ਗੌਰਵ ਕਾਲੜਾ ‘ ਨੂਰਪੁਰ ਬੇਦੀ ਕਾਂਗਰਸ ਮੰਡਲ ’ ਦਾ ਪ੍ਰਧਾਨ ਨਿਯੁਕਤ
ਨੂਰਪੁਰ ਬੇਦੀ, 6 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਦਾ ਵਿਸਥਾਰ ਕਰਦੇ ਹੋਏ ਤੇ ਸੰਗਠਨ ਨੂੰ ਮਜ਼ਬੂਤੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਗੌਰਵ ਕਾਲੜਾ ਨੂੰ ਨੂਰਪੁਰ ਬੇਦੀ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ। ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਦੇ ਪ੍ਰਧਾਨ ਨਰਿੰਦਰ ਪਰਾਸ਼ਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਵਿਸ਼ੇਸ਼ ਰੂਪ ‘ਚ ਪਹੁੰਚੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਗੌਰਵ ਕਾਲੜਾ ਦੀ ਨਿਯੁਕਤੀ ਦਾ ਐਲਾਨ ਕੀਤਾ ਤੇ ਉਨਾਂ ਨੂੰ ਸਿਰੋਪਾਓ ਭੇਟ ਕਰਦਿਆਂ ਮੂੰਹ ਮਿੱਠਾ ਕਰਵਾ ਕੇ ਨਵੀਂ ਜ਼ਿੰਮੇਵਾਰੀ ਸੌਂਪੀ।
ਨੂਰਪੁਰ ਬੇਦੀ, 6 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਦਾ ਵਿਸਥਾਰ ਕਰਦੇ ਹੋਏ ਤੇ ਸੰਗਠਨ ਨੂੰ ਮਜ਼ਬੂਤੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਗੌਰਵ ਕਾਲੜਾ ਨੂੰ ਨੂਰਪੁਰ ਬੇਦੀ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ। ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਦੇ ਪ੍ਰਧਾਨ ਨਰਿੰਦਰ ਪਰਾਸ਼ਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਵਿਸ਼ੇਸ਼ ਰੂਪ ‘ਚ ਪਹੁੰਚੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਗੌਰਵ ਕਾਲੜਾ ਦੀ ਨਿਯੁਕਤੀ ਦਾ ਐਲਾਨ ਕੀਤਾ ਤੇ ਉਨਾਂ ਨੂੰ ਸਿਰੋਪਾਓ ਭੇਟ ਕਰਦਿਆਂ ਮੂੰਹ ਮਿੱਠਾ ਕਰਵਾ ਕੇ ਨਵੀਂ ਜ਼ਿੰਮੇਵਾਰੀ ਸੌਂਪੀ। ਨਵ-ਨਿਯੁਕਤ ਮੰਡਲ ਪ੍ਰਧਾਨ ਗੌਰਵ ਕਾਲੜਾ ਨੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਬਲਾਕ ਪ੍ਰਧਾਨ ਐਡਵੋਕੇਟ ਨਰਿੰਦਰ ਪਰਾਸ਼ਰ, ਲਖਬੀਰ ਸਿੰਘ, ਅਮਿਤ ਸ਼ਰਮਾ, ਨੀਸ਼ੂ ਲੂੰਬਾ ਤੇ ਲੱਕੀ ਵਰਮਾ ਹਾਜ਼ਰ ਸਨ।