09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ’ ਚ ਨੰਗਲ ਤੇ ਰੂਪਨਗਰ ਜ਼ੋਨ ਦੀ ਰਹੀ ਝੰਡੀ

ਨੂਰਪੁਰ ਬੇਦੀ, 9 ਸਤੰਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਮੈਡਮ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਕਰਵਾਇਆ ਗਿਆ, ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਮਾਪਤ ਹੋ ਗਿਆ। ਟੂਰਨਾਮੈਂਟ ਵਿਚ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਤੋਂ ਪਹੁੰਚੀਆਂ ਟੀਮਾਂ ਨੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਨੂਰਪੁਰ ਬੇਦੀ, 9 ਸਤੰਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਮੈਡਮ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਕਰਵਾਇਆ ਗਿਆ, ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਮਾਪਤ ਹੋ ਗਿਆ। ਟੂਰਨਾਮੈਂਟ ਵਿਚ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਤੋਂ ਪਹੁੰਚੀਆਂ ਟੀਮਾਂ ਨੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਲੜਕਿਆਂ ਦੇ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਦੇ ਉਪ ਕਨਵੀਨਰ ਗੁਰਵਿੰਦਰ ਸਿੰਘ ਸਸਕੌਰ ਨੇ ਦੱਸਿਆ ਕਿ ਅੰਡਰ-14 ਵਿਚ ਰੂਪਨਗਰ ਜ਼ੋਨ ਨੇ ਪਹਿਲਾ, ਭਲਾਣ ਜ਼ੋਨ ਨੇ ਦੂਜਾ ਅਤੇ ਨੂਰਪੁਰ ਬੇਦੀ ਜ਼ੋਨ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਵਿਚ ਨੰਗਲ ਜ਼ੋਨ ਪਹਿਲੇ, ਭਲਾਣ ਜ਼ੋਨ ਦੂਜੇ ਅਤੇ ਸ੍ਰੀ ਅਨੰਦਪੁਰ ਸਾਹਿਬ ਜ਼ੋਨ ਤੀਜੇ ਸਥਾਨ ‘ਤੇ ਰਿਹਾ। ਜਦਕਿ ਅੰਡਰ-19 ਵਿਚ ਨੰਗਲ ਜ਼ੋਨ ਨੇ ਪਹਿਲਾ, ਤਖ਼ਤਗੜ੍ਹ ਜ਼ੋਨ ਨੇ ਦੂਜਾ ਅਤੇ ਨੂਰਪੁਰ ਬੇਦੀ ਜ਼ੋਨ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਰਵਾਏ ਗਏ ਇਨਾਮ ਵੰਡ ਸਮਾਰੋਹ ਦੌਰਾਨ ਟੂਰਨਾਮੈਂਟ ਕਨਵੀਨਰ ਪ੍ਰਿੰ ਵਰਿੰਦਰ ਸ਼ਰਮਾ, ਸਕੂਲ ਚੇਅਰਮੈਨ ਅਮਿੱਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ ਅਤੇ ਅਮਨ ਕੁਮਾਰ ਚੱਢਾ ਵਲੋਂ ਸਾਂਝੇ ਤੌਰ ‘ਤੇ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਵਰਿੰਦਰ ਸ਼ਰਮਾ ਨੇ ਟੂਰਨਾਮੈਂਟ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਕੂਲ ਪ੍ਰਬੰਧਕਾਂ ਅਤੇ ਸਪੋਰਟਸ ਅਧਿਆਪਕਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿੰਦਰ ਕੁਮਾਰ, ਲਖਬੀਰ ਸਿੰਘ, ਸੰਜੇ ਕੁਮਾਰ, ਲੈਕਚਰਾਰ ਰਾਕੇਸ਼ ਕੁਮਾਰ, ਸੰਗਤ ਸਿੰਘ, ਅੰਮ੍ਰਿਤਪਾਲ ਸਿੰਘ, ਬਿਮਲ ਸੈਣੀ, ਧਰਮਵੀਰ ਸਿੰਘ, ਮਨਦੀਪ ਕੌਰ ਅਤੇ ਗਗਨਦੀਪ ਸਿੰਘ ਸਮੇਤ ਸਕੂਲ ਸਟਾਫ਼, ਖੇਡ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਦੀ ਹੋਈ ਚੋਣ , ਬਖਸ਼ੀਸ਼ ਸਿੰਘ ਕਟਾਰੀਆ ਬਣੇ ਪ੍ਰਧਾਨ ਅਗਲੀ ਖ਼ਬਰ ਲੈਕਚਰਾਰ ਸੰਧੂ ਵਲੋਂ ਸਕੂਲ ਦੇ ਵਿਦਿਆਰਥੀਆਂ ਦੀ ਕੀਤੀ ਆਰਥਿਕ ਮਦਦ
Ad Position 24