09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਰੋਟਰੀ ਕਲੱਬ ਰੂਪਨਗਰ ਵਲੋਂ 160 ਵਿਦਿਆਰਥੀਆਂ ਨੂੰ ਸਟੇਸ਼ਨਰੀ ਭੇਟ

ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਲਿਟਰੇਸੀ ਮਿਸ਼ਨ ਤਹਿਤ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਦੇ ਪ੍ਰਾਇਮਰੀ ਸੈਕਸ਼ਨ ਦੇ 160 ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ। ਇਸ ਮੌਕੇ 160 ਨੋਟਬੁੱਕਾਂ, 800 ਪੈਨਸਿਲਾਂ, ਸ਼ਾਰਪਨਰ ਅਤੇ ਇਰੇਜ਼ਰ ਪ੍ਰਦਾਨ ਕੀਤੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਲਿਟਰੇਸੀ ਮਿਸ਼ਨ ਤਹਿਤ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਦੇ ਪ੍ਰਾਇਮਰੀ ਸੈਕਸ਼ਨ ਦੇ 160 ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ। ਇਸ ਮੌਕੇ 160 ਨੋਟਬੁੱਕਾਂ, 800 ਪੈਨਸਿਲਾਂ, ਸ਼ਾਰਪਨਰ ਅਤੇ ਇਰੇਜ਼ਰ ਪ੍ਰਦਾਨ ਕੀਤੇ ਗਏ। ਸਕੂਲ ਦੇ ਬਹੁਤੇ ਵਿਦਿਆਰਥੀ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਹਨ। ਇਸ ਪਹਿਲਕਦਮੀ ਨਾਲ ਬੱਚਿਆਂ ਵਿਚ ਪੜ੍ਹਾਈ ਪ੍ਰਤੀ ਉਤਸ਼ਾਹ ਵਧਣ ਦੇ ਨਾਲ ਉਨ੍ਹਾਂ ਦੇ ਮਾਪਿਆਂ ’ਤੇ ਪੈਣ ਵਾਲਾ ਵਿੱਤੀ ਬੋਝ ਵੀ ਘਟੇਗਾ। ਰੋਟਰੀ ਕਲੱਬ ਰੂਪਨਗਰ ਦੇ ਪ੍ਰਧਾਨ ਰੋਟੇਰੀਅਨ ਗਗਨ ਸੈਣੀ ਨੇ ਕਿਹਾ ਕਿ ਸਿੱਖਿਆ ਹਰ ਬੱਚੇ ਦਾ ਅਧਿਕਾਰ ਹੈ ਅਤੇ ਆਰਥਿਕ ਤੰਗੀ ਕਾਰਨ ਕਿਸੇ ਬੱਚੇ ਦੀ ਪੜ੍ਹਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਲੋੜਵੰਦ ਬੱਚਿਆਂ ਨੂੰ ਬੁਨਿਆਦੀ ਪੜ੍ਹਾਈ ਸਮੱਗਰੀ ਮੁਹੱਈਆ ਕਰਵਾਉਣਾ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ। ਸਕੂਲ ਦੇ ਪ੍ਰਬੰਧਕਾਂ ਅਤੇ ਸਟਾਫ਼ ਨੇ ਰੋਟਰੀ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਲੋੜਵੰਦ ਬੱਚਿਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਵਿਚ ਸਹਾਇਕ ਹਨ। ਇਸ ਮੌਕੇ ਪਾਸਟ ਪ੍ਰੈਜ਼ੀਡੈਂਟ ਰੋਟੇਰੀਅਨ ਅਮਰ ਰਾਜ ਸੈਣੀ, ਪਾਸਟ ਪ੍ਰੈਜ਼ੀਡੈਂਟ ਰੋਟੇਰੀਅਨ ਗੁਰਪ੍ਰੀਤ ਸਿੰਘ, ਰੋਟੇਰੀਅਨ ਵਿਕਰਮ ਭਨੋਟ ਅਤੇ ਸਕੱਤਰ ਰੋਟੇਰੀਅਨ ਅਸ਼ੋਕ ਚੱਢਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੈਫ਼ਟੀਨੈਂਟ ਬਣੇ ਹਰਪੁਨੀਤ ਸਿੰਘ ਦਾ ਸੈਣੀ ਭਵਨ ਵਲੋਂ ਸਨਮਾਨ ਅਗਲੀ ਖ਼ਬਰ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਪੜ੍ਹਾਈ ਸੰਬੰਧੀ ਸਮੱਸਿਆਵਾਂ ਬਾਰੇ ਤਿੰਨ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਸ਼ੁਰੂ
Ad Position 24