04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਅਕਾਲੀਆਂ ਨੇ ਸੱਤਾ ਦੀ ਲਾਲਸਾ ਕਾਰਨ ਭਾਜਪਾ ਅੱਗੇ ਗੋਡੇ ਟੇਕੇ - ਸਿੱਧੂ ਕਿਹਾ, ਸੁਖਬੀਰ ਸਿੰਘ ਬਾਦਲ ਨੇ ਸਿਰੇ ਦੀ ਮੌਕਾਪ੍ਰਸਤੀ ਤੇ ਨਿੱਜਪ੍ਰਸਤੀ ਦਾ ਕੀਤਾ ਮੁਜ਼ਾਹਰਾ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਐੱਸ. ਏ. ਐੱਸ. ਨਗਰ, 3 ਸਤੰਬਰ (ਪ੍ਰੋ. ਅਵਤਾਰ ਸਿੰਘ)-ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਕਾਲੀ-ਭਾਜਪਾ ਦੇ ਸੰਭਾਵੀ ਗੱਠਜੋੜ ਦੀਆਂ ਚਰਚਾਵਾਂ ‘ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਇਨ੍ਹਾਂ ‘ਚੋਂ ਕਿਸੇ ਵੀ ਪਾਰਟੀ ਦੇ ਪੈਰ ਪੰਜਾਬ ਵਿਚ ਨਹੀਂ ਲੱਗਣੇ, ਭਾਵੇਂ ਉਹ ਇਕੱਠੀਆਂ ਵੀ ਕਿਉਂ ਨਾ ਹੋ ਜਾਣ ਕਿਉਂਕਿ ਸੂਬੇ ਦੇ ਲੋਕ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਇਕ ਤੋਂ ਵੱਧ ਵਾਰੀ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਮੋਰਚੇ ਦੇ 750 ਤੋਂ ਵੱਧ ਸ਼ਹੀਦ ਕਿਸਾਨਾਂ ਦੀਆਂ ਲਾਸ਼ਾਂ ਟੱਪ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੱਫੀ ਪਾ ਕੇ ਮੌਕਾਪ੍ਰਸਤੀ ਤੇ ਨਿੱਜਪ੍ਰਸਤੀ ਦੇ ਸਾਰੇ ਹੱਦ-ਬੰਨ੍ਹੇ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੇਲੇ ਸੂਬਿਆਂ ਦੀ ਖ਼ੁਦ-ਮੁਖਤਿਆਰੀ ਦੀ ਗੱਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਆਗੂ ਰਾਜਾਂ ਦੇ ਸਾਰੇ ਅਧਿਕਾਰਾਂ ‘ਤੇ ਡਾਕਾ ਮਾਰਨ ਵਾਲੀ ਭਾਜਪਾ ਨਾਲ ਗੱਠਜੋੜ ਕਰਨ ਲਈ ਲੇਲੜ੍ਹੀਆਂ ਕੱਢ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬੇਅਸੂਲਾ ਰਾਜਸੀ ਗੱਠਜੋੜ ਕਰਕੇ ਅਕਾਲੀ ਦਲ ਖੇਤਰੀ ਭਾਵਨਾਵਾਂ, ਇੱਛਾਵਾਂ ਤੇ ਸੱਧਰਾਂ ਦਾ ਗਲਾ ਘੁੱਟਣ ਦੇ ਰਾਹ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਸਿਆਸੀ ਹਲਕਿਆਂ ਵਿਚ ਇਹ ਚਰਚਾ ਜ਼ੋਰਾਂ ‘ਤੇ ਚੱਲ ਰਹੀ ਹੈ ਕਿ ਭਾਜਪਾ ਨੇ ਅਕਾਲੀਆਂ ਅੱਗੇ ਮਨਸੂਖ਼ ਕੀਤੇ ਗਏ ਉਨ੍ਹਾਂ ਤਿੰਨ ਖੇਤੀ ਕਾਨੂੰਨਾਂ ਦੀ ਮੁਖ਼ਾਲਫਤ ਛੱਡਣ ਦੀ ਸ਼ਰਤ ਰੱਖੀ ਹੈ, ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ ‘ਤੇ ਲੰਬਾ ਸੰਘਰਸ਼ ਲੜਨਾ ਪਿਆ ਸੀ। ਉਨ੍ਹਾਂ ਕਿਹਾ ਕਿ ਇਸ ਲਈ ਅਕਾਲੀਆਂ ਅਤੇ ਭਾਜਪਾਈਆਂ ਨੂੰ ਇਹ ਭੁੱਲ ਜਾਣਾ ਚਾਹੀਦਾ ਹੈ ਕਿ ਉਹ ਇਕੱਠੇ ਹੋ ਕੇ ਪੰਜਾਬ ਵਿਚ ਸਰਕਾਰ ਬਣਾ ਲੈਣਗੇ।
Ad Position 22
No active advertisement
ਪਿਛਲੀ ਖ਼ਬਰ ਵਿਸ਼੍ਰਾਂਤੀ ਸਿਟੀ ’ ਚੋਂ 7 ਲੱਖ ਰੁ . ਦੇ ਗਹਿਣੇ ਤੇ ਲੈਪਟਾਪ ਚੋਰੀ ਅਗਲੀ ਖ਼ਬਰ ਪਿੰਡ ਸੰਭਾਲਕੀ ਵਿਖੇ ਸਾਬਕਾ ਮੇਅਰ ਜੀਤੀ ਸਿੱਧੂ ਅਤੇ ਯੂਥ ਕਾਂਗਰਸੀ ਆਗੂ ਰੂਬੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਕਾ...
Ad Position 24