08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਤਹਿਸੀਲ ਕੰਪਲੈਕਸ ਮੂਹਰੇ ਰੋਸ ਧਰਨਾ ਦੇਣ ਉਪਰੰਤ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਸੌਂਪਦੇ ਹੋਏ ਕਿਸਾਨ ਆਗੂ। ਕਿਸਾਨੀ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਮੂਹਰੇ ਗੂੰਜਿਆ ਰੋਸ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕਰੇ- ਕਾਮਰੇਡ ਸੁਰਜੀਤ ਸਿੰਘ ਢੇਰ ਐਡਵੋਕੇਟ ਗਗਨਦੀਪ ਸ਼ਰਮਾ ਬਲਾਕ ਕਾਂਗਰਸ ਦੇ ਮੀਡੀਆ ਤੇ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ

ਨੰਗਲ, 7 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਕੁੱਲ ਹਿੰਦ ਕਿਸਾਨ ਸਭਾ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਸ਼ਬ ਡਿਵੀਜ਼ਨ ਨੰਗਲ ਦੇ ਕਿਸਾਨਾਂ ਵਲੋਂ ਤਹਿਸੀਲ ਕੰਪਲੈਕਸ ਮੂਹਰੇ ਰੋਹ ਭਰਪੂਰ ਧਰਨਾ ਦੇ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਗਟ ਕੀਤਾ ਗਿਆ। ਧਰਨੇ ਉਪਰੰਤ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸਥਾਨਕ ਉਪ ਮੰਡਲ ਮੈਜਿਸਟਰੇਟ ਦਫ਼ਤਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਨੰਗਲ, 7 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਕੁੱਲ ਹਿੰਦ ਕਿਸਾਨ ਸਭਾ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਸ਼ਬ ਡਿਵੀਜ਼ਨ ਨੰਗਲ ਦੇ ਕਿਸਾਨਾਂ ਵਲੋਂ ਤਹਿਸੀਲ ਕੰਪਲੈਕਸ ਮੂਹਰੇ ਰੋਹ ਭਰਪੂਰ ਧਰਨਾ ਦੇ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਗਟ ਕੀਤਾ ਗਿਆ। ਧਰਨੇ ਉਪਰੰਤ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸਥਾਨਕ ਉਪ ਮੰਡਲ ਮੈਜਿਸਟਰੇਟ ਦਫ਼ਤਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜਿਆ ਗਿਆ। ਧਰਨੇ ਦੀ ਅਗਵਾਈ ਤਹਿਸੀਲ ਪ੍ਰਧਾਨ ਗਿਆਨੀ ਰਾਮਪਾਲ ਸਿੰਘ ਭਲਾਣ ਅਤੇ ਸਕੱਤਰ ਮਹਿੰਦਰ ਸਿੰਘ ਸੰਗਤਪੁਰ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਜੀਤ ਸਿੰਘ ਢੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨੀ ਗੰਭੀਰ ਸੰਕਟ ਵਿਚ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ, ਜਦਕਿ ਕਰਜ਼ੇ ਦੀ ਮਾਰ ਹੇਠ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰ ਤੋਂ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਕੀਤੀ। ਮੰਗ ਪੱਤਰ ਵਿਚ ਮੁਕਤ ਵਪਾਰ ਸਮਝੌਤਾ ਰੱਦ ਕਰਨ, ਪੰਜਾਬ ਦੇ ਪਾਣੀਆਂ ਦੀ ਨਿਆਂਇਕ ਵੰਡ, ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ, ਪ੍ਰਸਤਾਵਿਤ ਬਿਜਲੀ ਸੋਧ ਬਿੱਲ-2025 ਅਤੇ ਬੀਜ ਸੋਧ ਬਿੱਲ ਵਾਪਸ ਲੈਣ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਸਤਨਾਮ ਸਿੰਘ ਨੰਗਲ, ਬਲਵੀਰ ਸਿੰਘ ਸੰਗਤਪੁਰ, ਗੁਰਮੇਲ ਸਿੰਘ ਕਲਸੇੜਾ, ਹਰਦੇਵ ਸਿੰਘ ਐਲਗਰਾ, ਜੀਤ ਸਿੰਘ ਪੱਟੀ, ਰਘਵੀਰ ਸਿੰਘ ਦਰਸ਼ੀ, ਭੁਪਿੰਦਰ ਸਿੰਘ ਦੜੋਲੀ, ਤਰਸੇਮ ਲਾਲ ਸੁਖਸਾਲ, ਜਰਨੈਲ ਸਿੰਘ ਸੰਧੂ, ਬਰਜਿੰਦਰ ਸਿੰਘ ਡੋਡ, ਹਰਨੇਕ ਸਿੰਘ, ਪਰਮਜੀਤ ਸਿੰਘ ਕਾਕੂ ਢੇਰ ਤੇ ਕੇਵਲ ਕ੍ਰਿਸ਼ਨ ਦੁਬੇਟਾ ਸਮੇਤ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਮਰਾਮੈਨ ਮਿੰਟੂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਅਜੀਤ, ਜਲੰਧਰ ਮਹੈਣ ਵਿਖੇ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਮਹੈਣ...
Ad Position 24