05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਰੋਟਰੀ ਕਲੱਬ ਰੂਪਨਗਰ ਵਲੋਂ ਅਧਿਆਪਕ ਦਿਵਸ ਮੌਕੇ 25 ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਦਾ ਸਨਮਾਨ

ਰੂਪਨਗਰ, 5 ਸਤੰਬਰ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਅਧਿਆਪਕ ਦਿਵਸ ਮੌਕੇ ‘ਦੇਸ਼ ਦੇ ਨਿਰਮਾਤਾ ਪੁਰਸਕਾਰ’ ਪ੍ਰੋਜੈਕਟ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਆਟਿਜ਼ਮ ਅਤੇ ਸੁਣਨ-ਬੋਲਣ ਤੋਂ ਅਸਮਰਥ ਬੱਚਿਆਂ ਨੂੰ ਸਿੱਖਿਆ ਤੇ ਸਿਖਲਾਈ ਦੇਣ ਵਾਲੀਆਂ ਚਾਰ ਸੰਸਥਾਵਾਂ ਦੇ 25 ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਸਹਾਇਕ ਸਟਾਫ਼ ਮੈਂਬਰਾਂ ਨੂੰ ਉਨ੍ਹਾਂ ਦੀ ਸਮਰਪਿਤ ਸੇਵਾ ਲਈ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਰੂਪਨਗਰ, 5 ਸਤੰਬਰ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਅਧਿਆਪਕ ਦਿਵਸ ਮੌਕੇ ‘ਦੇਸ਼ ਦੇ ਨਿਰਮਾਤਾ ਪੁਰਸਕਾਰ’ ਪ੍ਰੋਜੈਕਟ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਆਟਿਜ਼ਮ ਅਤੇ ਸੁਣਨ-ਬੋਲਣ ਤੋਂ ਅਸਮਰਥ ਬੱਚਿਆਂ ਨੂੰ ਸਿੱਖਿਆ ਤੇ ਸਿਖਲਾਈ ਦੇਣ ਵਾਲੀਆਂ ਚਾਰ ਸੰਸਥਾਵਾਂ ਦੇ 25 ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਸਹਾਇਕ ਸਟਾਫ਼ ਮੈਂਬਰਾਂ ਨੂੰ ਉਨ੍ਹਾਂ ਦੀ ਸਮਰਪਿਤ ਸੇਵਾ ਲਈ ਸਨਮਾਨਿਤ ਕੀਤਾ ਗਿਆ। ਸਨਮਾਨਿਤ ਸੰਸਥਾਵਾਂ ਵਿਚ ਅੰਬੂਜਾ ਮਨੋਵਿਕਾਸ ਕੇਂਦਰ, ਪੰਜਾਬ ਬਧਿਰ ਵਿਦਿਆਲਿਆ, ਪ੍ਰਕਾਸ਼ ਮੈਮੋਰੀਅਲ ਦਿਵਿਆਂਗ ਸੋਸਾਇਟੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਮਲ ਹਨ, ਜੋ ਵਿਕਟਰੀ ਇੰਡੀਆ ਨੈਸ਼ਨਲ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ। ਇਸ ਮੌਕੇ ਰੋਟਰੀ ਕਲੱਬ ਦੇ ਡਾਇਰੈਕਟਰ ਵੋਕੇਸ਼ਨਲ ਸਰਵਿਸ ਅਤੇ ਪੀ.ਪੀ. ਡਾ. ਜੇ.ਕੇ. ਸ਼ਰਮਾ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪੜ੍ਹਾਉਣਾ ਸਿਰਫ਼ ਕਿੱਤਾ ਨਹੀਂ, ਸਗੋਂ ਪਿਆਰ, ਸਬਰ ਅਤੇ ਸਮਰਪਣ ਨਾਲ ਨਿਭਾਇਆ ਜਾਣ ਵਾਲਾ ਮਿਸ਼ਨ ਹੈ। ਉਨ੍ਹਾਂ ਅਧਿਆਪਕਾਂ ਵਲੋਂ ਬੱਚਿਆਂ ਨੂੰ ਪੂਰੀ ਹਮਦਰਦੀ ਅਤੇ ਧੀਰਜ ਨਾਲ ਸਿੱਖਿਆ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਪੀ.ਡੀ.ਜੀ. ਡਾ. ਆਰ.ਐੱਸ. ਪਰਮਾਰ ਨੇ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਬਹੁਤ ਹੀ ਚੁਣੌਤੀਪੂਰਨ ਕੰਮ ਨੂੰ ਪੂਰੀ ਮਿਹਨਤ ਅਤੇ ਸਮਰਪਣ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਅਧਿਆਪਕ ਬੱਚਿਆਂ ਨੂੰ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਕੇ ਉਨ੍ਹਾਂ ਨੂੰ ਸਨਮਾਨ ਨਾਲ ਜੀਵਨ ਬਤੀਤ ਕਰਨ ਦੇ ਯੋਗ ਬਣਾਉਂਦੇ ਹਨ। ਸਮਾਗਮ ਵਿਚ ਪੀ.ਡੀ.ਜੀ. ਡਾ. ਚੇਤਨ ਅਗਰਵਾਲ, ਪੀ.ਪੀ. ਅਮਰ ਰਾਜ ਸੈਣੀ, ਪੀ . ਪੀ. ਡਾ. ਊਸ਼ਾ ਭਾਟੀਆ, ਪੀ.ਪੀ. ਜੇ.ਕੇ. ਭਾਟੀਆ, ਪੀ.ਪੀ. ਗੁਰਪ੍ਰੀਤ ਸਿੰਘ ਅਤੇ ਸਕੱਤਰ ਰੋਟੇਰੀਅਨ ਅਸ਼ੋਕ ਚੱਢਾ ਸਮੇਤ ਰੋਟਰੀ ਕਲੱਬ ਦੇ ਮੈਂਬਰ ਹਾਜ਼ਰ ਸਨ। ਪ੍ਰਧਾਨ ਰੋਟੇਰੀਅਨ ਗਗਨ ਸੈਣੀ ਨੇ ਸਮਾਗਮ ਦੀ ਸਫਲਤਾ ਲਈ ਸਮੂਹ ਮੈਂਬਰਾਂ ਅਤੇ ਸਨਮਾਨਿਤ ਅਧਿਆਪਕਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਦੇ ਸਰਹੱਦੀ ਪਿੰਡ ਡੱਲਾ ਰਾਜਪੂਤਾਂ ਵਿਖੇ ਨੌਜਵਾਨ ਦਾ ਕਤਲ ਅਗਲੀ ਖ਼ਬਰ ਪਿੰਡ ਭੱਟੋਂ ਦੀਆਂ ਸੰਗਤਾਂ ਤੇ ਸਰਪੰਚ ਵਲੋਂ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ ਕਾਰ ਸੇਵਾ ਲਈ ਰਾਸ਼ੀ ਭੇਟ
Ad Position 24