09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਨੰਗਲ ਤੋਂ ਤੀਰਥਾਂ ਵੱਲ ਚੱਲੀ ਸ਼ਰਧਾ ਦੀ ਸਵਾਰੀ ਨੂੰ ਕੈਬਨਿਟ ਮੰਤਰੀ ਬੈਂਸ ਨੇ ਕੀਤਾ ਰਵਾਨਾ

ਨੰਗਲ, 8 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨੰਗਲ ਦੇ ਵਾਰਡ ਨੰਬਰ 16 ਅਤੇ 18 ਤੋਂ ਸੰਗਤ ਨੂੰ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਸਥਾਨਕ ਸਰਕਾਰਾਂ ਮੰਤਰੀ ਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਨੰਗਲ, 8 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨੰਗਲ ਦੇ ਵਾਰਡ ਨੰਬਰ 16 ਅਤੇ 18 ਤੋਂ ਸੰਗਤ ਨੂੰ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਸਥਾਨਕ ਸਰਕਾਰਾਂ ਮੰਤਰੀ ਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਅਤੇ ਇਲਾਕਾ ਨਿਵਾਸੀ ਮੌਜੂਦ ਸਨ। ਯਾਤਰਾ ‘ਤੇ ਰਵਾਨਾ ਹੋ ਰਹੀ ਸੰਗਤ ਵਿਚ ਭਾਰੀ ਉਤਸ਼ਾਹ ਤੇ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੀ ਸੰਗਤ ਨੂੰ ਦੇਸ਼ ਦੇ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਕਈ ਬਜ਼ੁਰਗ ਅਤੇ ਸ਼ਰਧਾਲੂ ਦੂਰ-ਦੁਰਾਡੇ ਸਥਿਤ ਤੀਰਥ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। ਇਹ ਯੋਜਨਾ ਅਜਿਹੇ ਸ਼ਰਧਾਲੂਆਂ ਲਈ ਵੱਡੀ ਸਹੂਲਤ ਹੈ। ਇਸ ਮੌਕੇ ਮੰਤਰੀ ਬੈਂਸ ਨੇ ਯਾਤਰਾ ‘ਤੇ ਜਾਣ ਵਾਲੇ ਬਜ਼ੁਰਗਾਂ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ, ‘’ਮੇਰੇ ਬਜ਼ੁਰਗਾਂ ਦੀਆਂ ਦੁਆਵਾਂ ਅਤੇ ਆਸ਼ੀਰਵਾਦ ਹੀ ਮੇਰੀ ਸਭ ਤੋਂ ਵੱਡੀ ਤਾਕਤ ਹਨ।” ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਸਿਆਸਤ ਤੱਕ ਸੀਮਤ ਨਹੀਂ, ਸਗੋਂ ਪਰਿਵਾਰਕ ਸਾਂਝ ਅਤੇ ਸੇਵਾ ਦੀ ਭਾਵਨਾ ‘ਤੇ ਆਧਾਰਿਤ ਹੈ। ਉਨ੍ਹਾਂ ਸੰਗਤ ਨੂੰ ਯਾਤਰਾ ਦੀ ਸਫਲਤਾ ਅਤੇ ਸੁਖਦ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਕੇ ਪੰਜਾਬ ਦੀ ਖ਼ੁਸ਼ਹਾਲੀ, ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ। ਬੱਸਾਂ ਰਵਾਨਾ ਹੋਣ ਮੌਕੇ ਸੰਗਤ ਨੇ ਪੰਜਾਬ ਸਰਕਾਰ ਅਤੇ ਮੰਤਰੀ ਬੈਂਸ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੀ . ਏ . ਦੀ ਕਿਸ਼ਤ ਜਾਰੀ ਨਾ ਹੋਣ ’ ਤੇ ਪੰਚਾਇਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਅਗਲੀ ਖ਼ਬਰ ਡੇਢ ਦਹਾਕੇ ਦੀ ਅਣਦੇਖੀ ਮਗਰੋਂ ਵਾਰਡ ਨੰਬਰ 10 ਦੇ ਵਿਕਾਸ ਨੂੰ ਮਿਲਿਆ ਹੁਲਾਰਾ ਗਲੀਆਂ-ਨਾਲੀਆਂ ਲਈ ਸਾਢੇ ਤਿੰਨ ਕਰੋੜ, 20...
Ad Position 24