ਭਾਈ ਚਾਵਲਾ ਦੀ ਅਗਵਾਈ ਹੇਠ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਹੋਈ ਅਹਿਮ ਮੀਟਿੰਗ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਪੰਜਾਬ ਦਾ ਹਰ ਵਰਗ ਤੰਗ- ਭਾਈ ਚਾਵਲਾ
ਸ੍ਰੀ ਅਨੰਦਪੁਰ ਸਾਹਿਬ, 4 ਸਤੰਬਰ (ਜੇ ਐਸ ਨਿੱਕੂਵਾਲ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ, ਜਥੇਬੰਦਕ ਮਜ਼ਬੂਤੀ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।
ਸ੍ਰੀ ਅਨੰਦਪੁਰ ਸਾਹਿਬ, 4 ਸਤੰਬਰ (ਜੇ ਐਸ ਨਿੱਕੂਵਾਲ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ, ਜਥੇਬੰਦਕ ਮਜ਼ਬੂਤੀ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਭਾਈ ਚਾਵਲਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਤੰਗ ਆ ਚੁੱਕਾ ਹੈ ਅਤੇ ਸੂਬੇ ਦੇ ਲੋਕ ਮੁੜ ਅਮਨ-ਸ਼ਾਂਤੀ, ਵਿਕਾਸ ਅਤੇ ਮਜ਼ਬੂਤ ਲੀਡਰਸ਼ਿਪ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 ਵਿਚ ਅਕਾਲੀ ਦਲ ਵੱਡੀ ਜਿੱਤ ਦਰਜ ਕਰਕੇ ਪੰਜਾਬ ਵਿਚ ਸਰਕਾਰ ਬਣਾਏਗਾ। ਭਾਈ ਚਾਵਲਾ ਨੇ ਕਿਹਾ ਕਿ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਪਾਰਟੀ ਦੇ ਹਰ ਆਗੂ ਅਤੇ ਵਰਕਰ ਨੂੰ ਹੁਣ ਤੋਂ ਹੀ ਮੈਦਾਨ ਵਿਚ ਡਟ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਪੰਜਾਬ ਹਿਤੈਸ਼ੀ ਨੀਤੀਆਂ ਅਤੇ ਅਕਾਲੀ ਸਰਕਾਰਾਂ ਦੌਰਾਨ ਕਰਵਾਏ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਇਹ ਮੁਹਿੰਮ ਆਉਣ ਵਾਲੇ ਸਮੇਂ ਵਿਚ ਹੋਰ ਤੇਜ਼ ਕੀਤੀ ਜਾਵੇਗੀ। ਮੀਟਿੰਗ ਦੌਰਾਨ ਆਗੂਆਂ ਵਲੋਂ ਇੱਕਜੁੱਟ ਹੋ ਕੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦਾ ਪ੍ਰਣ ਲਿਆ ਗਿਆ। ਇਸ ਮੌਕੇ ਐਸ.ਸੀ. ਵਿੰਗ ਪ੍ਰਧਾਨ ਨਿਰਮਲ ਸਿੰਘ ਹਰੀਵਾਲ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੋਰ, ਗੁਰਨਾਮ ਸਿੰਘ ਮਟੋਰ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਦਹੇਣੀ, ਜਸਵੀਰ ਸਿੰਘ ਢੇਰ, ਯੂਥ ਆਗੂ ਦਵਿੰਦਰ ਸਿੰਘ ਸੂਰੇਵਾਲ, ਸਰਵਣ ਸਿੰਘ ਦੜੋਲੀ, ਰਣਵੀਰ ਸਿੰਘ ਕੋਟਬਾਲਾ, ਸਰਕਲ ਪ੍ਰਧਾਨ ਹਰਮੇਸ਼ ਸਿੰਘ ਕਨੂੰਗੋ, ਆਤਮਾ ਸਿੰਘ ਘੱਟੀਵਾਲ, ਜਥੇਦਾਰ ਰਾਮ ਸਿੰਘ, ਸੁੱਚਾ ਸਿੰਘ ਸਰਸਾ ਨੰਗਲ, ਬੀਬੀ ਹਰਦੀਪ ਕੌਰ ਕੋਟਲਾ, ਸੁਰਜੀਤ ਕੌਰ ਨਿੱਕੂਵਾਲ, ਰਾਜੂ ਘੱਟੀਵਾਲ, ਪਰਮਜੀਤ ਸਿੰਘ ਬੱਢਲ, ਅਮਰਜੀਤ ਸਿੰਘ, ਜਰਨੈਲ ਸਿੰਘ ਗੁੰਬਰ ਅਤੇ ਜਥੇਦਾਰ ਰਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।