10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਡਾ . ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੇ ਵਿਰੋਧ ’ ਚ ਭਾਜਪਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਰੂਪਨਗਰ, 9 ਸਤੰਬਰ (ਹੁੰਦਲ)-ਲੁਧਿਆਣਾ ਵਿਖੇ ਸੰਵਿਧਾਨ ਨਿਰਮਾਤਾ ਡਾ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਰੂਪਨਗਰ, 9 ਸਤੰਬਰ (ਹੁੰਦਲ)-ਲੁਧਿਆਣਾ ਵਿਖੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਹੋਈ ਬੇਅਦਬੀ ਦੀ ਮੰਦਭਾਗੀ ਘਟਨਾ ਦੇ ਵਿਰੋਧ ਵਿਚ ਰੂਪਨਗਰ (ਰੋਪੜ) ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਭਾਜਪਾ ਦੇ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਦੌਰਾਨ ਰੋਹ ਵਿਚ ਆਏ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਭਾਜਪਾ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਨਿਰਦੇਸ਼ਾਂ ਅਨੁਸਾਰ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਇੱਕ ਅਤਿ ਨਿੰਦਣਯੋਗ ਅਤੇ ਸ਼ਰਮਨਾਕ ਘਟਨਾ ਹੈ, ਜਿਸ ਨਾਲ ਸਮੁੱਚੇ ਸਮਾਜ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਅਤੇ ਸਰਕਾਰ ਇਸ ਘਟਨਾ ਦੇ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇ ਤਾਂ ਜੋ ਭਵਿੱਖ ਵਿਚ ਅਜਿਹੀ ਘਟਨਾ ਨਾ ਵਾਪਰੇ। ਇਸ ਰੋਸ ਪ੍ਰਦਰਸ਼ਨ ਵਿਚ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਰਜਿੰਦਰ ਕੱਕੜ, ਤਿਲਕ ਰਾਜ, ਜੋਤੀ ਨਾਗੀ, ਚੇਤਨਾ ਵਰਮਾ, ਮੋਨੂੰ ਵਰਮਾ, ਰਾਜ ਕੁਮਾਰ ਰਾਜੂ, ਓਂਕਾਰ ਸਿੰਘ ਅਭਿਆਣਾ, ਅਰਸ਼ ਬਾਠ, ਵਿਜੈ ਕੁਮਾਰ, ਜਗਦੀਸ਼ ਸਿੰਘ ਕਟਲੀ, ਧਰਮਿੰਦਰ ਕੁਮਾਰ, ਰਵਿੰਦਰ ਸ਼ਰਮਾ, ਅਨੂ ਸ਼ਰਮਾ, ਭਗਤ ਸਿੰਘ, ਲੋਕੇਸ਼ ਕੁਮਾਰ, ਗਗਨ ਗੁਪਤਾ, ਪ੍ਰਸ਼ਾਂਤ ਕੁਮਾਰ ਸਾਹਾ, ਹਿੰਮਤ ਸਿੰਘ, ਅਨਿਲ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਿੰਦਵੜੀ ਢਾਹੇ ’ ਚ 10 ਕਰੋੜ ਦੀ ਲਾਗਤ ਨਾਲ ਬਣੇਗਾ 66 ਕੇ . ਵੀ . ਪਾਵਰ ਗਰਿੱਡ ਅਗਲੀ ਖ਼ਬਰ ਬਿਭੌਰ ਸਾਹਿਬ ‘ਚ 12 ਨੂੰ ਸਜੇਗਾ ਬਾਪੂ ਕੁੰਭ ਦਾਸ ਜੀ ਦਾ ਮੇਲਾ
Ad Position 24