06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਦੁੱਧ ਉਤਪਾਦਕ ਸਹਿਕਾਰੀ ਸਭਾ ਕੁਲਗਰਾਂ ਵਲੋਂ ਸਰਕਾਰੀ ਹਾਈ ਸਕੂਲ ਨੂੰ ਕੀਤੇ ਚਾਰ ਛੱਤ ਵਾਲੇ ਪੱਖੇ ਦਾਨ

ਸੁਖਸਾਲ, 5 ਸਤੰਬਰ (ਧਰਮ ਪਾਲ)-ਸਰਕਾਰੀ ਹਾਈ ਸਕੂਲ ਕੁਲਗਰਾਂ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਦੁੱਧ ਉਤਪਾਦਕ ਸਹਿਕਾਰੀ ਸਭਾ ਕੁਲਗਰਾਂ ਵਲੋਂ ਸਕੂਲ ਨੂੰ ਚਾਰ ਛੱਤ ਵਾਲੇ ਪੱਖੇ ਦਾਨ ਵਜੋਂ ਭੇਟ ਕੀਤੇ ਗਏ। ਇਹ ਪੱਖੇ ਸਭਾ ਦੇ ਪ੍ਰਧਾਨ ਗੁਰਨਾਮ ਸਿੰਘ ਅਤੇ ਸਕੱਤਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸਕੂਲ ਪ੍ਰਬੰਧਕਾਂ ਨੂੰ ਸੌਂਪੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸੁਖਸਾਲ, 5 ਸਤੰਬਰ (ਧਰਮ ਪਾਲ)-ਸਰਕਾਰੀ ਹਾਈ ਸਕੂਲ ਕੁਲਗਰਾਂ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਦੁੱਧ ਉਤਪਾਦਕ ਸਹਿਕਾਰੀ ਸਭਾ ਕੁਲਗਰਾਂ ਵਲੋਂ ਸਕੂਲ ਨੂੰ ਚਾਰ ਛੱਤ ਵਾਲੇ ਪੱਖੇ ਦਾਨ ਵਜੋਂ ਭੇਟ ਕੀਤੇ ਗਏ। ਇਹ ਪੱਖੇ ਸਭਾ ਦੇ ਪ੍ਰਧਾਨ ਗੁਰਨਾਮ ਸਿੰਘ ਅਤੇ ਸਕੱਤਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸਕੂਲ ਪ੍ਰਬੰਧਕਾਂ ਨੂੰ ਸੌਂਪੇ ਗਏ। ਇਸ ਮੌਕੇ ਸਕੂਲ ਮੁਖੀ ਪ੍ਰਵੀਨ ਲਤਾ ਨੇ ਦੁੱਧ ਉਤਪਾਦਕ ਸਹਿਕਾਰੀ ਸਭਾ ਕੁਲਗਰਾਂ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਗਿਆ ਇਹ ਉਪਰਾਲਾ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਕਾਸ ਅਤੇ ਵਿਦਿਆਰਥੀਆਂ ਦੀਆਂ ਸਹੂਲਤਾਂ ਲਈ ਪਹਿਲਾਂ ਵੀ ਕਈ ਦਾਨੀ ਸੱਜਣਾਂ ਵਲੋਂ ਵੱਖ-ਵੱਖ ਤਰ੍ਹਾਂ ਦਾ ਸਹਿਯੋਗ ਦਿੱਤਾ ਗਿਆ ਹੈ, ਜਿਸ ਨਾਲ ਸਕੂਲ ਦੀਆਂ ਸਹੂਲਤਾਂ ਵਿਚ ਵਾਧਾ ਹੋਇਆ ਹੈ। ਸਕੂਲ ਮੁਖੀ ਨੇ ਕਿਹਾ ਕਿ ਸਮਾਜ ਦੇ ਦਾਨੀ ਸੱਜਣਾਂ ਵਲੋਂ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਅੱਗੇ ਆਉਣਾ ਹੋਰਨਾਂ ਲੋਕਾਂ ਲਈ ਵੀ ਪ੍ਰੇਰਣਾਦਾਇਕ ਹੈ। ਉਨ੍ਹਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਕੁਲਗਰਾਂ ਵਲੋਂ ਕੀਤੇ ਇਸ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਸਕੂਲ ਨੂੰ ਸਹਿਯੋਗ ਦੇਣ ਦੀ ਆਸ ਪ੍ਰਗਟਾਈ। ਇਸ ਮੌਕੇ ਅੰਗਰੇਜ਼ੀ ਅਧਿਆਪਕ ਗੁਰਦੀਪ ਸਿੰਘ ਗੋਹਲਣੀ ਅਤੇ ਸਕੂਲ ਦਾ ਸਮੂਹ ਸਟਾਫ਼ ਅਤੇ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਭੰਗਲ ਦੀਆਂ ਖਿਡਾਰਨਾਂ ਨੇ ਜ਼ੋਨਲ ਖੇਡਾਂ ’ ਚ ਸੋਨ ਤਗਮਾ ਜਿੱਤ ਕੇ ਸਟੇਟ ਲਈ ਕੀਤਾ ਕੁਆਲੀਫ਼ਾਈ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਕੁਲਗਰਾਂ ਦੀ ਮੁਖੀ ਪ੍ਰਵੀਨ ਲਤਾ ਸ਼ਰਮਾ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ
Ad Position 24