09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸ੍ਰੀ ਅਨੰਦਪੁਰ ਸਾਹਿਬ ਵਿਚ ਮਿਸਲ ਸਤਲੁਜ ਨੂੰ ਮਿਲੀ ਨੌਜਵਾਨਾਂ ਦੀ ਹਮਾਇਤ

ਅਨੰਦਪੁਰ ਸਾਹਿਬ, 8 ਸਤੰਬਰ (ਜੇ ਐਸ ਨਿੱਕੂਵਾਲ)- ਮਿਸਲ ਸਤਲੁਜ ਪਾਰਟੀ ਵਲੋਂ ਪੰਜਾਬ ਭਰ ਵਿਚ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਆਪਣਾ ਸਿੱਧਾ ਸੰਪਰਕ ਵਧਾਉਣ ਲਈ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਵਿਚ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵੱਖ-ਵੱਖ ਖੇਤਰਾਂ ਵਿਚ ਆਪਣੀ ਪਛਾਣ ਬਣਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਪਾਰਟੀ ਨਾਲ ਜੋੜ ਕੇ ਉਨ੍ਹਾਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਅਨੰਦਪੁਰ ਸਾਹਿਬ, 8 ਸਤੰਬਰ (ਜੇ ਐਸ ਨਿੱਕੂਵਾਲ)- ਮਿਸਲ ਸਤਲੁਜ ਪਾਰਟੀ ਵਲੋਂ ਪੰਜਾਬ ਭਰ ਵਿਚ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਆਪਣਾ ਸਿੱਧਾ ਸੰਪਰਕ ਵਧਾਉਣ ਲਈ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਵਿਚ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵੱਖ-ਵੱਖ ਖੇਤਰਾਂ ਵਿਚ ਆਪਣੀ ਪਛਾਣ ਬਣਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਪਾਰਟੀ ਨਾਲ ਜੋੜ ਕੇ ਉਨ੍ਹਾਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ।ਇਸ ਸਬੰਧੀ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ, ਜੋ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਮਿਸਲ ਸਤਲੁਜ ਦੀ ਸੋਚ ਨਾਲ ਸਹਿਮਤੀ ਪ੍ਰਗਟਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ ਅਮਨਦੀਪ ਸਿੰਘ ਨੂੰ ਜ਼ਿਲ੍ਹੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਬਰਾੜ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿਚ ਸ਼ਮੂਲੀਅਤ ਨਾਲ ਮਿਸਲ ਸਤਲੁਜ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।ਇਸ ਮੌਕੇ ਅਮਨਦੀਪ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜਤਾਇਆ ਗਿਆ ਵਿਸ਼ਵਾਸ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਮਿਸਲ ਸਤਲੁਜ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਮਿਹਨਤ, ਲਗਨ, ਇਮਾਨਦਾਰੀ ਅਤੇ ਸਮਰਪਿਤ ਭਾਵਨਾ ਨਾਲ ਕੰਮ ਕਰਨਗੇ।ਉਨ੍ਹਾਂ ਕਿਹਾ ਕਿ ਖੇਤਰ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਪੰਜਾਬ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।ਇਸ ਮੌਕੇ ਗੁਰਪ੍ਰੀਤ ਸਿੰਘ ਯੂਥ ਪ੍ਰਧਾਨ, ਫ਼ਤਿਹ ਸਿੰਘ ਜਨਰਲ ਸਕੱਤਰ, ਰਮਨਵੀਰ ਸਿੰਘ ਯੂਥ ਮੀਤ ਪ੍ਰਧਾਨ, ਜਸ਼ਨਪ੍ਰੀਤ ਸਿੰਘ ਮੀਤ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਾਰ ਰੋਜ਼ਾ ਸਕੂਲ ਜ਼ਿਲ੍ਹਾ ਪੱਧਰੀ ਕੌਮੀ ਸਟਾਈਲ ਕਬੱਡੀ ਟੂਰਨਾਮੈਂਟ ਹੋਏ ਸਮਾਪਤ ਅਗਲੀ ਖ਼ਬਰ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਵਿਖੇ ਮਨਾਇਆ ਅਧਿਆਪਕ ਦਿਵਸ
Ad Position 24