06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੀਰੀ ਪੀਰੀ ਖ਼ਾਲਸਾ ਮਾਰਚ ’ਚ ਭਾਈ ਨੰਦ ਲਾਲ ਪਬਲਿਕ ਸਕੂਲ ਵਲੋਂ ਕੀਤੀ ਗਈ ਸ਼ਮੂਲੀਅਤ

ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਜੇ ਐਸ ਨਿੱਕੂਵਾਲ)-ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਵਿਚ ਭਾਈ ਨੰਦ ਲਾਲ ਪਬਲਿਕ ਸਕੂਲ ਦੇ ਸਟਾਫ਼, ਬੈਂਡ ਟੀਮ, ਐਨ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਜੇ ਐਸ ਨਿੱਕੂਵਾਲ)-ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਵਿਚ ਭਾਈ ਨੰਦ ਲਾਲ ਪਬਲਿਕ ਸਕੂਲ ਦੇ ਸਟਾਫ਼, ਬੈਂਡ ਟੀਮ, ਐਨ.ਸੀ.ਸੀ ਟੀਮ, ਗਤਕਾ ਟੀਮ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਿਦਿਆਰਥੀਆਂ ਨੂੰ ਮੀਰੀ-ਪੀਰੀ ਦਿਵਸ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਤੋਂ ਜਾਣੂ ਕਰਵਾਇਆ।ਉਨ੍ਹਾਂ ਨੇ ਸਿੱਖ ਗੁਰੂਆਂ ਅਤੇ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਗੌਰਵਮਈ ਇਤਿਹਾਸ ਅਤੇ ਧਾਰਮਿਕ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਵੀ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਮਹਾਨ ਸਿੱਖ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਸਕੂਲ ਵਲੋਂ ਕੀਤੀਆਂ ਜਾ ਰਹੀਆਂ ਸੇਵਾ ਗਤੀਵਿਧੀਆਂ ਦੀ ਸ਼ਲਾਘਾ ਕੀਤੀ।ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਇਹ ਮਾਰਚ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਮਤਿ ਸਿਧਾਂਤਾਂ ਅਤੇ ਸੇਵਾ-ਭਾਵਨਾ ਨਾਲ ਜੋੜਨ ਦਾ ਪ੍ਰੇਰਣਾਦਾਇਕ ਉਪਰਾਲਾ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਜਨਮ ਅਸ਼ਟਮੀ ਮੌਕੇ ਤੁਲਸੀ ਤੇ ਔਸ਼ਧੀ ਬੂਟਿਆਂ ਦਾ ‘ ਪ੍ਰਸ਼ਾਦ ’ ਵੰਡਿਆ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਵਲੋਂ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ
Ad Position 24