03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਅਜੀਤ, ਜਲੰਧਰ ਮੁਹਾਲੀ ’ ਚ ਵਿਗੜ ਰਹੀ ਕਾਨੂੰਨ - ਵਿਵਸਥਾ ਦੇ ਮੁੱਦੇ ਨੂੰ ਲੈ ਕੇ ਬੇਦੀ ਨੇ ਪ੍ਰਸ਼ਾਸਨ ਨੂੰ ਘੇਰਿਆ ਡੀ.ਜੀ.ਪੀ. ਪੰਜਾਬ ਨੂੰ ਲਿਖਿਆ ਪੱਤਰ

ਐੱਸ. ਏ.

Ad Position 21
repet_subhas-goyals [Copy P29]
ਸਨਿਚਰਵਾਰ, 1 ਅਗਸਤ, 2026 04-09-2026
ਐੱਸ. ਏ. ਐੱਸ. ਨਗਰ, 3 ਸਤੰਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸ਼ਹਿਰ ‘ਚ ਲਗਾਤਾਰ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਮੁਹਾਲੀ ਪ੍ਰਸ਼ਾਸਨ ਅਤੇ ਪੁਲਿਸ ਨੂੰ ਘੇਰਦਿਆਂ ਕਿਹਾ ਹੈ ਕਿ ਪੁਲਿਸ ਦੀ ਘੱਟ ਨਫ਼ਰੀ ਅਤੇ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮਾਂ ਦੇ ਧਰਨਿਆਂ, ਵੀ. ਆਈ. ਪੀ. ਡਿਊਟੀਆਂ ਅਤੇ ਰੂਟਾਂ ‘ਤੇ ਤਾਇਨਾਤ ਰਹਿਣ ਕਾਰਨ ਆਮ ਲੋਕਾਂ ਦੀ ਸੁਰੱਖਿਆ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਬੀਤੀ ਰਾਤ ਸਥਾਨਕ ਸੈਕਟਰ-80 ‘ਚ ਇਕ ਦੁਕਾਨ ‘ਤੇ ਹੋਈ ਫਾਈਰਿੰਗ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁਹਾਲੀ ‘ਚ ਗੋਲੀਬਾਰੀ, ਝਪਟਮਾਰੀ, ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਘਟਨਾਵਾਂ ‘ਤੇ ਤੁਰੰਤ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੇ ਸਮੇਂ ‘ਚ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਬੇਦੀ ਨੇ ਦੋਸ਼ ਲਗਾਇਆ ਕਿ ਮੁਹਾਲੀ ‘ਚ ਨਸ਼ਿਆਂ ਦੀ ਉਪਲੱਬਧਤਾ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਨਿਵੇਸ਼ਕਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਾਨੂੰਨ-ਵਿਵਸਥਾ ਦੀ ਸਥਿਤੀ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਇਸ ਦਾ ਅਸਰ ਮੁਹਾਲੀ ਦੀ ਸਾਖ, ਨਿਵੇਸ਼ ਅਤੇ ਵਿਕਾਸ ‘ਤੇ ਪੈ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ‘ ਆਪ ’ ਵਲੋਂ ਲਗਾਏ ਗਏ ਹਲਕਾ ਇੰਚਾਰਜ ਗੋਲਡੀ ਦਾ ਖਰੜ ਪਹੁੰਚਣ ’ ਤੇ ਵਰਕਰਾਂ ਵਲੋਂ ਢੋਲ - ਢਮੱਕੇ ਨਾਲ ਸਵਾਗਤ ਕਿਹਾ, ਖਰੜ... ਅਗਲੀ ਖ਼ਬਰ ਹਲਕਾ ਇੰਚਾਰਜ ਬਦਲਣ ਨਾਲ ਬਦਲਾਅ ਨਹੀਂ ਆਉਣ ਵਾਲਾ - ਖੇੜਾ ਬਲਾਕ ਮਾਜਰੀ ਚੌਕ ਵਿਖੇ ਅਰਵਿੰਦਰ ਕੇਜਰੀਵਾਲ, ਭਗਵੰਤ ਮਾਨ ਤੇ ਅ...
Ad Position 24