ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਯੂਨੀਵਰਸਿਟੀ ਕੌਸ਼ਲ ਦੇ ਮੀਤ ਪ੍ਰਧਾਨ ਚੁਣੇ ਜਾਣ ’ਤੇ ਅਰਮਾਨ ਸਿੰਘ ਭਿੰਡਰ ਨੂੰ ਸਨਮਾਨਿਤ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਹੋਰ ਸ਼ਖ਼ਸੀਅਤਾਂ।
ਜਥੇਦਾਰ ਸਿੰਘ ਸਾਹਿਬ ਗਿਆਨੀ ਗੜਗੱਜ ਵਲੋਂ ਵਿਦਿਆਰਥੀ ਕੌਂਸਲ ਦੇ ਮੀਤ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅਰਮਾਨ ਸਿੰਘ ਭਿੰਡਰ ਦਾ ਸਨਮਾਨ
ਸ੍ਰੀ ਅਨੰਦਪੁਰ ਸਾਹਿਬ, 7 ਸਤੰਬਰ (ਜੇ ਐਸ ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਿਮਾਚਲ ਪ੍ਰਦੇਸ਼ ਇਕਾਈ ਦੇ ਪ੍ਰਧਾਨ ਡਾ. ਦਲਜੀਤ ਸਿੰਘ ਭਿੰਡਰ ਦੇ ਸਪੁੱਤਰ ਅਰਮਾਨ ਸਿੰਘ ਭਿੰਡਰ ਵਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਸ਼ਲ ਦੀ ਮੀਤ ਪ੍ਰਧਾਨ ਦੀ ਚੋਣ ਵਿਚ 3322 ਵੋਟਾਂ ਹਾਸਲ ਕਰਕੇ ਆਪਣੇ ਵਿਰੋਧੀ ਸਮੇਤ ਚਾਰ ਉਮੀਦਵਾਰਾਂ ਨੂੰ 504 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਆਹੁਦੇ ਤੇ ਕਬਜਾ ਕੀਤਾ ਸੀ।
ਸ੍ਰੀ ਅਨੰਦਪੁਰ ਸਾਹਿਬ, 7 ਸਤੰਬਰ (ਜੇ ਐਸ ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਿਮਾਚਲ ਪ੍ਰਦੇਸ਼ ਇਕਾਈ ਦੇ ਪ੍ਰਧਾਨ ਡਾ. ਦਲਜੀਤ ਸਿੰਘ ਭਿੰਡਰ ਦੇ ਸਪੁੱਤਰ ਅਰਮਾਨ ਸਿੰਘ ਭਿੰਡਰ ਵਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਸ਼ਲ ਦੀ ਮੀਤ ਪ੍ਰਧਾਨ ਦੀ ਚੋਣ ਵਿਚ 3322 ਵੋਟਾਂ ਹਾਸਲ ਕਰਕੇ ਆਪਣੇ ਵਿਰੋਧੀ ਸਮੇਤ ਚਾਰ ਉਮੀਦਵਾਰਾਂ ਨੂੰ 504 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਆਹੁਦੇ ਤੇ ਕਬਜਾ ਕੀਤਾ ਸੀ। ਜਿਸ ਤੋਂ ਬਾਅਦ ਭਿੰਡਰ ਵਲੋਂ ਵੱਡੀ ਗਿਣਤੀ ਨੌਜ਼ੁਆਨਾਂ ਦੇ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲੇ। ਜਿੱਥੇ ਉਨ੍ਹਾਂ ਵਲੋਂ ਚੋਣ ਸਬੰਧੀ ਮੁਕੰਮਲ ਜਾਣਕਾਰੀ ਉਨ੍ਹਾਂ ਨਾਲ ਸਾਂਝੀ ਕੀਤੀ ਗਈ। ਗਿਆਨੀ ਗੜਗੱਜ ਨੇ ਕਿਹਾ ਕਿ ਜਿਸ ਤਰ੍ਹਾਂ ਅਰਮਾਨ ਸਿੰਘ ਭਿੰਡਰ ਪੂਰੀ ਤਰ੍ਹਾਂ ਗੁਰਸਿੱਖ ਹਨ। ਇਸੇ ਤਰ੍ਹਾਂ ਅਜਿਹੇ ਨੌਜ਼ੁਆਨਾਂ ਨੂੰ ਸਮਾਜ, ਕੌਮ ਅਤੇ ਪੰਜਾਬ ਦੀ ਸੇਵਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਤਾਂ ਹੀ ਪੰਜਾਬ ਦੀ ਦਿਸ਼ਾ ਅਤੇ ਦਸ਼ਾ ਬਦਲੇਗੀ। ਇਸ ਤੋਂ ਬਾਅਦ ਭਿੰਡਰ ਨੂੰ ਸਨਮਾਨਿਤ ਵੀ ਕੀਤਾ ਗਿਆ। ਦੱਸਣਯੋਗ ਹੈ ਕਿ ਉਹ ਪੰਜਾਬ ਯੂਨੀਵਰਸਿਟੀ ਡੈਮੋਕ੍ਰੇਟਿਕ ਫਰੰਟ ਦੇ ਉਮੀਦਵਾਰ ਸਨ। ਜੋਕਿ ਲੰਬੇ ਸਮੇਂ ਤੋਂ ਐਸ.ਓ.ਆਈ. ਨਾਲ ਜੁੜ ਕੇ ਵਿਦਿਆਰਥੀਆਂ ਦੇ ਮਸਲਿਆਂ ਲਈ ਯਤਨਸ਼ੀਲ ਸਨ। ਵਕਾਲਤ ਦੀ ਪੜ੍ਹਾਈ ਕਰਨ ਵਾਲੇ ਅਰਮਾਨ ਦੇ ਪੜਦਾਦਾ ਸੰਤ ਸਿੰਘ ਅਰੂਪ 1920 ਵਿਚ ਸ਼੍ਰੋਮਣੀ ਕਮੇਟੀ ਦੇ ਨਾਮਜਦ ਮੈਂਬਰ ਵਜੋਂ ਸੇਵਾਵਾਂ ਨਿਭਾਉਦੇ ਰਹੇ ਹਨ। ਜਦੋਕਿ ਉਨ੍ਹਾਂ ਦੇ ਦਾਦਾ ਜੋਗਿੰਦਰ ਸਿੰਘ ਭਿੰਡਰ ਵੱਡੇ ਯੂਨੀਅਨ ਆਗੂ ਸਨ। ਇਸ ਮੌਕੇ ਉਨ੍ਹਾਂ ਦੇ ਪਿਤਾ ਅਤੇ ਸ੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਦਵਿੰਦਰ ਸਿੰਘ ਢਿੱਲੋ, ਰਘਵੀਰ ਸਿੰਘ ਹਰੀਵਾਲ, ਜੋਗਾ ਸਿੰਘ ਚੰਦਪੁਰ, ਇਕਬਾਲ ਸਿੰਘ ਅਗੰਮਪੁਰ, ਨਵੀ ਡੱਬਰੀ, ਸ਼ੇਰ ਸਿੰਘ ਬੁਰਜ, ਧਰਮ ਸਿੰਘ ਨਿੱਕੂਵਾਲ, ਬਲਕਾਰ ਸਿੰਘ ਚੰਦਪੁਰ, ਦੀਪ ਮਟੋਰ, ਅਰਸ਼ ਸੇਠੀ, ਜੋਗੋ, ਮਨਿੰਦਰ ਝੱਜ, ਭੁਪਿੰਦਰ ਸਿੰਘ ਬੀਕਾਪੁਰ, ਹਰਪ੍ਰੀਤ ਸਿੰਘ, ਭਿੰਦਾ ਕਲਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਆਗੂ ਅਤੇ ਵਿਦਿਆਰਥੀ ਹਾਜ਼ਰ ਸਨ।