08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਜੀਤ, ਜਲੰਧਰ ਮਹੈਣ ਵਿਖੇ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਮਹੈਣ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਕੈਬਨਿਟ ਮੰਤਰੀ ਨੇ ਕੀਤੀ ਬੱਸ ਰਵਾਨਾ

ਢੇਰ, 7 ਸਤੰਬਰ (ਸ਼ਿਵ ਕੁਮਾਰ ਕਾਲੀਆ)-ਕੈਬਨਿਟ ਮੰਤਰੀ ਪੰਜਾਬ ਸਰਕਾਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਮਹੈਣ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਢੇਰ, 7 ਸਤੰਬਰ (ਸ਼ਿਵ ਕੁਮਾਰ ਕਾਲੀਆ)-ਕੈਬਨਿਟ ਮੰਤਰੀ ਪੰਜਾਬ ਸਰਕਾਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਮਹੈਣ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਲੋਕ ਮਿਲਣੀ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲੇ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ ਗਏ ਜਿਨ੍ਹਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਜਲਦ ਕਾਰਵਾਈ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਵਲੋਂ ਪਿੰਡ ਮਹੈਣ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਮੁੱਢਲੀਆਂ ਸਿਹਤ ਸਹੂਲਤਾਂ ਲੋੜੀਂਦੇ ਟੈਸਟ ਅਤੇ ਦਵਾਈਆਂ ਦੀਆਂ ਸੇਵਾਵਾਂ ਉਪਲਬਧ ਕਰਵਾਉਣ ਵੱਲ ਪੰਜਾਬ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਾ ਪਵੇ ਇਸ ਲਈ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਮੰਤਵ ਸੂਬੇ ਦੇ ਬਜ਼ੁਰਗਾਂ, ਧਾਰਮਿਕ ਸ਼ਰਧਾਲੂਆਂ ਅਤੇ ਆਮ ਲੋਕਾਂ ਨੂੰ ਤੀਰਥ ਅਸਥਾਨਾਂ ਦੀ ਯਾਤਰਾ ਲਈ ਸੁਚੱਜੀਆਂ ਅਤੇ ਸੁਰੱਖਿਅਤ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਹਰਜੋਤ ਬੈਂਸ ਨੇ ਪਿੰਡ ਦੇ ਟੋਭੇ ਦੇ ਨਵੀਨੀਕਰਨ ਕਾਰਜ ਦੀ ਸ਼ੁਰੂਆਤ ਵੀ ਕਰਵਾਈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵਾਤਾਵਰਣ ਅਤੇ ਸਾਫ਼-ਸਫ਼ਾਈ ਨਾਲ ਜੁੜੇ ਕਾਰਜਾਂ ਨੂੰ ਵੀ ਵਿਸ਼ੇਸ਼ ਤਰਜੀਹ ਦਿੱ ਤੀ ਜਾ ਰਹੀ ਹੈ। ਟੋਭੇ ਦੇ ਨਵੀਨੀਕਰਨ ਨਾਲ ਪਿੰਡ ਵਾਸੀਆਂ ਨੂੰ ਜਿੱਥੇ ਬਿਹਤਰ ਸਹੂਲਤ ਮਿਲੇਗੀ, ਉੱਥੇ ਪਿੰਡ ਦੀ ਸੁੰਦਰਤਾ ਵਿਚ ਵੀ ਵਾਧਾ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਕੈਬਨਿਟ ਮੰਤਰੀ ਵਲੋਂ ਇਸ ਮੌਕੇ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ, ਸਾਫ਼-ਸਫ਼ਾਈ, ਪੀਣ ਵਾਲਾ ਪਾਣੀ, ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਕਰਕੇ ਪਿੰਡਾਂ ਦੀ ਤਸਵੀਰ ਬਦਲਣ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਸੁਖਵੀਰ ਸਿੰਘ ਮਹੈਣ, ਕਮਲਜੀਤ ਸਿੰਘ ਸਰਪੰਚ ਮਹੈਣ, ਗੁਰਮੀਤ ਸਿੰਘ ਢੇਰ, ਸੂਬੇਦਾਰ ਹਰਮਿੰਦਰ ਸਿੰਘ, ਅੰਕੁਸ਼ ਪਾਠਕ, ਨਿਤਿਨ ਸ਼ਰਮਾ, ਸੂਬੇਦਾਰ ਹਰਭਜਨ ਸਿੰਘ, ਬਲਵੰਤ ਸਿੰਘ ਸਹਿਗਲ, ਕਸ਼ਮੀਰ ਸਿੰਘ ਫੌਜੀ, ਜਗਤਾਰ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਸਿੰਘ ਪੰਚ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਕੰਪਲੈਕਸ ਮੂਹਰੇ ਰੋਸ ਧਰਨਾ ਦੇਣ ਉਪਰੰਤ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਸੌਂਪਦੇ ਹੋਏ ਕਿਸਾ... ਅਗਲੀ ਖ਼ਬਰ ਅੱਡਾ ਮਾਰਕੀਟ ਦੇ ਵਾਰਡ ਨੰਬਰ-10 ਵਿਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ। ਨੰਗਲ...
Ad Position 24