ਸ਼੍ਰੋਮਣੀ ਅਕਾਲੀ ਦਲ ( ਅ ) ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਭਾਈ ਚਰਨਜੀਤ ਸਿੰਘ ਚੰਨੀ ਦੀ ਯਾਦ ਵਿਚ ਕਰਵਾਇਆ ਸ਼ਹੀਦੀ ਸਮਾਗਮ
ਸ੍ਰੀ ਚਮਕੌਰ ਸਾਹਿਬ, 3 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਭਾਈ ਚਰਨਜੀਤ ਸਿੰਘ ਚੰਨੀ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਵਲੋਂ ਜੋਸ਼ੀਲੀਆਂ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਸ੍ਰੀ ਚਮਕੌਰ ਸਾਹਿਬ, 3 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਭਾਈ ਚਰਨਜੀਤ ਸਿੰਘ ਚੰਨੀ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਵਲੋਂ ਜੋਸ਼ੀਲੀਆਂ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਕਾਲੇ ਦੌਰ ਵਿਚ ਜਾਲਮ ਸਰਕਾਰਾਂ ਨੇ ਵੱਡੀ ਗਿਣਤੀ ਵਿਚ ਨੌਜਵਾਨਾ ਨੂੰ ਕੋਹ ਕੋਹ ਕੇ ਮਾਰਿਆ ਅਤੇ ਹਜਾਰਾਂ ਲਾਸ਼ਾ ਨੂੰ ਖੁਰਦ ਬੁਰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਜਿਨ੍ਹਾਂ ਅਣਖ ਅਤੇ ਆਪਣੇ ਹੱਕਾਂ ਖਾਤਰ ਸ਼ਹੀਦੀਆਂ ਪਾਈਆਂ ਉਨ੍ਹਾਂ ਨੂੰ ਕੌਮ ਹਮੇਸ਼ਾ ਸਲਾਮ ਕਰਦੀ ਹੈ। ਪਾਰਟੀ ਦੇ ਕਾਰਜਕਾਰੀ ਕੌਮੀ ਪ੍ਰਧਾਨ ਈਮਾਨ ਸਿੰਘ ਮਾਨ ਨੇ ਕਿਹਾ ਕਿ ਧਰਮ ਦੇ ਕੌਮ ਦੀ ਖਾਤਰ ਜਾਨਾਂ ਵਾਰਨ ਵਾਲੇ ਸਦੀਵੀ ਅਮਰ ਹੋ ਜਾਂਦੇ ਹਨ। ਕੌਮੀ ਜ/ਸ ਮਹਿੰਦਰਪਾਲ ਸਿੰਘ,ਜ/ਸ ਅਮ੍ਰਿਤਪਾਲ ਸਿੰਘ ਛੰਦੜਾ, ਧਰਮ ਸਿੰਘ ਕਲੌੜ ਮੈਂਬਰ ਪੀ. ਸੀ. ਏ., ਹਰਜੀਤ ਸਿੰਘ ਚਤਾਮਲਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਰੂਪਨਗਰ ਆਦਿ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਜ਼ਿਲ੍ਹੇ ਦੇ ਸਮੂਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਅੰਤ ਵਿਚ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ ਨੇ ਸਭਨਾ ਦਾ ਧੰਨਵਾਦ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਸ੍ਰੀ ਚਮਕੌਰ ਸਾਹਿਬ ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ, ਬੀਬੀ ਪ੍ਰੀਤਮ ਕੌਰ ਗਧਰਾਮ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਰੋਪੜ, ਬੀਬੀ ਪ੍ਰੀਤਮ ਕੌਰ ਜਟਾਣਾ ਪ੍ਰਧਾਨ ਜ਼ਿਲ੍ਹਾ ਇਸਤਰੀ ਯੂਥ ਵਿੰਗ, ਇਕਬਾਲ ਸਿੰਘ ਜਟਾਣਾ, ਸਿੰਗਾਰਾ ਸਿੰਘ ਬਡਲਾ ਸ੍ਰੀ ਫਤਿਹਗੜ੍ਹ ਸਾਹਿਬ, ਮਹਿੰਦਰ ਸਿੰਘ ਮਨੌਲੀ, ਚਰਨ ਸਿੰਘ ਮੋਰਿੰਡਾ, ਬਲਜੀਤ ਸਿੰਘ ਮੋਰਿੰਡਾ, ਬਲਵੀਰ ਸਿੰਘ ਸੋਹਾਣਾ, ਨਾਇਬ ਸਿੰਘ ਗੀਗੇਮਾਜਰਾ, ਪ੍ਰੀਤਮ ਸਿੰਘ ਮਾਨਗੜ੍ਹ, ਸੰਤ ਸਿੰਘ ਸੋਹਾਣਾ,ਪਾਲ ਸਿੰਘ ਘੰੜੂਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।