‘ ਖੇਡਾਂ ਵਤਨ ਪੰਜਾਬ ਦੀਆਂ -2026’ ਤਹਿਤ ਰੂਪਨਗਰ ਬਲਾਕ ਦੇ ਮੁਕਾਬਲੇ 9 ਤੋਂ 11 ਸਤੰਬਰ ਤੱਕ
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਰੂਪਨਗਰ ਬਲਾਕ ਦੇ ਖੇਡ ਮੁਕਾਬਲੇ 9 ਤੋਂ 11 ਸਤੰਬਰ ਤੱਕ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਖਿਡਾਰੀ ਅਤੇ ਟੀਮਾਂ ਅਗਲੇ ਪੜਾਅ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੇ।
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਰੂਪਨਗਰ ਬਲਾਕ ਦੇ ਖੇਡ ਮੁਕਾਬਲੇ 9 ਤੋਂ 11 ਸਤੰਬਰ ਤੱਕ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਖਿਡਾਰੀ ਅਤੇ ਟੀਮਾਂ ਅਗਲੇ ਪੜਾਅ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੇ। ਇਨ੍ਹਾਂ ਮੁਕਾਬਲਿਆਂ ਰਾਹੀਂ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਮਿਲੇਗਾ। ਉਨ੍ਹਾਂ ਦੱਸਿਆ ਕਿ 14 ਤੋਂ 40 ਸਾਲ ਉਮਰ ਵਰਗ ਵਿੱਚ ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ ਅਤੇ ਖੋ-ਖੋ ਦੇ ਮੁਕਾਬਲੇ ਹੋਣਗੇ। ਇਸ ਤੋਂ ਇਲਾਵਾ 14 ਤੋਂ 70 ਸਾਲ ਤੋਂ ਵੱਧ ਉਮਰ ਵਰਗ, ਵੈਟਰਨ ਵਰਗ ਸਮੇਤ, ਲਈ ਅਥਲੈਟਿਕਸ ਅਤੇ ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ) ਦੇ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਭਾਗ ਲੈਣ ਦੇ ਚਾਹਵਾਨ ਖਿਡਾਰੀ ਵਿਭਾਗ ਵਲੋਂ ਜਾਰੀ ਭਾਗੀਦਾਰੀ ਕਿਊ.ਆਰ. ਕੋਡ ਸਕੈਨ ਕਰਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਨੌਜਵਾਨਾਂ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਇਨ੍ਹਾਂ ਖੇਡਾਂ ਵਿਚ ਭਾਗ ਲੈਣ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਦੇ ਨਾਲ ਸਿਹਤਮੰਦ ਜੀਵਨਸ਼ੈਲੀ, ਅਨੁਸ਼ਾਸਨ ਅਤੇ ਟੀਮ ਭਾਵਨਾ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ।