08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਧਿਕਾਰੀਆਂ ਨੂੰ ਮੰਗ-ਪੱਤਰ ਸੌਂਪ ਰਹੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ। ਜਨਤਕ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ ਜ਼ਿਲ੍ਹਾ ਰੂਪਨਗਰ ਦੇ ਸ਼ਹਿਰਾਂ ਕਸਬਿਆਂ ਵਿਚ ਰੇਹੜੀਆਂ-ਫੜ੍ਹੀਆਂ ਵਲੋਂ ਕੀਤੇ ਗਏ ਨਜਾਇਜ਼ ਕਬਜ਼ੇ ਲੋਕਾਂ ਨੂੰ ਕਰ ਰਹੇ ਹਨ ਪ੍ਰੇਸ਼ਾਨ

ਰੂਪਨਗਰ, 7 ਸਤੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਇੱਕ ਵਫ਼ਦ ਵਲੋਂ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਸੌਂਪ ਕੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਜਨਤਕ ਥਾਵਾਂ ’ਤੇ ਰੇਹੜੀਆਂ-ਫੜ੍ਹੀਆਂ ਰਾਹੀਂ ਕੀਤੇ ਕਥਿਤ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ ਕੀਤੀ ਗਈ। ਵਫ਼ਦ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਮੋਰਿੰਡਾ, ਰੋਪੜ ਅਤੇ ਸ੍ਰੀ ਚਮਕੌਰ ਸਾਹਿਬ ਸਮੇਤ ਹੋਰ ਖੇਤਰਾਂ ਵਿਚ ਸੜਕਾਂ, ਬਾਜ਼ਾਰਾਂ, ਸਰਕਾਰੀ ਥਾਵਾਂ, ਹਸਪਤਾਲਾਂ, ਸਕੂਲਾਂ ਅਤੇ ਕਾਲਜਾਂ ਦੇ ਆਲੇ-ਦੁਆਲੇ ਰੇਹੜੀਆਂ-ਫੜ੍ਹੀਆਂ ਲੱਗੀਆਂ ਹੋਣ ਕਾਰਨ ਆਮ ਲੋਕਾਂ ਨੂੰ ਆਵਾਜਾਈ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਰੂਪਨਗਰ, 7 ਸਤੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਇੱਕ ਵਫ਼ਦ ਵਲੋਂ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਸੌਂਪ ਕੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਜਨਤਕ ਥਾਵਾਂ ’ਤੇ ਰੇਹੜੀਆਂ-ਫੜ੍ਹੀਆਂ ਰਾਹੀਂ ਕੀਤੇ ਕਥਿਤ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ ਕੀਤੀ ਗਈ। ਵਫ਼ਦ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਮੋਰਿੰਡਾ, ਰੋਪੜ ਅਤੇ ਸ੍ਰੀ ਚਮਕੌਰ ਸਾਹਿਬ ਸਮੇਤ ਹੋਰ ਖੇਤਰਾਂ ਵਿਚ ਸੜਕਾਂ, ਬਾਜ਼ਾਰਾਂ, ਸਰਕਾਰੀ ਥਾਵਾਂ, ਹਸਪਤਾਲਾਂ, ਸਕੂਲਾਂ ਅਤੇ ਕਾਲਜਾਂ ਦੇ ਆਲੇ-ਦੁਆਲੇ ਰੇਹੜੀਆਂ-ਫੜ੍ਹੀਆਂ ਲੱਗੀਆਂ ਹੋਣ ਕਾਰਨ ਆਮ ਲੋਕਾਂ ਨੂੰ ਆਵਾਜਾਈ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੀ ਹੁਕਮ ਜਾਰੀ ਕੀਤੇ ਗਏ ਹਨ, ਜਿਸ ਦੀ ਕਾਪੀ ਮੰਗ ਪੱਤਰ ਨਾਲ ਨੱਥੀ ਕੀਤੀ ਗਈ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ 15 ਦਿਨਾਂ ਦੇ ਅੰਦਰ ਜਨਤਕ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਕਾਰਵਾਈ ਨਾ ਕੀਤੀ ਗਈ ਤਾਂ ਜਥੇਬੰਦੀ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਦੋਘੜ੍ਹ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ ਜਨਰਲ ਸਕੱਤਰ ਰੋਪੜ, ਨਸੀਬ ਸਿੰਘ, ਦਲਬੀਰ ਸਿੰਘ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੀਰਤਪੁਰ ਸਾਹਿਬ ਤੋਂ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ ਕੈਬਨਿਟ ਮੰਤਰੀ ਹਰਜੋਤ... ਅਗਲੀ ਖ਼ਬਰ ਈ.ਡੀ.ਦੀ ਟੀਮ ਨੇ ਖਾਧੀ ਸੀ ਬੱਬੂ ਦੀ ਰੋਟੀ
Ad Position 24