07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਛੋਟੀ ਰੈਲੋਂ ਦੇ ਵਿਕਾਸ ਲਈ 4 ਲੱਖ ਦੀ ਗਰਾਂਟ , ਵਿਧਾਇਕ ਚੱਢਾ ਨੇ ਕੀਤੀ ਲੋਕ ਮਿਲਣੀ

ਰੂਪਨਗਰ, 6 ਸਤੰਬਰ (ਸਤਨਾਮ ਸਿੰਘ ਸੱਤੀ)-ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਛੋਟੀ ਰੈਲੋਂ, ਬਲਾਕ ਰੋਪੜ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਰੂਪਨਗਰ, 6 ਸਤੰਬਰ (ਸਤਨਾਮ ਸਿੰਘ ਸੱਤੀ)-ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਛੋਟੀ ਰੈਲੋਂ, ਬਲਾਕ ਰੋਪੜ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਵਿਧਾਇਕ ਨੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਯੋਗ ਹੱਲ ਕਰਵਾਉਣਾ ਹੈ। ਉਨ੍ਹਾਂ ਪੰਚਾਇਤ ਨੂੰ ਗਰਾਂਟ ਦੀ ਸਹੀ ਤੇ ਪਾਰਦਰਸ਼ੀ ਢੰਗ ਨਾਲ ਵਰਤੋਂ ਕਰਦਿਆਂ ਪਿੰਡ ਦੀਆਂ ਤਰਜੀਹੀ ਲੋੜਾਂ ਪੂਰੀਆਂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਗਲੀਆਂ, ਨਾਲੀਆਂ, ਪਾਰਕਾਂ, ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਰਕਾਰ ਵਲੋਂ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਰਪੰਚ ਜਸਵੀਰ ਕੌਰ, ਬਲਾਕ ਸੰਮਤੀ ਰੋਪੜ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਪਰਮਿੰਦਰ ਸਿੰਘ ਬਾਲਾ, ਪੰਚ ਕੁਲਵਿੰਦਰ ਕੌਰ, ਪੰਚ ਦਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਜਸਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਗਰਾਂਟ ਦੇਣ ‘ਤੇ ਵਿਧਾਇਕ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੀ . ਪੀ . ਈ . ਜਸਵੰਤ ਸਿੰਘ ਨੂੰ ਖੇਡ ਸੇਵਾਵਾਂ ਲਈ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬੜਾ ਪਿੰਡ ’ ਚ ਨਦੀ ’ ਤੇ ਪੁਲ ਦਾ ਨਿਰਮਾਣ ਅਤੇ ਭਰਤਗੜ੍ਹ ’ ਚ ਜ਼ਮੀਨਦੋਜ਼ ਪੁਲ ਦੀ ਮੁਰੰਮਤ ਦੀ ਮੰਗ ਪਾਣੀ ਖੜ੍ਹਾ ਰਹਿਣ ਕਰਕ...
Ad Position 24