05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਟਿੱਬਾ ਟੱਪਰੀਆਂ ਵਿਖੇ ਜਨਮ ਅਸ਼ਟਮੀ ਅਤੇ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲਿਆਂ ਦੇ 164 ਵੇਂ ਅਵਤਾਰ ਦਿਵਸ ਸਮਾਗਮ ’ ਚ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕੀਤੀ ਸ਼ਿਰਕਤ

ਨੂਰਪੁਰ ਬੇਦੀ, 4 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਅਤੇ ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀ ਵਾਲਿਆਂ ਦਾ 164ਵਾਂ ਅਵਤਾਰ ਦਿਵਸ ਵੱਖ-ਵੱਖ ਥਾਵਾਂ ਤੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਮਹਾਰਾਜ ਭੂਰੀ ਵਾਲਿਆਂ ਦੀ ਕੁਟੀਆ ਪਿੰਡ ਟਿੱਬਾ ਟੱਪਰੀਆਂ (ਖੀਣ ਮਾਜਰਾ) ਵਿਖੇ ਵੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਅਤੇ ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀ ਵਾਲਿਆਂ ਦਾ 164ਵਾਂ ਅਵਤਾਰ ਉਤਸਵ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਨੂਰਪੁਰ ਬੇਦੀ, 4 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਅਤੇ ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀ ਵਾਲਿਆਂ ਦਾ 164ਵਾਂ ਅਵਤਾਰ ਦਿਵਸ ਵੱਖ-ਵੱਖ ਥਾਵਾਂ ਤੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਮਹਾਰਾਜ ਭੂਰੀ ਵਾਲਿਆਂ ਦੀ ਕੁਟੀਆ ਪਿੰਡ ਟਿੱਬਾ ਟੱਪਰੀਆਂ (ਖੀਣ ਮਾਜਰਾ) ਵਿਖੇ ਵੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਅਤੇ ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀ ਵਾਲਿਆਂ ਦਾ 164ਵਾਂ ਅਵਤਾਰ ਉਤਸਵ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵਾਮੀ ਨਿੱਤਿਆ ਨੰਦ ਰਮਤਾ ਰਾਮ ਮਹਾਰਾਜ ਜੀ ਦੀ ਸਰਪ੍ਰਸਤੀ ਹੇਠ ਕਰਵਾਏ ਗਏ। ਵਿਸ਼ਾਲ ਧਾਰਮਿਕ ਸਮਾਗਮ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਸਤਿਸੰਗ ਸਮਾਗਮ ਵਿਚ ਹਾਜ਼ਰੀ ਭਰਦਿਆਂ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਵਿਧਾਇਕ ਐਡਵੋਕੇਟ ਚੱਢਾ ਨੇ ਸੰਗਤਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀ ਵਾਲਿਆਂ ਦੇ 164ਵੇਂ ਅਵਤਾਰ ਉਤਸਵ ਦੀ ਲੱਖ-ਲੱਖ ਵਧਾਈ ਦਿੱਤੀ। ਵਿਧਾਇਕ ਐਡਵੋਕੇਟ ਚੱਢਾ ਨੇ ਕਿਹਾ ਕਿ ਭਾਰਤ ਦੀ ਧਾਰਮਿਕ ਅਤੇ ਅਧਿਆਤਮਿਕ ਪ੍ਰੰਪਰਾ ਸਾਨੂੰ ਸੱਚ, ਸੇਵਾ, ਸਿਮਰਨ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦੀ ਹੈ। ਅਜਿਹੇ ਧਾਰਮਿਕ ਸਮਾਗਮ ਲੋਕਾਂ ਨੂੰ ਆਪਣੀ ਵਿਰਾਸਤ ਅਤੇ ਸੰਸਕਾਰਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂਆਂ, ਸੰਤਾਂ ਅਤੇ ਮਹਾਂਪੁਰਖਾਂ ਵਲੋਂ ਦਰਸਾਏ ਸੇਵਾ ਅਤੇ ਮਨੁੱਖਤਾ ਦੇ ਮਾਰਗ ‘ਤੇ ਚੱਲਣ ਦਾ ਯਤਨ ਕਰਨਾ ਚਾਹੀਦਾ ਹੈ। ਇਸ ਮੌਕੇ ‘ਤੇ ਸਰਪੰਚ ਲਾਲਾ ਸਤੀਸ਼ ਕੁਮਾਰ ਸੋਨੂੰ, ਦਾਰਾ ਸਿੰਘ ਕਾਂਸਲ, ਵਤਨ ਭਾਟੀਆ, ਡਾਕਟਰ ਚੇਤ ਰਾਮ ਬਜਾੜ, ਡਾਕਟਰ ਭਜਨ ਲਾਲ, ਬਲਦੇਵ ਰਾਜ ਕੋਹਲੀ, ਪਵਨਜੀਤ, ੳਕਾਰ ਸਿੰਘ ਭੂੰਬਲਾਂ, ਬਲਵੰਤ ਰਾਏ ਆਦਿ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ -2026’ ਤਹਿਤ ਰੂਪਨਗਰ ਬਲਾਕ ਦੇ ਮੁਕਾਬਲੇ 9 ਤੋਂ 11 ਸਤੰਬਰ ਤੱਕ ਅਗਲੀ ਖ਼ਬਰ ਮੀਰੀ - ਪੀਰੀ ਖ਼ਾਲਸਾ ਮਾਰਚ ਦਾ ਰੂਪਨਗਰ ...
Ad Position 24