07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਘਨੌਲੀ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਚੱਢਾ ਨੇ ਦੀ ਬਹੁਮੰਤਵੀ ਸਹਿਕਾਰੀ ਸਭਾ ਘਨੌਲੀ ਦੇ ਵਿਕਾਸ ਕਾਰਜਾਂ ਦੇ ਲਈ 5 ਲੱਖ ਦਾ ਚੈੱਕ ਭੇਟ

ਘਨੌਲੀ, 6 ਸਤੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਵਿਖੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਘਨੌਲੀ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਗਿਆ। ਇਸ ਦੌਰਾਨ ਲੋਕਾਂ ਦੇ ਕੁੱਝ ਮਸਲਿਆ ਦਾ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਮੌਕੇ ‘ਤੇ ਹੱਲ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਘਨੌਲੀ, 6 ਸਤੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਵਿਖੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਘਨੌਲੀ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਗਿਆ। ਇਸ ਦੌਰਾਨ ਲੋਕਾਂ ਦੇ ਕੁੱਝ ਮਸਲਿਆ ਦਾ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਮੌਕੇ ‘ਤੇ ਹੱਲ ਕੀਤਾ ਗਿਆ । ਉਨ੍ਹਾਂ ਵਲੋਂ ਦੀ ਘਨੌਲੀ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਘਨੌਲੀ ਦੀ ਨਵੀਂ ਬਿਲਡਿੰਗ ਦੀ ਉਸਾਰੀ ਲਈ 5 ਲੱਖ ਦਾ ਚੈੱਕ ਸੁਸਾਇਟੀ ਦੀ ਕਮੇਟੀ ਦੇ ਪ੍ਰਧਾਨ ਹਰਫੂਰ ਸਿੰਘ ਤੇ ਮੈਂਬਰਾਂ ਨੂੰ ਭੇਟ ਕੀਤਾ ਗਿਆ । ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਪਿੰਡਾਂ ਦੇ ਵਿਕਾਰਾਂ ਦੇ ਲਈ ਗਰਾਂਟਾਂ ਜਾਰੀ ਕੀਤੀਆਂ ਹਨ। ਤੇ ਵਿਕਾਸ ਕਾਰਜਾਂ ਵਿਚ ਕਿਸੇ ਪ੍ਰਕਾਰ ਦੀ ਕੋਈ ਕਮੀ ਨਹੀਂ ਰਹੇਗੀ । ਉਨ੍ਹਾਂ ਨੇ ਕਿਹਾ ਕਿ ਘਨੌਲੀ ਦੀ ਖੇਡ ਨਰਸਰੀ ਲਈ 28 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ਲਈ 70 ਲੱਖ, ਪੀਣ ਵਾਲੇ ਪਾਣੀ ਦੇ ਬੋਰਾਂ ਦੇ ਲਈ 40 ਲੱਖ ਰੁਪਏ, ਨਾਲੀਆਂ ਗਲੀਆਂ ਦੇ ਲਈ ਗਰਾਂਟਾਂ ਤੇ ਪਿੰਡ ਦੀ ਬਾਹਰ ਵਾਲੀ ਕੰਕਰੀਟ ਸੜਕ ਦੇ ਲਈ ਗਰਾਂਟਾਂ ਜਾਰੀ ਹੋ ਚੁੱਕੀਆਂ ਹਨ ਤੇ ਸੜਕ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦਸਮੇਸ਼ ਨਗਰ ਤੇ ਬੇਗਮਪੁਰਾ ਨੂੰ ਵਿਕਾਸ ਕਾਰਜਾਂ ਦੇ ਲਈ ਗਰਾਂਟਾਂ ਜਾਰੀ ਹੋ ਚੁੱਕੀਆਂ ਹਨ। ਇਸ ਮੌਕੇ ਸਰਪੰਚ ਯੂਨੀਅਨ ਪ੍ਰਧਾਨ ਆਪ ਆਗੂ ਪਰਮਿੰਦਰ ਸਿੰਘ ਬਾਲਾ, ਸਰਪੰਚ ਕੁਲਦੀਪ ਸਿੰਘ ਜੇ ਈ, ਸਰਪੰਚ ਮੰਗਤ ਸਿੰਘ ਦਸਮੇਸ਼ ਨਗਰ, ਸਰਪੰਚ ਬੇਗਮਪੁਰ, ਸੁਸਾਇਟੀ ਪ੍ਰਧਾਨ ਹਰਫੂਲ ਸਿੰਘ, ਬਲਾਕ ਸੰਮਤੀ ਮੈਂਬਰ ਲਲਿਤ ਡਕਾਲਾ, ਬਲਾਕ ਸੰਮਤੀ ਮੈਂਬਰ ਸੰਦੀਪ ਪਰਜਾਪਤ, ਆਪ ਆਗੂ ਅਮਰਾਓ ਸਿੰਘ ਮੱਦੋ ਮਾਜਰਾ, ਸਾਬਕਾ ਸਰਪੰਚ ਗੁਰਮੀਤ ਸਿੰਘ ਘਨੌਲੀ,ਵਾਇਸ ਪ੍ਰਧਾਨ ਤਰਲੋਕ ਸਿੰਘ, ਸਕੱਤਰ ਅੰਜੂ ਦੇਵੀ, ਆਪ ਆਗੂ ਬਿਕਰਮਜੀਤ ਸਿੰਘ ਵਿਕੀ, ਪੰਚ ਪਰਗਟ ਸਿੰਘ, ਗੁਰਪ੍ਰੀਤ ਸਿੰਘ ਕਾਬੜਵਾਲ, ਤੇ ਹੋਰ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੌਰਵ ਕਾਲੜਾ ‘ ਨੂਰਪੁਰ ਬੇਦੀ ਕਾਂਗਰਸ ਮੰਡਲ ’ ਦਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬਸੀ ਗੁੱਜਰਾਂ ਦੀਆਂ ਵਿੱਦਿਅਕ ਸੰਸਥਾਵਾਂ ’ ਚ ਅਧਿਆਪਕਾਂ ਦੀ ਅਹਿਮੀਅਤ ਅਤੇ ਸਮਾਜਿਕ ਚੁਨੌਤੀਆਂ ਵਿਸ਼ੇ ’ ਤੇ ਕਰਵਾਇਆ ਸੈਮੀਨ...
Ad Position 24