10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਡਾ . ਵਿਵੇਕ ਕੁਮਾਰ ਨੇ ਸਿਵਲ ਸਰਜਨ ਰੂਪਨਗਰ ਵਜੋਂ ਅਹੁਦਾ ਸੰਭਾਲਿਆ

ਰੂਪਨਗਰ, 9 ਸਤੰਬਰ (ਸਤਨਾਮ ਸਿੰਘ ਸੱਤੀ)-ਡਾ. ਵਿਵੇਕ ਕੁਮਾਰ ਨੇ ਅੱਜ ਬਤੌਰ ਸਿਵਲ ਸਰਜਨ ਰੂਪਨਗਰ ਆਪਣਾ ਅਹੁਦਾ ਸੰਭਾਲ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਰੂਪਨਗਰ, 9 ਸਤੰਬਰ (ਸਤਨਾਮ ਸਿੰਘ ਸੱਤੀ)-ਡਾ. ਵਿਵੇਕ ਕੁਮਾਰ ਨੇ ਅੱਜ ਬਤੌਰ ਸਿਵਲ ਸਰਜਨ ਰੂਪਨਗਰ ਆਪਣਾ ਅਹੁਦਾ ਸੰਭਾਲ ਲਿਆ। ਦਫ਼ਤਰ ਪਹੁੰਚਣ ’ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਡਾ. ਵਿਵੇਕ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਦੇਣ ਦੇ ਨਾਲ ਟੀਕਾਕਰਨ, ਟੀ.ਬੀ. ਮੁਕਤ ਭਾਰਤ ਮੁਹਿੰਮ, ਡੇਂਗੂ-ਮਲੇਰੀਆ ਰੋਕਥਾਮ ਅਤੇ ਹੋਰ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗਗਨਦੀਪ ਕੌਰ, ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਰਜਨੀਤ ਬੈਂਸ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰੀਕਾ, ਜ਼ਿਲ੍ਹਾ ਐਪਡਮੋਲਜਿਸਟ ਡਾ. ਹਰਸ਼ਰਨ ਕੌਰ ਤੇ ਡਾ. ਵਸੂਧਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਮੀਤ ਕੌਰ ਅਤੇ ਰਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ . ਡੀ . ਪੀ . ਓ . ਦਫ਼ਤਰ ਸ੍ਰੀ ਚਮਕੌਰ ਸਾਹਿਬ ਵਿਖੇ 32 ’ ਚੋ 21 ਅਸਾਮੀਆਂ ਖ਼ਾਲੀ ਇੱਕ ਪੰਚਾਇਤ ਸਕੱਤਰ 15 ਤੋਂ ਉੱਪਰ ਪ... ਅਗਲੀ ਖ਼ਬਰ ਡੀ . ਸੀ . ਦੀ ਪ੍ਰੈੱਸ ਕਾਨਫ਼ਰੰਸ ’ ਚ ਉੱਠੇ ਸਵਾਲ , ਕਈ ਮੁੱਦਿਆਂ ’ ਤੇ ਨਹੀਂ ਮਿਲਿਆ ਸਪੱਸ਼ਟ ਜਵਾਬ
Ad Position 24