09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਭਾਈ ਚੇਤ ਸਿੰਘ ਅਬਿਆਣਾ ਸਮੇਤ 34 ਸ਼ਹੀਦ ਸਿੰਘਾਂ ਦੀ ਯਾਦ ’ ਚ ਸ਼ਹੀਦੀ ਸਮਾਗਮ ਅਬਿਆਣਾ ਵਿਖੇ ਅੱਜ

ਨੂਰਪੁਰ ਬੇਦੀ, 9 ਸਤੰਬਰ (ਹਰਦੀਪ ਸਿੰਘ ਢੀਂਡਸਾ)-ਧਰਮਯੁੱਧ ਮੋਰਚੇ ਦੌਰਾਨ ਤਰਨਤਾਰਨ ਰੇਲ ਹਾਦਸੇ ਵਿਚ 11 ਸਤੰਬਰ 1982 ਨੂੰ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਚੇਤ ਸਿੰਘ ਜੀ ਅਬਿਆਣਾ ਸਮੇਤ 34 ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਅੱਜ ਸਤੰਬਰ ਨੂੰ ਪਿੰਡ ਅਬਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੋਤੇ ਭਾਈ ਅਮਨਦੀਪ ਸਿੰਘ ਅਬਿਆਣਾ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਨੂਰਪੁਰ ਬੇਦੀ, 9 ਸਤੰਬਰ (ਹਰਦੀਪ ਸਿੰਘ ਢੀਂਡਸਾ)-ਧਰਮਯੁੱਧ ਮੋਰਚੇ ਦੌਰਾਨ ਤਰਨਤਾਰਨ ਰੇਲ ਹਾਦਸੇ ਵਿਚ 11 ਸਤੰਬਰ 1982 ਨੂੰ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਚੇਤ ਸਿੰਘ ਜੀ ਅਬਿਆਣਾ ਸਮੇਤ 34 ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਅੱਜ ਸਤੰਬਰ ਨੂੰ ਪਿੰਡ ਅਬਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੋਤੇ ਭਾਈ ਅਮਨਦੀਪ ਸਿੰਘ ਅਬਿਆਣਾ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਸ਼ਹੀਦ ਸਿੰਘਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕਰਦਿਆਂ ਢਾਡੀ ਦਰਬਾਰ ਅਤੇ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਮੌਕੇ ਬੀਬੀ ਕਿਰਨਜੀਤ ਕੌਰ ਖ਼ਾਲਸਾ ਵਲੋਂ ਸਵੇਰੇ 11 ਵਜੇ ਤੋਂ 12 ਵਜੇ ਤੱਕ ਢਾਡੀ ਵਾਰਾਂ ਰਾਹੀਂ ਸ਼ਹੀਦ ਸਿੰਘਾਂ ਦੇ ਜੀਵਨ, ਸੰਘਰਸ਼ ਅਤੇ ਲਾਸਾਨੀ ਕੁਰਬਾਨੀਆਂ ਦਾ ਵਰਨਣ ਕਰਕੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ ਜਾਵੇਗਾ। ਇਸ ਉਪਰੰਤ ਬਾਬਾ ਸਤਨਾਮ ਸਿੰਘ ਜੀ (ਗੁਰਦੁਆਰਾ 34 ਸਿੰਘ ਸ਼ਹੀਦਾਂ) ਵਲੋਂ 12 ਵਜੇ ਤੋਂ 1 ਵਜੇ ਤੱਕ ਕੀਰਤਨ ਦਰਬਾਰ ਸਜਾਇਆ ਜਾਵੇਗਾ । ਸਮਾਗਮ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ’ ਚ ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਵਿਰੁੱਧ ਨੰਗਲ ’ ਚ ਰੋਸ ਦਾ ਉਬਾਲ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕ... ਅਗਲੀ ਖ਼ਬਰ ਅਵਤਾਰ ਸਿੰਘ ਸਿੱਧੂ ਖ਼ਾਲਸਾ ਸਕੂਲ ਦੇ ਨਵੇਂ ਪ੍ਰਿੰਸੀਪਲ ਨਿਯੁਕਤ
Ad Position 24