਲੀ, ਬਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਬਿੱਲਾ, ਸਿਮੂ ਅਤੇ ਹਰਸ਼ ਸਮੇਤ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਅਤੇ ਲੋਕਤਾਂਤਰਿਕ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਿੰਡ ਪੱਧਰ ‘ਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਅੰਤ ‘ਚ ਜੀਤੀ ਸਿੱਧੂ ਅਤੇ ਰੂਬੀ ਸਿੱਧੂ ਨੇ ਕਾਂਗਰਸ ਪਰਿਵਾਰ ‘ਚ ਸ਼ਾਮਿਲ ਹੋਏ ਸਾਰੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ‘ਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਇਹ ਸ਼ਮੂਲੀਅਤ ਕਾਂਗਰਸ ਦੀ ਅਗਲੀ ਸਿਆਸੀ ਯਾਤਰਾ ਨੂੰ ਹੋਰ ਮਜ਼ਬੂਤੀ ਦੇਣ ਵਾਲਾ ਕਦਮ ਹੈ। ਇਸ ਮੌਕੇ ਯੂਥ ਕਾਂਗਰਸ ਪ੍ਰਧਾਨ ਹਲਕਾ ਮੁਹਾਲੀ ਮੁਕੁਲ ਸ਼ਰਮਾ ਸਮੇਤ ਪਿੰਡ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।­
Ad Position 22
No active advertisement
ਪਿਛਲੀ ਖ਼ਬਰ ਅਕਾਲੀਆਂ ਨੇ ਸੱਤਾ ਦੀ ਲਾਲਸਾ ਕਾਰਨ ਭਾਜਪਾ ਅੱਗੇ ਗੋਡੇ ਟੇਕੇ - ਸਿੱਧੂ ਕਿਹਾ, ਸੁਖਬੀਰ ਸਿੰਘ ਬਾਦਲ ਨੇ ਸਿਰੇ ਦੀ ਮੌਕਾਪ੍ਰ... ਅਗਲੀ ਖ਼ਬਰ ਫਤਿਹਪੁਰ ਜੱਟਾਂ ’ ਚ ਸ਼ਾਮਲਾਤ ਜ਼ਮੀਨ ਦਾ ਵਿਵਾਦ ਭਖਿਆ ਮਕਾਨ ਢਾਹੇ ਜਾਣ ਤੋਂ ਬਾਅਦ ਬਸਪਾ ਦੇ ਸੂਬਾ ਉਪ- ਪ੍ਰਧਾਨ ਨੇ ਟੀਮ...
Ad Position 24