ਗਿਆਨੀ ਜ਼ੈਲ ਸਿੰਘ ਨਗਰ ਨੇੜੇ ਕੂੜੇ ਦੇ ਡੰਪ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ’ਤੇ ਸਾਬਕਾ ਕੌਂਸਲਰ ਚਰਨਜੀਤ ਸਿੰਘ ਚੰਨੀ ਨੇ ਨਗਰ ਕੌਂਸਲ ਨੂੰ ਘੇਰਿਆ
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਗਿਆਨੀ ਜ਼ੈਲ ਸਿੰਘ ਨਗਰ ਨੇੜੇ ਲੱਗੇ ਕੂੜੇ ਦੇ ਡੰਪ ਕਾਰਨ ਇਲਾਕਾ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਵਾਰਡ ਨੰਬਰ 20 ਦੇ ਸਾਬਕਾ ਕੌਂਸਲਰ ਚਰਨਜੀਤ ਸਿੰਘ ਚੰਨੀ ਨੇ ਚਿੰਤਾ ਪ੍ਰਗਟ ਕਰਦਿਆਂ ਨਗਰ ਕੌਂਸਲ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਚੰਨੀ ਨੇ ਕਿਹਾ ਕਿ ਨਗਰ ਕੌਂਸਲ ਰੂਪ ਨਗਰ ਵਲੋਂ ਗਿਆਨੀ ਜ਼ੈਲ ਸਿੰਘ ਨਗਰ ਅਤੇ ਖ਼ਾਸ ਕਰਕੇ ਸੈਸ਼ਨ ਜੱਜ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਵੱਖ-ਵੱਖ ਅਧਿਕਾਰੀਆਂ ਦੀਆਂ ਕੋਠੀਆਂ ਨੇੜੇ ਕਈ ਦਿਨ ਬੀਤ ਜਾਣ ਦੇ ਬਾਵਜੂਦ ਕੂੜਾ ਨਾ ਚੁੱਕੇ ਜਾਣ ਕਾਰਨ ਇਲਾਕੇ ਵਿਚ ਮੱਖੀਆਂ-ਮੱਛਰਾਂ ਦੀ ਭਰਮਾਰ ਹੈ ਅਤੇ ਲੋਕਾਂ ਲਈ ਸਾਫ਼-ਸੁਥਰੇ ਮਾਹੌਲ ਵਿਚ ਰਹਿਣਾ ਮੁਸ਼ਕਲ ਹੋ ਗਿਆ ਹੈ।
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਗਿਆਨੀ ਜ਼ੈਲ ਸਿੰਘ ਨਗਰ ਨੇੜੇ ਲੱਗੇ ਕੂੜੇ ਦੇ ਡੰਪ ਕਾਰਨ ਇਲਾਕਾ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਵਾਰਡ ਨੰਬਰ 20 ਦੇ ਸਾਬਕਾ ਕੌਂਸਲਰ ਚਰਨਜੀਤ ਸਿੰਘ ਚੰਨੀ ਨੇ ਚਿੰਤਾ ਪ੍ਰਗਟ ਕਰਦਿਆਂ ਨਗਰ ਕੌਂਸਲ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਚੰਨੀ ਨੇ ਕਿਹਾ ਕਿ ਨਗਰ ਕੌਂਸਲ ਰੂਪ ਨਗਰ ਵਲੋਂ ਗਿਆਨੀ ਜ਼ੈਲ ਸਿੰਘ ਨਗਰ ਅਤੇ ਖ਼ਾਸ ਕਰਕੇ ਸੈਸ਼ਨ ਜੱਜ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਵੱਖ-ਵੱਖ ਅਧਿਕਾਰੀਆਂ ਦੀਆਂ ਕੋਠੀਆਂ ਨੇੜੇ ਕਈ ਦਿਨ ਬੀਤ ਜਾਣ ਦੇ ਬਾਵਜੂਦ ਕੂੜਾ ਨਾ ਚੁੱਕੇ ਜਾਣ ਕਾਰਨ ਇਲਾਕੇ ਵਿਚ ਮੱਖੀਆਂ-ਮੱਛਰਾਂ ਦੀ ਭਰਮਾਰ ਹੈ ਅਤੇ ਲੋਕਾਂ ਲਈ ਸਾਫ਼-ਸੁਥਰੇ ਮਾਹੌਲ ਵਿਚ ਰਹਿਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਗੰਦਗੀ ਕਾਰਨ ਡੇਂਗੂ, ਵਾਇਰਲ ਬੁਖ਼ਾਰ ਅਤੇ ਪੇਟ ਨਾਲ ਸਬੰਧਿਤ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਦੱਸਿਆ ਕਿ ਸ਼ਿਵਾਲਿਕ ਸਕੂਲ ਅਤੇ ਡਾਈਟ ਕਾਲਜ ਦੀਆਂ ਇਮਾਰਤਾਂ ਵੀ ਇਸ ਸਥਾਨ ਦੇ ਨੇੜੇ ਹੋਣ ਕਾਰਨ ਵਿਦਿਆਰਥੀਆਂ ਦੀ ਸਿਹਤ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਸਾਬਕਾ ਕੌਂਸਲਰ ਨੇ ਨਗਰ ਕੌਂਸਲ ਤੋਂ ਮੰਗ ਕੀਤੀ ਕਿ ਤੁਰੰਤ ਮਸ਼ੀਨਰੀ ਲਗਾ ਕੇ ਕੂੜਾ ਚੁਕਵਾਇਆ ਜਾਵੇ ਅਤੇ ਇਲਾਕੇ ਵਿਚ ਦਵਾਈਆਂ ਦਾ ਛਿੜਕਾਅ ਤੇ ਫੌਗਿੰਗ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁੱਢਲੀਆਂ ਸਫ਼ਾਈ ਸਹੂਲਤਾਂ ਦੇਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਚੰਨੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੂੜਾ ਤੁਰੰਤ ਨਾ ਚੁੱਕਿਆ ਗਿਆ ਤਾਂ ਵਾਰਡ ਵਾਸੀਆਂ ਨੂੰ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਕਰਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।